ਕਾਰੋਬਾਰ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਐਂਡ ਸਿੰਧ ਬੈਂਕ ਦੇ ਐਮਡੀ ਤੇ ਸੀਈਓ ਵਜੋਂ ਗੈਰ ਸਿੱਖ ਦੀ ਤਾਇਨਾਤੀ ’ਤੇ ਕੀਤਾ ਇਤਰਾਜ਼

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | June 09, 2022 08:57 PM
 
 
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਐਂਡ ਸਿੰਧ ਬੈਂਕ ਦੇ ਐਮਡੀ ਅਤੇ ਸੀਈਓ ਵਜੋਂ ਇਕ ਗੈਰ ਸਿੱਖ ਨੂੰ ਨਿਯੁਕਤ ਕਰਨ ’ਤੇ ਇਤਰਾਜ਼ ਪ੍ਰਗਟ ਕੀਤਾ ਹੈ। ਹਾਲ ਹੀ ਵਿਚ ਭਾਰਤ ਸਰਕਾਰ ਵੱਲੋਂ ਸ੍ਰੀ ਸਵਰੂਪ ਕੁਮਾਰ ਸਾਹਾ ਨੂੰ ਇਸ ਅਹੁਦੇ ’ਤੇ ਤਾਇਨਾਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ 1908 ਵਿਚ ਪੰਜਾਬ ਐਂਡ ਸਿੰਧ ਬੈਂਕ ਦੀ ਸਥਾਪਨਾ ਸਿੱਖਾਂ ਦੇ ਇਕ ਸੁਤੰਤਰ ਬੈਂਕ ਦੇ ਸੁਪਨੇ ਵਿੱਚੋਂ ਹੋਈ ਸੀ ਅਤੇ ਚੀਫ ਖਾਲਸਾ ਦੀਵਾਨ ਨਾਲ ਸਬੰਧਤ ਸਿੱਖ ਬੁੱਧੀਜੀਵੀਆਂ ਵੱਲੋਂ ਲਿਆ ਗਿਆ ਇਹ ਫੈਸਲਾ ਸਿੱਖ ਕੌਮ ਲਈ ਬੇਹੱਦ ਅਹਿਮ ਸੀ। ਇਸ ਬੈਂਕ ਨੂੰ ਸਿੱਖ ਬੈਂਕ ਵਜੋਂ ਜਾਣਿਆ ਜਾਂਦਾ ਹੈ ਅਤੇ ਇਸ ਦੇ ਸਿਖਰਲੇ ਅਹੁਦੇ ’ਤੇ ਇਕ ਸਿੱਖ ਨੂੰ ਹੀ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ। ਇਸ ਸਬੰਧ ਵਿਚ ਬੈਂਕ ਦੇ ਕੌਮੀਕਰਨ ਮੌਕੇ ਵੀ ਸਹਿਮਤੀ ਬਣੀ ਸੀ, ਪਰ ਦੁੱਖ ਦੀ ਗੱਲ ਹੈ ਕਿ ਅਜਿਹਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸ੍ਰੀ ਸਵਰੂਪ ਕੁਮਾਰ ਸਾਹਾ ਦੀ ਨਿਯੁਕਤੀ ਤੋਂ ਪਹਿਲਾਂ ਵੀ ਸਿੱਖ ਰਵਾਇਤਾਂ ਦਾ ਪਾਲਣ ਨਹੀਂ ਕੀਤਾ ਗਿਆ ਸੀ ਅਤੇ ਹੁਣ ਫਿਰ ਅਜਿਹਾ ਕੀਤਾ ਗਿਆ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਇਸ ਬੈਂਕ ਦੀ ਸਥਾਪਨਾ ਪਿੱਛੇ ਸਿੱਖ ਸ਼ਖ਼ਸੀਅਤਾਂ ਦੀ ਸੋਚ ਅਤੇ ਇਸ ਦੇ ਕੌਮੀਕਰਨ ਸਮੇਂ ਬਣੀ ਰਾਇ ਨੂੰ ਦਰਕਿਨਾਰ ਕਰਨਾ ਠੀਕ ਨਹੀਂ ਅਤੇ ਬੈਂਕ ਦੇ ਸਿਖਰਲੇ ਅਹੁਦੇ ’ਤੇ ਸਿੱਖ ਨੂੰ ਹੀ ਲਗਾਇਆ ਜਾਣਾ ਚਾਹੀਦਾ ਹੈ। 
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਸਿੱਖ ਬੈਂਕ ਵਜੋਂ ਜਾਣੇ ਜਾਂਦੇ ਪੰਜਾਬ ਐਂਡ ਸਿੰਧ ਬੈਂਕ ਦੇ ਐਮਡੀ ਅਤੇ ਸੀਈਓ ਦੇ ਤੌਰ ’ਤੇ ਇਕ ਸਿੱਖ ਦੀ ਨਿਯੁਕਤੀ ਕਰਨ ਵੱਲ ਗੌਰ ਕਰਨ, ਤਾਂ ਜੋ ਇਸ ਬੈਂਕ ਦੀ ਸਥਾਪਨਾ ਨਾਲ ਜੁੜੀਆਂ ਰਵਾਇਤਾਂ ਦੀ ਲਗਾਤਾਰਤਾ ਬਰਕਰਾਰ ਰਹੇ। 

Have something to say? Post your comment

 

ਕਾਰੋਬਾਰ

ਸ਼ੇਅਰ ਬਾਜ਼ਾਰ ਵਿੱਚ ਗਿਰਾਵਟ ਕਾਰਨ ਸਟਾਰਟਅੱਪ ਕੰਪਨੀਆਂ ਦੀ ਹਾਲਤ ਮਾੜੀ, ਸ਼ੇਅਰ 23 ਪ੍ਰਤੀਸ਼ਤ ਡਿੱਗੇ

ਬਜਟ, ਤਿਮਾਹੀ ਨਤੀਜੇ ਅਤੇ ਵਿਸ਼ਵਵਿਆਪੀ ਆਰਥਿਕ ਅੰਕੜੇ ਅਗਲੇ ਹਫ਼ਤੇ ਬਾਜ਼ਾਰ ਦਾ ਰੁਝਾਨ ਕਰਨਗੇ ਤਹਿ

ਆਮ ਬਜਟ ਵਿੱਚ ਆਮਦਨ ਟੈਕਸ ਸਲੈਬ ਵਿੱਚ ਮਿਲ ਸਕਦੀ ਹੈ ਰਾਹਤ : ਰਿਪੋਰਟ

ਸ਼ੇਅਰ ਬਾਜ਼ਾਰ ਹੋਇਆ ਲਾਲ,ਸੈਂਸੈਕਸ 1,235 ਅੰਕ ਡਿੱਗਿਆ- 7 ਲੱਖ ਕਰੋੜ ਰੁਪਏ ਨਿਵੇਸ਼ਕਾਂ ਦੇ ਡੁੱਬੇ

48 ਕਰੋੜ ਰੁਪਏ ਪ੍ਰਤੀ ਦਿਨ ਦੀ ਤਨਖਾਹ ਲੈਂਦਾ ਹੈ ਜਗਦੀਪ ਸਿੰਘ

ਨਵੰਬਰ 'ਚ 42 ਲੱਖ ਨਵੇਂ ਨਿਵੇਸ਼ਕ ਭਾਰਤੀ ਸ਼ੇਅਰ ਬਾਜ਼ਾਰ ਨਾਲ ਜੁੜੇ

ਗਿਲਕੋ ਗਰੁੱਪ ਨੇ ਮਨਾਇਆ ਫਾਊਂਡਰਜ਼ ਡੇ, 24ਵੇਂ ਸਾਲ ਵਿੱਚ ਲਗਜ਼ਰੀ ਪ੍ਰੋਜੈਕਟਸ ਦੀ ਵੱਡੀ ਯੋਜਨਾ

ਬੁਲਗਾਰੀ ਨੇ ਟਾਟਾ ਕਲਿੱਕ ਲਗਜ਼ਰੀ ਦੇ ਨਾਲ ਵਿਸ਼ੇਸ਼ ਸਾਂਝੇਦਾਰੀ ਵਿੱਚ ਭਾਰਤ ਵਿੱਚ ਆਪਣਾ ਪਹਿਲਾ ਅਤੇ ਖਾਸ ਡਿਜੀਟਲ ਬੁਟੀਕ ਲਾਂਚ ਕੀਤਾ

ਬੈਂਕਰਸਕਲੱਬ ਨੇ ਚੰਡੀਗੜ੍ਹ, ਪੰਜਾਬ, ਹਰਿਆਣਾ,ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਬਾਜ਼ਾਰਾਂ ਵਿੱਚ ਕੀਤਾ ਵਿਸਤਾਰ  ਸਹਿ-ਭਾਗੀਦਾਰੀ ਦੀ ਕੀਤੀ ਸ਼ੁਰੂਆਤ

ਸੀ.ਪੀ 67 ਮਾਲ ਨੌਜਵਾਨਾਂ ਵਿੱਚ ਉੱਦਮੀ ਭਾਵਨਾ ਜਗਾਉਣ ਲਈ ਤਿਆਰ ਹੈ