BREAKING NEWS
ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ਬਿਭਵ ਕੁਮਾਰ ਨੂੰ ਦਿੱਤੀ ਜ਼ੈਡ ਪਲੱਸ ਸੁਰੱਖਿਆ ਵਾਪਸ ਲਈ ਜਾਵੇ: ਬਿਕਰਮ ਸਿੰਘ ਮਜੀਠੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

ਟ੍ਰਾਈਸਿਟੀ

ਸਾਬਕਾ ਮੇਅਰ ਕੁਲਵੰਤ ਸਿੰਘ ਦੇ ਆਜ਼ਾਦ ਗਰੁੱਪ ਨੇ ਆਪਣੀਆਂ ਫੌਗਿੰਗ ਮਸ਼ੀਨਾਂ ਭੇਜ ਕੇ ਡੇਂਗੂ ਮਹਾਮਾਰੀ ਤੋਂ ਲੋਕਾਂ ਨੂੰ ਬਚਾਉਣ ਦੀ ਕੀਤੀ ਕੋਸ਼ਿਸ਼

ਕੌਮੀ ਮਾਰਗ ਬਿਊਰੋ | December 08, 2021 07:14 PM

ਮੁਹਾਲੀ : 

"ਹਰ ਜ਼ਰੂਰਤਮੰਦ ਨੂੰ ਛੱਤ ਮਿਲੇ ਅਤੇ ਹਰ ਭੁੱਖੇ ਨੂੰ ਰੋਟੀ ਮਿਲੇ " ਇਸ ਨਾਅਰੇ ਦੇ ਅੰਤਰਗਤ ਆਜ਼ਾਦ
ਆਜ਼ਾਦ ਗਰੁੱਪ ਮੋਹਾਲੀ ਸਮਾਜਿਕ ਸੇਵਾਵਾਂ ਦੇ ਖੇਤਰ ਵਿੱਚ ਮੋਹਰੀ ਭੂਮਿਕਾ ਨਿਭਾ ਰਿਹਾ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਸ਼ਹੀਦ ਊਧਮ ਸਿੰਘ ਕਲੋਨੀ ਦੇ ਵਿਚ ਜ਼ਰੂਰਤਮੰਦ ਮਹਿਲਾਵਾਂ ਨੂੰ ਸੁੂਟਾਂ ਦੀ ਵੰਡ ਕਰਦੇ ਹੋਏ ਆਜ਼ਾਦ ਗਰੁੱਪ ਦੇ ਨੇਤਾ ਤੇ ਮਿਉਂਸਿਪਲ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕੀਤਾ । ਉਨ੍ਹਾਂ ਕਿਹਾ ਕਿ ਸਾਡੇ ਗੁਰੂ ਸਾਹਿਬਾਨ ਨੇ ਸਾਨੂੰ ਦਸਾਂ ਨਹੁੰਆਂ ਦੀ ਕਿਰਤ ਕਮਾਈ ਵਿੱਚੋਂ ਦਸਵੰਧ ਕੱਢ ਕੇ ਜ਼ਰੂਰਤਮੰਦਾਂ ਦੀ ਸੇਵਾ ਕਰਨ ਦੀ ਸਿੱਖਿਆ ਦਿੱਤੀ ਹੈ । ਜਿਸ ਤੇ ਪਹਿਰਾ ਦਿੰਦੇ ਹੋਏ ਆਜ਼ਾਦ ਗਰੁੱਪ ਮੁਹਾਲੀ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਲਗਾਤਾਰ ਜਾਰੀ ਰੱਖੀ ਜਾ ਰਹੀ ਹੈ ।ਸ਼ਹੀਦ ਊਧਮ ਸਿੰਘ ਕਲੋਨੀ ਵਿੱਚ ਕਰਵਾਏ ਗਏ ਇਸ ਪ੍ਰੋਗਰਾਮ ਦੇ ਦੌਰਾਨ ਕਲੋਨੀ ਦੇ ਪ੍ਰਧਾਨ ਕ੍ਰਿਪਾਸ਼ੰਕਰ ਸਿੰਘ , ਮਹੇਸ਼ਵਰ ਪ੍ਰਸਾਦ , ਰਾਜੀਵ ਪਾਂਡੇ , ਸ਼ਾਮ, ਮੋਹਨ ਕੁਮਾਰ, ਰਾਮ ਸ਼ਿਆਮ ਗੋਸਾਈਂ , ਚੰਦਰਮਾ ਮੌਰੀਆ, ਰਾਜੇਸ਼ ਪ੍ਰਸ਼ਾਦ
ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ

ਦੱਸਣਾ ਬਣਦਾ ਹੈ ਕਿ ਮੋਹਾਲੀ ਦੇ ਵਿੱਚ ਡੇਂਗੂ ਮਹਾਮਾਰੀ ਵਰਗੀਆਂ ਬਿਮਾਰੀਆਂ ਨੂੰ ਲੈ ਕੇ ਜਿਥੇ ਸਰਕਾਰੀ ਮਹਿਕਮਾ ਵੀ ਫੇਲ੍ਹ ਹੁੰਦਾ ਸਾਬਿਤ ਹੋਇਆ , ਉੱਥੇ ਆਜ਼ਾਦ ਗਰੁੱਪ ਨੇ ਆਪਣੀਆਂ ਫੌਗਿੰਗ ਮਸ਼ੀਨਾਂ ਭੇਜ ਕੇ ਡੇਂਗੂ ਮਹਾਮਾਰੀ ਤੋਂ ਲੋਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ।ਇਸ ਤੋਂ ਇਲਾਵਾ ਹੋਰ ਵੀ ਸਮਾਜਿਕ ਸੇਵਾਵਾਂ ਦਾ ਕੰਮ ਲਗਾਤਾਰ ਜਾਰੀ ਰੱਖਿਆ ਤੇ ਇਸ ਮਹਾਂਮਾਰੀ ਦੇ ਚਲਦਿਆਂ ਜਿਸ ਨੂੰ ਲੋੜ ਹੈ , ਐਂਬੂਲੈਂਸ ਦੀਆਂ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਗਈਆਂ ।ਇਸ ਦੇ ਨਾਲ ਨਾਲ ਆਰਥਿਕ ਸਥਿਤੀ ਕਾਰਨ ਗ਼ਰੀਬ ਔਰਤਾਂ ਨੂੰ ਲਗਾਤਾਰ ਸੂਟ ਵੰਡੇ ਜਾ ਰਹੇ ਹਨ ।ਉਨ੍ਹਾਂ ਨੇ ਕਿਹਾ ਕਿ ਆਜ਼ਾਦ ਗਰੁੱਪ ਵੱਲੋਂ ਸੋਸ਼ਲ ਕੰਮ ਲਗਾਤਾਰ ਜਾਰੀ ਹਨ ।ਇਹ ਕੰਮ ਅੱਜ ਤੋਂ ਹੀ ਨਹੀਂ ਬਲਕਿ ਦੋ ਚਾਰ ਸਾਲ ਪਹਿਲਾਂ ਤੋਂ ਜਾਰੀ ਹਨ ।ਉਨ੍ਹਾਂ ਨੇ ਕਿਹਾ ਕਿ ਆਜ਼ਾਦ ਗਰੁੱਪ ਦੇ ਜਿੰਨੇ ਵੀ ਮੈਂਬਰ ਜਾਂ ਵਰਕਰ ਹਨ ਸਾਰੇ ਹੀ ਸਮਾਜਿਕ ਸੇਵਾਵਾਂ ਨੂੰ ਸਮਰਪਿਤ ਹਨ ।

ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਜਦੋਂ ਉਨ੍ਹਾਂ ਦੇ ਪਿਤਾ ਕੁਲਵੰਤ ਸਿੰਘ ਮੇਅਰ ਹੁੰਦੇ ਸਨ ਤਾਂ ਲਗਾਤਾਰ ਸ਼ਹਿਰ ਦੇ ਵਿੱਚ ਵਿਕਾਸ ਕਾਰਜਾਂ ਦੀ ਲਡ਼ੀ ਲੱਗੀ ਹੋਈ ਸੀ , ਪਰ ਹੁਣ ਸ਼ਹਿਰ ਵਿੱਚ ਪਹਿਲਾਂ ਵਾਂਗ ਵਿਕਾਸ ਕਾਰਜ ਨਹੀਂ ਹੋ ਰਹੇ ।ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਭੇਦਭਾਵ ਤੇ ਵਿਤਕਰੇ ਤੋਂ ਜੋ ਵੀ ਸਾਡੇ ਵੱਲੋਂ ਸੇਵਾਵਾਂ ਕੀਤੀਆਂ ਜਾ ਸਕਦੀਆਂ ਹਨ , ਅਸੀਂ ਕਰਾਂਗੇ ।ਉਨ੍ਹਾਂ ਨੇ ਕਿਹਾ ਕਿ ਜਿਵੇਂ ਵੀ ਜਿਸ ਤਰ੍ਹਾਂ ਦੀ ਵੀ ਭਾਵੇਂ ਉਹ ਸਮਾਜਿਕ ਹਾਲਤ ਹੋਵੇ, ਆਰਥਿਕ ਹੋਵੇ ਜਾਂ ਸਿਹਤ ਪੱਖੋਂ ਕੋਈ ਵੀ ਬਿਮਾਰੀ ਹੋਵੇ, ਅਸੀਂ ਹਰ ਹਾਲਤ ਵਿੱਚ ਸਮਾਜਿਕ ਸੇਵਾਵਾਂ ਲਈ ਹਾਜ਼ਰ ਹਾਂ ।

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ
ਸਰਬਜੀਤ ਸਿੰਘ( ਐੱਮ ਸੀ), ਗੁਰਮੀਤ ਕੌਰ (ਐਮ ਸੀ), ਰਮਨਪ੍ਰੀਤ ਕੌਰ ਕੁੰਭਡ਼ਾ( ਐਮ ਸੀ) ਕਰਮਜੀਤ ਕੌਰ ਮਟੌਰ (ਐੱਮ ਸੀ) ਸੁਖਦੇਵ ਸਿੰਘ ਪਟਵਾਰੀ (ਐਮ .ਸੀ) ਅਤੇ ਪਰਮਜੀਤ ਸਿੰਘ ਕਾਹਲੋਂ  ਹਾਜ਼ਰ ਸਨ ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ