ਚੰਡੀਗੜ੍ਹ- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਭੋਪਾਲ ਵਿਖੇ ਕਰਵਾਏ ਜਾ ਰਹੇ ਆਈ.ਐਸ.ਐਸ.ਐਫ. ਵਿਸ਼ਵ ਕੱਪ 2023 ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਫਰੀਦਕੋਟ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਵਧਾਈ ਦਿੱਤੀ ਹੈ।
ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਵਿਸ਼ਵ ਪੱਧਰ 'ਤੇ ਸੂਬੇ ਦੀ ਸ਼ਾਨ ਨੂੰ ਮੁੜ ਬਹਾਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਿਫ਼ਤ ਕੌਰ ਸਮਰਾ ਦੀ ਪ੍ਰਾਪਤੀ ਇਸ ਵਚਨਬੱਧਤਾ ਦੀ ਗਵਾਹੀ ਭਰਦੀ ਹੈ।
ਜ਼ਿਕਰਯੋਗ ਹੈ ਕਿ ਸਿਫ਼ਤ ਕੌਰ ਸਮਰਾ ਨੇ 403.9 ਅੰਕ ਹਾਸਲ ਕੀਤੇ ਜਦਕਿ ਚਾਂਦੀ ਦਾ ਤਗ਼ਮਾ ਜੇਤੂ ਚੈੱਕ ਗਣਰਾਜ ਦੀ ਅਨੇਤਾ ਬ੍ਰਾਬਕੋਵਾ ਨੇ 411.3 ਅੰਕ ਅਤੇ ਸੋਨ ਤਗ਼ਮਾ ਜੇਤੂ ਚੀਨ ਦੀ ਕਿਓਨਗਿਊ ਝਾਂਗ ਨੇ 414.7 ਅੰਕ ਹਾਸਲ ਕੀਤੇ।