ਸੰਸਾਰ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | March 28, 2024 06:43 PM

ਨਵੀਂ ਦਿੱਲੀ-ਯੂਰੋਪ ਅੰਦਰ ਰਹਿੰਦੇ ਸਿੱਖ ਪਰਿਵਾਰਾਂ ਨੂੰ ਬਹੁਤ ਵਾਰ ਧਾਰਮਿਕ ਮੁਦਿਆਂ ਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਬਾਰੇ ਅਖਬਾਰਾਂ ਅੰਦਰ ਉਨ੍ਹਾਂ ਨਾਲ ਹੁੰਦੇ ਵਿਤਕਰਿਆਂ ਬਾਰੇ ਪੜਨ ਨੂੰ ਮਿਲਦਾ ਰਹਿੰਦਾ ਹੈ । ਇਸ ਬਾਰੇ ਜਾਣਕਾਰੀ ਦੇਂਦਿਆਂ ਸਰਦਾਰ ਬਿੰਦਰ ਸਿੰਘ ਯੂਰੋਪੀਅਨ ਸਿੱਖ ਓਰਗੇਨਾਈਜੇਸ਼ਨ ਦੇ ਮੁੱਖੀ ਨੇ ਕਿਹਾ ਕਿ ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਨਾ ਮਿਲੀ ਹੋਣ ਕਰਕੇ ਕਈ ਵਾਰ ਸਾਨੂੰ ਵਿਤਕਰਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਸ ਨੂੰ ਦੇਖਦਿਆਂ ਅਸੀ ਬੈਲਜੀਅਮ ਦੇ ਗੁਰਦੁਆਰਾ ਸਿੰਤਰੁਦਨ ਸਾਹਿਬ ਅਤੇ ਸੰਗਤ ਦੇ ਸਹਿਯੋਗ ਨਾਲ ਇਸ ਮਾਮਲੇ ਨੂੰ ਪਾਰਲੀਮੈਂਟ ਅੰਦਰ ਜਲਦ ਚੁੱਕਾਂਗੇ । ਇਸ ਲਈ ਅਸੀ ਉੱਥੇ ਰਹਿੰਦੀ ਸਿੱਖ ਵਸੋਂ ਨੂੰ ਲਾਮਬੰਦ ਕਰ ਰਹੇ ਹਾਂ ਅਤੇ ਵੱਖ ਵੱਖ ਬਿਲਡਿੰਗਾ ਤੇ ਵੱਡੇ ਵੱਡੇ ਇਸਤੇਹਾਰ ਵੀਂ ਲਗਾਏ ਹਨ । ਉਨ੍ਹਾਂ ਦਸਿਆ ਕਿ ਇਕ ਵਫਦ ਯੂਰੋਪ ਦੀ ਪਾਰਲੀਮੈਂਟ ਅੰਦਰ ਮਨਾਏ ਜਾ ਰਹੇ ਵਿਸਾਖੀ ਪੁਰਬ ਤੇ ਪਾਰਲੀਮੈਂਟ ਮੈਂਬਰਾਂ ਨਾਲ ਮਿਲਕੇ ਸਿੱਖਾਂ ਦੇ ਮੁੱਦੇਆਂ ਨੂੰ ਚਕੇਗਾ ਜਿਸ ਅੰਦਰ ਪੰਥ ਦੀਆਂ ਵਡੀਆਂ ਸਤਿਕਾਰਯੋਗ ਸ਼ਖਸ਼ੀਅਤਾਂ ਵੀਂ ਸ਼ਾਮਿਲ ਹੋ ਰਹੀਆਂ ਹਨ । ਉਨ੍ਹਾਂ ਦਸਿਆ ਕਿ 6 ਅਪ੍ਰੈਲ ਨੂੰ ਵਿਸਾਖੀ ਪੁਰਬ ਨੂੰ ਸਮਰਪਿਤ ਇਕ ਵਿਸ਼ਾਲ ਨਗਰ ਕੀਰਤਨ ਨਿਕਾਲਿਆ ਜਾ ਰਿਹਾ ਹੈ ਜਿਸ ਵਿਚ ਪਹਿਲੀ ਵਾਰ ਨਗਰ ਕੀਰਤਨ ਅੰਦਰ ਸ਼ਾਮਿਲ ਹੋਣ ਵਾਲੀਆਂ ਸੰਗਤਾਂ ਉਪਰ ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਜਾਏਗੀ । ਗੁਰਦੁਆਰਾ ਸਿੰਤਰੁਦਨ ਸਾਹਿਬ ਦੇ ਪ੍ਰਧਾਨ ਸਰਦਾਰ ਕਰਮ ਸਿੰਘ ਨੇ ਇਸ ਨਗਰ ਕੀਰਤਨ ਵਿਚ ਵੱਧ ਤੋਂ ਵੱਧ ਸੰਗਤਾਂ ਨੂੰ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ ।

Have something to say? Post your comment

 

ਸੰਸਾਰ

ਸਤਿਕਾਰ ਕਮੇਟੀ ਕੈਨੇਡਾ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਜਿਤਾਉਣ ਦੀ ਅਪੀਲ

ਕੈਲਗਰੀ ਕੈਨੇਡਾ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਜਾਇਆ ਗਿਆ ਸਲਾਨਾ ਨਗਰ ਕੀਰਤਨ, ਦੋ ਲੱਖ ਤੋਂ ਵੱਧ ਸੰਗਤਾਂ ਦਾ ਹੋਇਆ ਭਰਵਾਂ ਇਕੱਠ

ਕ੍ਰਿਕੇਟ ਸੇਵਾਵਾਂ ਸ਼ੁਰੂ ਕਰਨ ਲਈ ਪਿਕਸ ਸੋਸਾਇਟੀ ਅਤੇ ਐਲਐਮਐਸ ਕੈਨੇਡਾ ਬਣੇ ਆਪਸੀ ਸਾਂਝੇਦਾਰ

ਵੈਨਕੂਵਰ ਵਿਚਾਰ ਮੰਚ ਵੱਲੋਂ ਸਰੀ ਵਿਚ ਕਰਵਾਇਆ ਵਿਸਾਖੀ ਨੂੰ ਸਮਰਪਿਤ ਕਵੀ ਦਰਬਾਰ

ਜਸਵਿੰਦਰ ਹੇਅਰ ਬਣੇ ਤਰਕਸ਼ੀਲ ਸੁਸਾਇਟੀ ਸਰੀ ਯੂਨਿਟ ਦੇ ਨਵੇਂ ਪ੍ਰਧਾਨ

ਕਿਲੋਨਾ ਵਿਖੇ ਓਕਆਗਨ ਗੁਰਦੁਆਰਾ ਵੱਲੋਂ ਸਜਾਏ ਵਿਸਾਖੀ ਨਗਰ ਕੀਰਤਨ ਵਿਚ ਸ਼ਰਧਾਲੂ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਾਮਲ ਹੋਏ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼