ਖੇਡ

ਖੱਟੜਾ ਵਿਖੇ 26 ਫ਼ਰਵਰੀ ਨੂੰ 11ਵੇਂ ਬਲਦੇਵ ਸਿੰਘ ਖੱਟੜਾ ਯਾਦਗਾਰੀ ਕਬੱਡੀ ਕੱਪ ਵਿੱਚ ਚੋਟੀ ਦੀਆਂ 8 ਟੀਮਾਂ ਭਿੜਨਗੀਆਂ

ਕੌਮੀ ਮਾਰਗ ਬਿਊਰੋ | February 25, 2023 04:07 PM

ਖੰਨਾ- ਹਰਮਨ ਖੱਟੜਾ ਸਪੋਰਟਸ ਅਤੇ ਵੈਲਫੇਅਰ ਕਲੱਬ ਵੱਲੋਂ ਹਰ ਸਾਲ ਕਰਵਾਇਆ ਜਾਂਦਾ ਬਲਦੇਵ ਸਿੰਘ ਖੱਟੜਾ ਯਾਦਗਾਰੀ ਕਬੱਡੀ ਕੱਪ ਇਸ ਵਾਰ 26 ਫਰਵਰੀ ਨੂੰ ਪਿੰਡ ਖੱਟੜਾ ਵਿਖੇ ਕਰਵਾਇਆ ਜਾਵੇਗਾ 11ਵੇਂ ਬਲਦੇਵ ਸਿੰਘ ਖੱਟੜਾ ਯਾਦਗਾਰੀ ਕਬੱਡੀ ਕੱਪ ਵਿੱਚ ਆਲ ਓਪਨ ਕਬੱਡੀ ਮੁਕਾਬਲਿਆਂ ਵਿੱਚ ਦੇ 8 ਚੋਟੀ ਦੀਆਂ ਟੀਮਾਂ ਭਿੜਨਗੀਆਂ।

ਇਹ ਜਾਣਕਾਰੀ ਅੱਜ ਖੱਟੜਾ ਵਿਖੇ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਮੌਕੇ ਕਲੱਬ ਦੇ ਪ੍ਰਧਾਨ ਸ. ਦਲਮੇਘ ਸਿੰਘ ਖੱਟੜਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕੱਪ ਦੀ ਜੇਤੂ ਅਤੇ ਉਪ-ਜੇਤੂ ਟੀਮਾਂ ਨੂੰ ਕਰਮਵਾਰ ਇੱਕ ਲੱਖ ਰੁਪਏ ਅਤੇ 75 ਹਜਾਰ ਰੁਪਏ ਦੇ ਨਗਦ ਇਨਾਮ ਦਿੱਤੇ ਜਾਣਗੇ ਅਤੇ ਕੱਪ ਵਿੱਚ ਸਰਵੋਤਮ ਚੁਣੇ ਜਾਣ ਵਾਲੇ ਰੇਡਰ ਅਤੇ ਜਾਫੀ ਨੂੰ ਵਿਸ਼ੇਸ ਇਨਾਮ ਦਿੱਤੇ ਜਾਣਗੇ।

ਕਬੱਡੀ ਕੱਪ ਦੌਰਾਨ ਏਡੀਜੀਪੀ ਅਮਰਦੀਪ ਸਿੰਘ ਰਾਏ ਮੁੱਖ ਮਹਿਮਾਨ ਹੋਣਗੇ ਜਦੋਂਕਿ ਰਿਟਾਇਡ ਆਈਏਐਸ ਮਹਿੰਦਰ ਸਿੰਘ, ਸਾਬਕਾ ਆਈਜੀ ਰਣਬੀਰ ਸਿੰਘ ਖੱਟੜਾ ਤੇ ਆਈਪੀਐਸ ਡਾ ਨਰਿੰਦਰ ਭਾਰਗਵ ਵਿਸ਼ੇਸ਼ ਮਹਿਮਾਨ ਹੋਣਗੇ।

ਅੱਜ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਜਗਦੇਵ ਸਿੰਘ ਖੱਟੜਾ, ਦਰਸ਼ਨ ਸਿੰਘ ਤੱਖੜ, ਜਗਦੀਪ ਸਿੰਘ ਸੁੱਖਾ, ਗੁਰਬੀਰ ਸਿੰਘ ਪਨਾਗ, ਸੇਵਾ ਸਿੰਘ, ਗੋਪੀ ਮਾਣਕੀ, ਸੰਤੋਖ ਸਿੰਘ, ਤੇਜੀ ਮਟੋਰੜਾ, ਮਨਜੀਤ ਸਿੰਘ, ਹਰਫੂਲ ਸਿੰਘ, ਸਿਰਮਦੀਪ ਸਿੰਘ, ਦਿਲਵਰ ਸਿੰਘ, ਪਰਗਟ ਸਿੰਘ, ਮਨੀ, ਤਰਸੇਮ ਖਾਨ, ਸ਼ਿਵਮ ਕੌਸ਼ਲ, ਸੁੱਖੀ ਸਵੈਚ ਤੇ ਰਾਕੇਸ਼ ਕੁਮਾਰ ਵੀ ਹਾਜ਼ਰ ਸਨ।

 

Have something to say? Post your comment

 

ਖੇਡ

ਮਨੂ ਭਾਕਰ ਅਤੇ ਗੁਕੇਸ਼ ਸਮੇਤ ਚਾਰ ਖਿਡਾਰੀਆਂ ਨੂੰ 'ਖੇਲ ਰਤਨ' ਨਾਲ ਸਨਮਾਨਿਤ ਕੀਤਾ ਗਿਆ

ਸਰਦਾਰ ਸਿੰਘ ਦਾ ਮੈਂਟਰ ਹੋਣਾ ਖਿਡਾਰੀਆਂ ਲਈ ਵਰਦਾਨ ਹੈ: ਸੁਰਮਾ ਹਾਕੀ ਕੋਚ ਬਾਰਟ

ਕੌਮੀ ਪੀਥੀਅਨ ਗੇਮਜ਼ : ਗੱਤਕਾ ਮੁਕਾਬਲਿਆਂ ‘ਚੋਂ ਹਰਿਆਣਾ ਰਿਹਾ ਜੇਤੂ - ਪੰਜਾਬ ਨੂੰ ਦੂਜਾ ਤੇ ਚੰਡੀਗੜ੍ਹ ਤੀਜੇ ਸਥਾਨ ‘ਤੇ ਰਿਹਾ

ਪੰਜਾਬ ਵਾਲੀਬਾਲ ਟੀਮ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ

ਖਾਲਸਾ ਸਕੂਲ ਚੰਡੀਗੜ੍ਹ ਦੇ ਵਿਦਿਆਰਥੀ ਨੇ ਐਸਜੀਐਫਆਈ ਅੰਡਰ-19 ਸਕੂਲ ਖੇਡਾਂ ਵਿੱਚ ਜਿੱਤਿਆ ਕਾਂਸੀ ਦਾ ਤਗਮਾ

ਮਾਤਾ ਜੈਅੰਤੀ ਹਿੱਲਜ਼ ਹਾਫ ਮੈਰਾਥਨ 'ਚ 800 ਤੋਂ ਵੱਧ ਦੌੜਾਕਾਂ ਨੇ ਆਪਣੀ ਤਾਕਤ ਦਿਖਾਈ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ

ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਮੁੱਕੇਬਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ

68ਵੀਆਂ ਪੰਜਾਬ ਸਕੂਲ ਖੇਡਾਂ - ਕਰਾਟੇ ਅੰਡਰ-14 ਲੜਕੇ,ਲੜਕੀਆਂ ਦੇ ਮੁਕਾਬਲਿਆਂ ਦੀ ਜਲੰਧਰ ਵਿਖੇ ਸ਼ਾਨਦਾਰ ਸ਼ੁਰੂਆਤ

ਖ਼ਾਲਸਾ ਕਾਲਜ ਵਿਖੇ 2 ਰੋਜ਼ਾ ਦੀਵਾਲੀ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ