ਹਿਮਾਚਲ

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

ਕੌਮੀ ਮਾਰਗ ਬਿਊਰੋ | May 22, 2021 08:08 PM
 
ਅੰਮ੍ਰਿਤਸਰ,  
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ਮਨਾਈ ਗਈ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ। ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ 22 ਮਈ 1964 ਨੂੰ ਵਾਪਰੇ ਇਸ ਸ਼ਹੀਦੀ ਸਾਕੇ ਦੌਰਾਨ ਮਿਸ਼ਲ ਸ਼ਹੀਦਾਂ ਤਰਨਾ ਦਲ ਦੇ 11 ਸਿੰਘਾਂ ਦੀ ਸ਼ਹਾਦਤ ਹੋਈ ਅਤੇ ਕਈ ਜ਼ਖਮੀ ਹੋਏ ਸਨ। ਸਾਕੇ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਿੱਖਾਂ ਲਈ ਜਾਨ ਤੋਂ ਵੱਧ ਪਿਆਰੇ ਹਨ ਅਤੇ ਉਹ ਪਾਵਨ ਗੁਰਧਾਮਾਂ ਦੀ ਬੇਅਦਬੀ ਕਦੇ ਵੀ ਸਹਾਰ ਨਹੀਂ ਸਕਦੇ, ਭਾਵੇਂ ਇਸ ਲਈ ਕੁਰਬਾਨੀਆਂ ਹੀ ਕਿਉਂ ਨਾ ਦੇਣੀਆਂ ਪੈਣ। ਉਨ੍ਹਾਂ ਕਿਹਾ ਕਿ ਸ੍ਰੀ ਪਾਉਂਟਾ ਸਾਹਿਬ ਦਾ ਸ਼ਹੀਦੀ ਸਾਕਾ ਵੀ ਇਸੇ ਸਬੰਧ ਵਿਚ ਵੱਡੇ ਮਹੱਤਵ ਵਾਲਾ ਹੈ, ਜਿਸ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ।  
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਜੋ ਇਸ ਸਾਕੇ ਦੌਰਾਨ ਜ਼ਖਮੀ ਹੋਏ ਸਨ ਦੀਆਂ ਪੰਥਕ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਨੂੰ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦੀ ਸਾਕੇ ਨੂੰ ਸਿੱਖ ਕੌਮ ਅੰਦਰ ਆਪਣੇ ਗੁਰਧਾਮਾਂ ਦੀ ਰੱਖਵਾਲੀ ਲਈ ਜ਼ਜਬਾ ਪੈਦਾ ਕਰਨ ਵਾਲਾ ਕਰਾਰ ਦਿੰਦਿਆਂ ਸਿੱਖ ਨੌਜੁਆਨੀ ਨੂੰ ਬਾਣੀ ਅਤੇ ਬਾਣੇ ਨਾਲ ਜੁੜਣ ਦੀ ਪ੍ਰੇਰਨਾ ਕੀਤੀ। ਇਸ ਮੌਕੇ ਮਿਸ਼ਲ ਸ਼ਹੀਦਾਂ ਤਰਨਾ ਦਲ ਦੇ ਮੁੱਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹਰ ਸਾਲ ਸਮਾਗਮ ਕਰਵਾਉਣ ਲਈ ਧੰਨਵਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। 
ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਰਘਬੀਰ ਸਿੰਘ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾ ਨੇ ਸਾਂਝੇ ਤੌਰ ’ਤੇ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਤੇ ਉਨ੍ਹਾਂ ਨਾਲ ਆਏ ਦਲ ਦੇ ਪ੍ਰਮੁੱਖ ਆਗੂਆਂ ਨੂੰ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਮਿਸਲ ਸ਼ਹੀਦਾਂ ਤਰਨਾ ਦਲ ਵੱਲੋਂ ਵੀ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ। 
ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਬਾਬਾ ਨੌਰੰਗ ਸਿੰਘ, ਬਾਬਾ ਨਾਗਰ ਸਿੰਘ, ਬੀਬੀ ਜਸਪਾਲ ਕੌਰ, ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਬਘੇਲ ਸਿੰਘ, ਸ. ਇਕਬਾਲ ਸਿੰਘ ਮੁੱਖੀ, ਸ. ਜਗਤਾਰ ਸਿੰਘ, ਸ. ਲਖਬੀਰ ਸਿੰਘ, ਸ. ਗੁਲਜ਼ਾਰ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਸ. ਦੀਪਇੰਦਰ ਸਿੰਘ, ਭਾਈ ਹਰਮਿੱਤਰ ਸਿੰਘ ਆਦਿ ਮੌਜੂਦ ਸਨ।
 
ਫੋਟੋ ਕੈਪਸ਼ਨ: ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੂੰ ਸਨਮਾਨਿਤ ਕਰਦੇ ਹੋਏ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਰਘਬੀਰ ਸਿੰਘ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਭਾਈ ਮਨਜੀਤ ਸਿੰਘ ਭੂਰਾ ਕੋਹਨਾ ਅਤੇ ਹੋਰ।
 

Have something to say? Post your comment

 

ਹਿਮਾਚਲ

ਹਿਮਾਚਲ ਦੇ ਉਪ ਮੁੱਖ ਮੰਤਰੀ ਨੇ ਟੂਰਿਸਟ ਵਾਹਨਾਂ 'ਤੇ ਟੈਕਸ ਘਟਾਉਣ ਦਾ ਦਿੱਤਾ ਭਰੋਸਾ

ਕੰਗਨਾ ਰਣੌਤ ਨੇ ਜਿੱਤੀ ਮੰਡੀ ਸੀਟ -ਅਨੁਰਾਗ ਠਾਕੁਰ ਨੇ ਬਣਾਇਆ ਰਿਕਾਰਡ

ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਬਣੀ ਤਾਂ ਪੱਤਰਕਾਰਾਂ ਦੀ ਸੁਰੱਖਿਆ ਅਤੇ ਪੈਨਸ਼ਨ ਲਈ ਨਵੀਂ ਨੀਤੀ ਬਣਾਈ ਜਾਵੇਗੀ- ਪਵਨ ਖੇੜਾ

ਦੁਨੀਆ ਦੇ ਸਭ ਤੋਂ ਉੱਚੇ ਪੋਲਿੰਗ ਸਟੇਸ਼ਨ ਹਿਮਾਚਲ ਵਿੱਚ ਹਨ 52 ਵੋਟਰ

ਹਿਮਾਚਲ ਵਿਚ ਕਤਲ ਕੀਤੇ ਗਏ ਨਵਦੀਪ ਸਿੰਘ ਦੇ ਕੇਸ ਦੀ ਜਾਂਚ ਨਿਰਪੱਖਤਾ ਨਾਲ ਹਿਮਾਚਲ ਦੀ ਸੁੱਖੂ ਸਰਕਾਰ ਕਰਵਾਏ : ਮਾਨ

ਲਗਾਤਾਰ ਠੰਢ ਕਾਰਨ ਦਲਾਈ ਲਾਮਾ ਨੂੰ ਡਾਕਟਰਾਂ ਦੀ ਆਰਾਮ ਕਰਨ ਦੀ ਸਲਾਹ

ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਅੱਗੇ ਵਧਿਆ, ਭਾਰੀ ਬਾਰਿਸ਼ ਦੀ ਸੰਭਾਵਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਪ੍ਰਦੇਸ਼ ਵੋਟਰਾਂ ਨੂੰ ਸੂਬੇ ਵਿੱਚ ਭਾਜਪਾ ਸਰਕਾਰ ਨੂੰ ਦੁਬਾਰਾ ਚੁਣਨ ਲਈ ਕੀਤੀ ਬੇਨਤੀ

ਅੰਬੂਜਾ ਸੀਮੈਂਟ ਫਾਊਂਡੇਸ਼ਨ ਦੇਵੇਗੀ ਅਕਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਪਲੇਸਮੈਂਟ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਿਮਾਚਲ ਦੇ ਨੌਜਵਾਨਾਂ ਨੂੰ ਰਵਾਇਤੀ ਸਿਆਸੀ ਪਾਰਟੀਆਂ ਲਾਂਭੇ ਕਰਕੇ ਬਦਲਾਅ ਲਿਆਉਣ ਦਾ ਸੱਦਾ