ਖਰੜ
ਪੰਜਾਬ ਸਟੇਟ ਏਡਜ਼ ਕੰਟਰੋਲ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜ਼ੇਸ਼ਨ ਆਫ ਕੰਟਰੈਕਟ ਇੰਪਲਾਈਜ਼ ਬਿੱਲ 2021 ਦੇ ਵਿਰੋਧ ਵਿੱਚ ਨੌਵੇਂ ਦਿਨ ਜਾਰੀ ਰਿਹਾ। ਇਸ ਦੌਰਾਨ ਮੁਲਾਜਮਾਂ ਨੇ ਸਿਵਲ ਹਸਪਤਾਲ ਤੋਂ ਲੈ ਕੇ ਖਰੜ ਬਸ ਸਟੈਂਡ ਤੱਕ ਰੋਸ ਰੈਲੀ ਕੀਤੀ ਅਤੇ ਖਰੜ ਤੋਂ ਸਿਵਲ ਹਸਪਤਾਲ ਦਾ ਰੋਡ ਜਾਮ ਕਰਕੇ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਅਤੇ ਚੰਨੀ ਸਰਕਾਰ ਵੱਲੋਂ 36000 ਮੁਲਾਜਮਾਂ ਨੂੰ ਪੱਕੇ ਕੀਤੇ ਜਾਣ ਦਾ ਝੂਠੇ ਪ੍ਰਚਾਰ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ।
ਇਸ ਮੌਕੇ ਤੇ ਐਸੋਸੀਏਸ਼ਨ ਦੇ ਪ੍ਰਧਾਨ ਮਹਿੰਦਰਪਾਲ ਸਿੰਘ ਨੇ ਦੱਸਿਆ ਕਿ ਸੁਸਾਇਟੀ ਦੇ ਮੁਲਾਜਮ ਪਿੱਛਲੇ 22 ਸਾਲਾਂ ਤੋਂ ਕੰਮ ਕਰ ਰਹੇ ਹਨ ਅਤੇ ਰੇਗੂਲਰ ਹੋਣ ਦੀ ਮੰਗ ਕਰ ਰਹੇ ਹਨ। ਹਾਲਾਂਕਿ ਚੰਨੀ ਸਰਕਾਰ ਦਾਅਵੇ ਕਰ ਰਹੀ ਹੈ ਕਿ 36000 ਮੁਲਾਜਮਾਂ ਨੂੰ ਪੱਕਾ ਕਰ ਦਿੱਤਾ ਹੈ, ਪਰੰਤੂ ਇਸ ਵਿੱਚ ਸਿਹਤ ਮੁਲਾਜਮਾਂ ਨੂੰ ਅਣਗੋਲਿਆਂ ਕੀਤਾ ਗਿਆ ਹੈ। ਜਦੋਂ ਕਿ ਸਰਕਾਰ ਦਾ ਇਹ ਵੀ ਦਾਅਵਾ ਹੈ ਕਿ ਸਿਹਤ ਤੇ ਸਿੱਖਿਆ ਵਿਭਾਗ ਨੂੰ ਪਹਿਲ ਦਿੱਤੀ ਜਾਵੇਗੀ। ਜਦੋਂ ਕਿ ਸੱਚਾਈ ਇਹ ਹੈ ਕਿ ਜਿਨ੍ਹਾਂ ਮੁਲਾਜਮਾਂ ਦੇ ਸਿਰ ਤੇ ਸੁਵਿਧਾਵਾਂ ਦੇਣ ਦੇ ਵਾਅਦੇ ਕੀਤੇ ਜਾ ਰਹੇ ਹਨ, ਉਨ੍ਹਾਂ ਵੱਲ ਹੀ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਮੌਕੇ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਜਸਮੇਲ ਸਿੰਘ ਦਿਓਲ, ਜਨਰਲ ਸਕੱਤਰ ਅਮਨਦੀਪ ਸਿੰਘ ਮੁਕੇ