ਸਿਹਤ ਅਤੇ ਫਿਟਨੈਸ

ਹਸਪਤਾਲ ਢਾਹਾਂ ਕਲੇਰਾਂ ਵਿਖੇ ਦਿਲ ਰੋਗਾਂ ਦੇ ਮਾਹਿਰ ਸੁਪਰਸ਼ਪੈਲਿਸਟ ਨੇ ਕੀਤੀ ਮਰੀਜ਼ਾਂ ਦੀ ਜਾਂਚ

ਕੌਮੀ ਮਾਰਗ ਬਿਊਰੋ | April 24, 2021 07:13 PM


ਬੰਗਾ :-ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਹੁਣ ਦਿਲ ਦੇ ਰੋਗਾਂ ਦੇ ਇਲਾਜ ਲਈ ਹਫਤਾਵਾਰੀ ਉ.ਪੀ.ਡੀ. ਅੱਜ ਤੋਂ ਆਰੰਭ ਹੋ ਗਈ ਹੈ। ਜਿੱਤੇ ਅੱਜ ਦਿਲ ਦੀਆਂ ਬਿਮਾਰੀਆਂ ਦੇ ਪ੍ਰਸਿੱਧ ਮਾਹਿਰ ਸੁਪਰਸ਼ਪੈਲਿਸਟ ਡਾਕਟਰ ਕਰਨਦੀਪ ਸਿੰਘ ਸਿਆਲ  ਡੀ. ਐਮ. (ਕਾਰਡੀਉਲੋਜੀ) ਨੇ ਦਿਲ ਦੇ ਮਰੀਜਾਂ ਦਾ ਤਸੱਲੀਬਖਸ਼ ਚੈੱਕਅੱਪ ਕੀਤਾ।  ਡਾ. ਸਿਆਲ ਨੇ ਇਸ ਮੌਕੇ ਮਰੀਜ਼ਾਂ ਨੂੰ ਦਿਲ ਦੀ ਬਿਮਾਰੀ ਤੋਂ ਬਚਾਅ ਲਈ ਸਾਵਧਾਨੀਆਂ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ ਅਤੇ ਮਰੀਜ਼ਾਂ ਨੂੰ ਤੰਦਰੁਸਤ ਰਹਿਣ ਲਈ ਜਾਗਰੁਕ ਕੀਤਾ।  ਡਾਕਟਰ ਕਰਨਦੀਪ ਸਿੰਘ ਸਿਆਲ  ਡੀ. ਐਮ. ਨੇ ਦੱਸਿਆ ਕਿ ਜੇ ਅਸੀਂ ਕੈਸਟਰੋਲ, ਬੀ. ਪੀ. ਤੇ ਸ਼ੂਗਰ ਨੂੰ ਹਮੇਸ਼ਾਂ ਕੰਟਰੋਲ ਵਿਚ ਰੱਖਦੇ ਹਾਂ ਤਾਂ ਦਿਲ ਦੀ ਬਿਮਾਰੀ/ਹਾਰਟ ਅਟੈਕ ਤੋਂ ਬਚਿਆ ਜਾ  ਸਕਦਾ ਹੈ। ਕਿਸੇ ਵੀ ਪ੍ਰਕਾਰ ਦੇ ਬਜ਼ਾਰੀ ਸਨੈਕ ਜਾਂ ਫਾਸਟ ਫੂਡ ਖਾਣ ਨਾਲ, ਨਸ਼ੇ ਆਦਿ ਕਰਨ ਨਾਲ ਜਾਂ ਦਿਮਾਗੀ ਪ੍ਰੇਸ਼ਾਨੀਆਂ ਨਾਲ ਦਿਲ ਦੀ ਬਿਮਾਰੀ/ਹਾਰਟ ਅਟੈਕ ਹੋਣ ਦੀ ਵੱਧ ਸੰਭਾਵਨਾ ਰਹਿੰਦੀ ਹੈ। ਇਸ ਲਈ ਹਰੇਕ ਮਨੁੱਖ ਨੂੰ ਰੋਜ਼ਾਨਾ ਸਰੀਰਿਕ ਕਸਰਤ, ਸੈਰ ਕਰਨੀ ਚਾਹੀਦੀ ਹੈ ।  ਘਰੇਲੂ ਪੌਸ਼ਟਿਕ ਭੋਜਣ ਹੀ ਖਾਣਾ ਚਾਹੀਦਾ ਹੈ ਅਤੇ ਹਮੇਸ਼ਾਂ ਖੁਸ਼ ਰਹਿਣਾ ਚਾਹੀਦਾ ਹੈ। ਵਰਣਨਯੋਗ ਹੈ ਪਿਛਲੇ ਚਾਰ ਦਹਾਕਿਆਂ ਤੋਂ ਮੈਡੀਕਲ ਸੇਵਾਵਾਂ ਪ੍ਰਦਾਨ ਕਰ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਦਿਲ ਦੀਆਂ ਬਿਮਾਰੀਆਂ ਦੇ ਇਲਾਜ ਦੇ ਮਾਹਿਰ ਡਾ. ਕਰਨਦੀਪ ਸਿੰਘ ਸਿਆਲ ਡੀ. ਐਮ. ਹਰ ਸ਼ਨੀਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਮਰੀਜ਼ਾਂ ਦੀ ਜਾਂਚ ਕਰਿਆ ਕਰਨਗੇ।  ਡਾ. ਕਰਨਦੀਪ ਸਿੰਘ ਸਿਆਲ ਨੇ ਜੀ.ਐਮ.ਵੀ.ਐਸ. ਕਾਲਜ ਕਾਨਪੁਰ ਤੋਂ ਡੀ ਐਮ (ਕਾਰਡੀਉਲੋਜੀ) ਦੀ ਪੜ੍ਹਾਈ ਕੀਤੀ ਹੋਈ ਹੈ। ਡਾ. ਕਰਨਦੀਪ ਸਿੰਘ ਸਿਆਲ ਦਿਲ ਦੀਆਂ ਬਿਮਾਰੀਆਂ ਦਾ ਵਧੀਆ ਇਲਾਜ ਕਰਨ ਦੇ ਤਜਰਬੇਕਾਰ ਮਾਹਿਰ ਡਾਕਟਰ ਸਾਹਿਬਾਨ ਹਨ ਅਤੇ ਆਪ ਜੀ ਜੀ.ਬੀ.ਪੰਤ ਹਸਪਤਾਲ ਦਿੱਲੀ, ਗਰੇਸ਼ੀਅਨ ਹਸਪਤਾਲ ਮੁਹਾਲੀ, ਐਮਕੇਅਰ ਹਸਪਤਾਲ ਮੁਹਾਲੀ ਅਤੇ ਹੋਰ ਵੱਡੇ ਹਸਪਤਾਲਾਂ ਵਿਚ ਦੇ ਦਿਲ ਦੇ ਵਿਭਾਗਾਂ ਵਿਚ ਮੁੱਖ ਕਾਰਡੀਉਲੋਜਿਸਟ ਦੀਆਂ ਸੇਵਾਵਾਂ ਨਿਭਾ ਚੁੱਕੇ ਹਨ।

 

Have something to say? Post your comment

 

ਸਿਹਤ ਅਤੇ ਫਿਟਨੈਸ

ਫੁਜੀਫਿਲਮ ਨੇ ਭਾਰਤ ਦੀ ਪਹਿਲੀ ਗੈਸਟਰੋ ਏਆਈ ਅਕੈਡਮੀ ਦੀ ਕੀਤੀ ਸਥਾਪਨਾ 

ਗੁਰਦੁਆਰਾ ਸਾਚਾ ਧੰਨ ਸਾਹਿਬ ਮੁਹਾਲੀ ਵਿਖੇ ਫਰੀ ਹੋਮਿਓਪੈਥੀ ਡਿਸਪੈਂਸਰੀ ਫਿਰ ਤੋਂ ਹੋਈ ਸ਼ੁਰੂ

ਡੇਂਗੂ ਵਿਰੋਧੀ ਮੁਹਿੰਮ ਦਾ ਨਿਰੀਖਣ- ਲੋਕਾਂ ਨੂੰ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਦੀ ਅਪੀਲ

ਡੇਂਗੂ ਬੁਖ਼ਾਰ ਤੋਂ ਬਚਾਅ ਲਈ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ : ਡਾ. ਅਲਕਜੋਤ ਕੌਰ

ਭਾਰਤ ਵਿੱਚ ਵੀਹ ਅਤੇ ਤੀਹ ਸਾਲਾਂ ਦੇ ਬਹੁਤ ਸਾਰੇ ਨੌਜਵਾਨ ਮਰੀਜ਼ ਦਿਲ ਦੇ ਦੌਰੇ ਦਾ ਸ਼ਿਕਾਰ ਹੋ ਰਹੇ ਹਨ: ਡਾ ਬਾਲੀ

ਜੀਵਨ ਦੇ ਢੰਗ ਤਰੀਕੇ ਬਦਲ ਜਾਣ ਕਾਰਨ ਭਾਰਤ ਇਸ ਸਮੇ ਸ਼ੂਗਰ ਦੇ ਮਰੀਜਾਂ ਦੀ ਰਾਜਧਾਨੀ ਬਣ ਚੁੱਕਾ -ਡਾਕਟਰ ਹਰਪ੍ਰੀਤ ਸਿੰਘ

ਦੇਸ਼ ਵਿੱਚ ਫੈਲੀ ਨਵੀਂ ਬਿਮਾਰੀ "ਟਮਾਟਰ ਬੁਖਾਰ" ਉਰਫ ਟੋਮੇਟੋ ਫਲੂ

ਮੂੰਹ ਦੇ ਕੈਂਸਰ ਨੂੰ ਕੀਤਾ ਜਾ ਸਕਦਾ ਹੈ ਖਤਮ: ਡਾ. ਜੀ. ਕੇ. ਰਾਥ

ਯੋਗ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣਾ ਚਾਹੀਦਾ ਹੈ - ਜਤਿੰਦਰ ਸ਼ਰਮਾ

ਵਧ ਰਹੀ ਗਰਮੀ ਅਤੇ ਲੂ ਤੋਂ ਬਚਾਅ ਲਈ ਵਧੇਰੇ ਸੁਚੇਤ ਹੋਣ ਦੀ ਲੋੜ: ਡਾ. ਪਰਮਿੰਦਰ ਕੌਰ