BREAKING NEWS
ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ; ਇਕ ਰੋਜ਼ਾ ਸਿਖਲਾਈ ਪ੍ਰੋਗਰਾਮ ਵਿੱਚ 296 ਪ੍ਰਾਇਮਰੀ ਅਧਿਆਪਕਾਂ ਨੇ ਹਿੱਸਾ ਲਿਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗੁਣਵੱਤਾ ਦੇ ਮਿਆਰਾਂ ਨੂੰ ਬਰਕਰਾਰ ਰੱਖਣ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਜਲਦੀ ਪੂਰਾ ਕਰਨ ਦੇ ਨਿਰਦੇਸ਼ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਨੂੰ ਪ੍ਰਗਤੀ ਰਿਪੋਰਟ ਦੇਣ ਦੇ ਨਿਰਦੇਸ਼ਬਿਭਵ ਕੁਮਾਰ ਨੂੰ ਦਿੱਤੀ ਜ਼ੈਡ ਪਲੱਸ ਸੁਰੱਖਿਆ ਵਾਪਸ ਲਈ ਜਾਵੇ: ਬਿਕਰਮ ਸਿੰਘ ਮਜੀਠੀਆਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਪ੍ਰਗਤੀ ਸਮੀਖਿਆ ਲਈ ਉੱਚ-ਪੱਧਰੀ ਮੀਟਿੰਗ ਬੁਲਾਈਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

ਟ੍ਰਾਈਸਿਟੀ

ਸੀ.ਆਈ.ਏ ਸਟਾਫ ਮੋਹਾਲੀ ਦੀ ਟੀਮ ਨੇ ਦੋ ਨਸ਼ਾ ਤਸਕਰ ਨੂੰ ਕੀਤਾ ਗ੍ਰਿਫਤਾਰ,39,000 ਨਸ਼ੀਲੀਆ ਗੋਲੀਆ ਬ੍ਰਾਮਦ

ਕੌਮੀ ਮਾਰਗ ਬਿਊਰੋ/ਰਾਜੇਸ਼ ਕੌਸ਼ਿਕ | December 14, 2021 08:55 PM

ਐਸ.ਏ.ਐਸ ਨਗਰ- ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਪੰਜਾਬ ਰਾਜ ਵਿੱਚ ਨਸ਼ਿਆ ਖਿਲਾਫ ਵਿੱਢੀ ਮੁਹਿੰਮ ਨੂੰ ਮੁੱਖ ਰੱਖਦੇ ਹੋਏ ਸ਼੍ਰੀ ਵਜੀਰ ਸਿੰਘ ਖਹਿਰਾ ਐਸ.ਪੀ (ਡੀ), ਸ਼੍ਰੀ ਸੁਖਨਾਜ ਸਿੰਘ ਡੀ.ਐਸ.ਪੀ (ਡੀ) ਦੀ ਅਗਵਾਈ ਹੇਠ ਇੰਸਪੈਕਟਰ ਬਲਜਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਦੀ ਟੀਮ ਵੱਲੋ ਦੋ ਨਸ਼ਾ ਤਸਕਰ ਨੂੰ 39000 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਮੋਟਰਸਾਇਕਲ ਨੰਬਰ ਯੂਪੀ 19-ਡੀ-5071 ਮਾਰਕਾ ਹੀਰੋ ਸਪਲੈਡਰ ਰੰਗ ਕਾਲਾ ਦੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਨਵਜੋਤ ਸਿੰਘ ਮਾਹਲ ਵੱਲੋਂ ਪ੍ਰੈਸ ਨੋਟ ਜਾਰੀ ਕਰਕੇ ਦਿੱਤੀ ਗਈ ।
ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਮਿਤੀ 13-12-2021 ਨੂੰ ਸੀ.ਆਈ.ਏ ਸਟਾਫ ਮੋਹਾਲੀ ਦੀ ਪੁਲਿਸ ਪਾਰਟੀ ਨੂੰ ਇੱਕ ਖੂਫੀਆ ਇਤਲਾਹ ਮਿਲੀ ਸੀ ਕਿ ਦੋ ਮੁੱਲਾ ਫੈਸਨ ਵਿਅਕਤੀ ਕਾਲੇ ਰੰਗ ਦੇ ਸਪਲੈਂਡਰ ਮੋਟਰ ਸਾਇਕਲ ਨੰਬਰ ਯੂਪੀ 19-ਡੀ-5071 ਤੋ ਸਵਾਰ ਹੋ ਕੇ ਨਸ਼ੇ ਵਾਲੀਆਂ ਗੋਲੀਆਂ ਲੈ ਕੇ ਲਾਂਡਰਾ ਤੋ ਖਰੜ ਵੱਲ ਨੂੰ ਆ ਰਹੇ ਹਨ।ਜਿਨ੍ਹਾ ਨੇ ਇਹ ਨਸ਼ੇ ਵਾਲੀਆ ਗੋਲੀਆਂ ਅੱਗੇ ਆਪਣੇ ਗ੍ਰਾਹਕਾਂ ਨੂੰ ਖਰੜ ਦੇ ਏਰੀਆ ਵਿੱਚ ਸਪਲਾਈ ਕਰਨੀਆਂ ਹਨ ।ਸੀ.ਆਈ.ਏ ਸਟਾਫ ਮੋਹਾਲੀ ਦੀ ਪੁਲਿਸ ਪਾਰਟੀ ਨੇ ਆਂਸਲ ਸਿਟੀ ਨੇੜੇ ਸਵਰਾਜ ਫੈਕਟਰੀ, ਲਾਂਡਰਾ ਖਰੜ ਰੋਡ ਦੋਰਾਨੇ ਨਾਕਾਬੰਦੀ ਕਰਕੇ ਸਪਲੈਂਡਰ ਮੋਟਰ ਸਾਇਕਲ ਪਰ ਸਵਾਰ ਹੋ ਕੇ ਆ ਰਹੇ ਦੋਨੋ ਵਿਅਕਤੀਆ ਮਾਂਗੇ ਉੱਰਫ ਰਵੀ ਪੁੱਤਰ ਸੂਰਜ ਭਾਨ ਵਾਸੀ ਵਾਰਡ ਨੰਬਰ 19 ਨੇੜੇ ਵਿਜੇ ਚੌਂਕ ਸ਼ਾਮਲੀ ਥਾਣਾ ਸ਼ਾਮਲੀ ਜ਼ਿਲ੍ਹਾ ਸ਼ਾਮਲੀ ਯੂਪੀ ਉਮਰ ਕਰੀਬ 33 ਸਾਲ ਅਤੇ ਵਿਜੇ ਸਿੰਘ ਪੁੱਤਰ ਦੇਵ ਸਿੰਘ ਵਾਸੀ ਵਾਰਡ ਨੰਬਰ 6 ਨੇੜੇ ਸਰਕਾਰੀ ਹਸਪਤਾਲ, ਤਲਵੰਡੀ ਭਾਈ ਥਾਣਾ ਤਲਵੰਡੀ ਭਾਈ ਜ਼ਿਲ੍ਹਾ ਫਿਰੋਜਪੁਰ ਉਮਰ ਕਰੀਬ 23 ਸਾਲ ਪਾਸੋ ਕੁੱਲ 39, 000 ਨਸ਼ੀਲੀਆ ਗੋਲੀਆ ਮਾਰਕਾ LOMOTIL (ਬੈਚ ਨੰਬਰ 03 ਐਲ 21045) ਬ੍ਰਾਮਦ ਹੋਣ ਤੇ ਇਹਨਾ ਵਿਰੁੱਧ ਮੁਕੱਦਮਾ ਨੰਬਰ 184 ਮਿਤੀ 13-12-2021 ਅ/ਧ 22-61-85 ਐਨਡੀਪੀਐਸ ਐਕਟ, ਥਾਣਾ ਬਲੌਂਗੀ ਵਿੱਚ ਦਰਜ ਰਜਿਸਟਰ ਕਰਵਾ ਕੇ ਉਕਤ ਵਿਅਕਤੀਆ ਨੂੰ ਗ੍ਰਿਫਤਾਰ ਕੀਤਾ ਹੈ।
ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਇਨ੍ਹਾਂ ਦੀ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਮਾਂਗੇ ਉੱਰਫ ਰਵੀ ਅਤੇ ਮੁਲਜ਼ਮ ਵਿਜੇ ਸਿੰਘ ਜੋ ਕਿ ਕਾਫੀ ਲੰਬੇ ਸਮੇ ਤੋਂ ਨਸ਼ਾ ਤਸਕਰੀ ਦਾ ਕੰਮ ਕਰਦੇ ਆ ਰਹੇ ਹਨ।ਜਿਨ੍ਹਾਂ ਨੇ ਪੁੱਛਗਿੱਛ ਦੋਰਾਨ ਇਹ ਵੀ ਦੱਸਿਆ ਕੇ ਇਹ ਨਸ਼ੇ ਵਾਲੀਆ ਗੋਲੀਆ ਜਿਲ੍ਹਾ ਸਾਮਲੀ ਯੂ.ਪੀ ਤੋ ਸਸਤੇ ਭਾਅ ਵਿੱਚ ਲਿਆ ਕੇ ਮੋਹਾਲੀ ਅਤੇ ਖਰੜ ਦੇ ਏਰੀਆ ਵਿਖੇ ਮਹਿੰਗੇ ਭਾਅ ਵਿੱਚ ਵੇਚ ਦਿੰਦੇ ਹਨ।ਇਨ੍ਹ਼ਾਂ ਮੁਲਜ਼ਮਾਂ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਜਿਸ ਨਾਲ ਨਸ਼ੀਲੀਆ ਗੋਲੀਆਂ ਦੀ ਸਪਲਾਈ ਕਰਨ ਵਾਲੇ ਮੁੱਖ ਤਸੱਕਰਾਂ ਬਾਰੇ ਜਾਣਕਾਰੀ ਹਾਸਿਲ ਕੀਤੀ ਜਾਵੇਗੀ ਅਤੇ ਉਹਨਾਂ ਨੂੰ ਗ੍ਰਿਫਤਾਰ ਕਰਕੇ ਨਸ਼ੀਲੀਆਂ ਗੋਲੀਆਂ ਦੀ ਸਪਲਾਈ ਚੈਨ ਨੂੰ ਤੋੜਿਆ ਜਾਵੇਗਾ। ਮੁਲਜ਼ਮਾਂ ਨੂੰ ਪੇਸ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ।ਮੁੱਕਦਮਾ ਦੀ ਤਫਤੀਸ਼ ਜਾਰੀ ਹੈ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ