ਪੰਜਾਬ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਅਨੰਦਮਈ ਬਣਾਉਣ ਵਾਸਤੇ ਚੁੱਕੇ ਗਏ ਕਦਮਾਂ ਦੀ ਦਿੱਤੀ ਜਾਣਕਾਰੀ

ਕੌਮੀ ਮਾਰਗ ਬਿਊਰੋ | April 22, 2024 07:26 PM

ਚੰਡੀਗੜ੍ਹ-ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਸ਼ੁਰੂ ਕੀਤੇ ਗਏ ਪੋਡਕਾਸਟ ਦਾ ਦੂਜਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਵਿੱਚ ‘ਇਸ ਵਾਰ 70 ਪਾਰ ਦੇ ਟੀਚੇ’ ਨੂੰ ਪ੍ਰਾਪਤ ਕਰਨ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਹੈ।

ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ‘ਇਸ ਵਾਰ 70 ਪਾਰ’ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਨੂੰ ਪ੍ਰਾਪਤ ਕਰਨ ਲਈ ਸਾਰੇ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿੰਮਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਹਿੰਮਾਂ ਦੌਰਾਨ ਵੋਟਰਾਂ ਨੂੰ ਬਿਨਾਂ ਕਿਸੇ ਦਬਾਅ ਅਤੇ ਨਿਰਪੱਖ ਤਰੀਕੇ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ ਤਾਂ ਜੋ ਲੋਕੰਤਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਚੋਣਾਂ ਵਿੱਚ ਨੌਜਵਾਨ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸੋਸ਼ਲ ਮੀਡੀਆ ਉੱਤੇ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਦਾ ਵੀ ਜ਼ਿਕਰ ਕੀਤਾ।

ਸਿਬਿਨ ਸੀ ਨੇ ਪੋਡਕਾਸਟ ਵਿੱਚ ਇਸ ਵਾਰ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਅਨੰਦਦਾਇਕ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਬਹੁਤ ਸਪੱਸ਼ਟ ਤਰੀਕੇ ਨਾਲ ਦੱਸਿਆ ਹੈ ਅਤੇ ਵੋਟਰਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਉੱਤੇ ਵੀ ਚਾਨਣਾ ਪਾਇਆ ਹੈ। ਜ਼ਿਕਰਯੋਗ ਹੈ ਕਿ ਪੋਡਕਾਸਟ ਦੇ ਪਹਿਲੇ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਵੱਲੋਂ ਸੀ-ਵਿਜ਼ਲ ਐਪਲੀਕੇਸ਼ਨ ਬਾਰੇ ਜਾਣਕਾਰੀ ਦਿੱਤੀ ਗਈ ਸੀ।

Have something to say? Post your comment

 

ਪੰਜਾਬ

ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ

ਈਵੀਐਮ ਦੀ ਰੈਂਡੇਮਾਇਜੇਸ਼ਨ ਅਨੁਸਾਰ ਸਬੰਧਤ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਈ.ਵੀ.ਐਮ. ਦੀ ਵੰਡ ਲਈ ਤਿਆਰੀਆਂ ਸ਼ੁਰੂ

ਏਡਿਡ ਕਾਲਜ ਮੈਨੇਜਮੈਂਟ ਫ਼ੈਡਰੇਸ਼ਨ ਨੇ ਸੂਬਾ ਸਰਕਾਰ ਨੂੰ ਕਾਲਜਾਂ ਨਾਲ ਕੀਤੇ ਵਾਅਦੇ ਪੁਗਾਉਣ ਦੀ ਕੀਤੀ ਅਪੀਲ

ਭਾਈ ਅੰਮ੍ਰਿਤਪਾਲ ਸਿੰਘ ਨੂੰ ਚੋਣਾ ਵਿਚ ਹਰ ਸੰਭਵ ਸਹਾਇਤਾ ਦੇਣ ਦਾ ਯਕੀਨ ਦਿਵਾਇਆ ਅਤਿੰਦਰਪਾਲ ਸਿੰਘ ਨੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋ

ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ.ਈ.ਸੀ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਗੱਤਕੇ ਨੂੰ ਉਤਸ਼ਾਹਿਤ ਕਰਨ ਲਈ ਹਰਜੀਤ ਗਰੇਵਾਲ 'ਸਿੱਖ ਅਚੀਵਰਜ਼ ਐਵਾਰਡ' ਨਾਲ ਸਨਮਾਨਿਤ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 590935 ਮੀਟਰਕ ਟਨ ਕਣਕ ਦੀ ਹੋਈ ਆਮਦ -ਡਿਪਟੀ ਕਮਿਸ਼ਨਰ

ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਜੋ ਹੁਣ ਗੁੜਗਾਓਂ ਤੋਂ ਅੱਗੇ ਲੰਘਣ ਵਾਲਾ ਹੈ -ਸੁਖਬੀਰ ਸਿੰਘ ਬਾਦਲ

ਭਾਜਪਾ ਤੋਂ ਨਾ ਸਿਰਫ਼ ਸੰਵਿਧਾਨ ਨੂੰ ਖ਼ਤਰਾ ਹੈ, ਦੇਸ਼ ਦੀਆਂ ਔਰਤਾਂ ਨੂੰ ਵੀ ਖ਼ਤਰਾ ਹੈ-ਆਪ

ਸੰਗਰੂਰ ਵਾਸੀਆਂ ਨੂੰ ਚੁੱਲ੍ਹਿਆਂ ਦੀ ਅੱਗ ਪਿਆਰੀ ਹੈ ਨਾ ਕਿ ਲੱਛੇਦਾਰ ਭਾਸ਼ਣ”: ਮੀਤ ਹੇਅਰ