ਚੰਡੀਗੜ੍ਹ,
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਨਾਉਣ ਲਈ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਅੱਜ ਏਥੇ ਦੱਸਿਆ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ 21 ਜੂਨ 2021 ਨੂੰ ਸੱਤਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾ ਰਿਹਾ ਹੈ। ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਲੋਕਾਂ ਨੂੰ ਘਰ ਬੈਠੇ ਹੀ ਯੋਗ ਆਸਨਾਂ ਦੇ ਅਭਿਆਸ ਲਈ ਪ੍ਰੇਰਿਤ ਕਰਨਾ ਹੈ। ਬੁਲਾਰੇ ਅਨੁਸਾਰ ਯੋਗਾ ਵੱਖ ਵੱਖ ਬਿਮਾਰੀਆਂ ਤੋਂ ਬਚਾਅ ਲਈ ਸਹਾਇਤਾ ਕਰਦਾ ਹੈ। ਇਹ ਮਨੁੱਖ ਦੀ ਸਰੀਰਕ, ਮਾਨਸਿਕ ਅਤੇ ਭਾਵਨਾਤਮਿਕ ਤੰਦਰੁਸਤੀ ਲਈ ਯੋਗਦਾਨ ਪਾਉਦਾ ਹੈ। ਇਸ ਕਰਕੇ ਯੋਗਾ ਦਿਵਸ ਮੌਕੇ ਸਕੂਲੀ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਨਾਉਣ ਲਈ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਵਿਦਿਆਰਥੀ ਸਰੀਰਕ ਅਤੇ ਮਾਨਸਿਕ ਤੌਰ ’ਤੇ ਸਿਹਤਮੰਦ ਬਣ ਸਕਣ।