ਚੰਡੀਗੜ੍ਹ- ਸੈਕਟਰ 22 ਯੋਗੀ ਆਯੁਰਵੇਦ ਵਿਖੇ ਖ਼ੂਨਦਾਨ ਕੈਂਪ ਮੁਫ਼ਤ ਆਯੁਰਵੇਦ ਕੈਂਪ ਲੰਗਰ ਲਗਾਇਆ ਗਿਆ |
ਵੈਦਿਆ ਹਰਭਜਨ ਸਿੰਘ ਯੋਗੀ ਦੇ ਸਪੁੱਤਰ ਡਾ: ਸੁਖਜਿੰਦਰ ਯੋਗੀ ਨੇ ਨੌਜਵਾਨ ਗੁਰਮਤਿ ਪ੍ਰਚਾਰ ਸੁਸਾਇਟੀ ਦੇ ਸਹਿਯੋਗ ਨਾਲ 150 ਮਰੀਜ਼ਾਂ ਦੀ ਮੁਫ਼ਤ ਜਾਂਚ ਕਰਕੇ 600 ਦੇ ਕਰੀਬ ਵਿਅਕਤੀਆਂ ਨੂੰ ਪੇਟ ਦੀਆਂ ਬਿਮਾਰੀਆਂ ਦੀ ਮੁਫ਼ਤ ਆਯੁਰਵੈਦ ਦਵਾਈ ਵੰਡੀ ਗਈ | ਗੁਰੂ ਦੀ ਕਿਰਪਾ ਨਾਲ ਲੰਗਰ ਵੀ ਅਟੁੱਟ ਵਰਤਾਇਆ ਗਿਆ। ਡਾ: ਸੁਖਜਿੰਦਰ ਯੋਗੀ ਅਤੇ ਡਾ: ਏਕਨੀਤ ਕੌਰ ਦਾ ਕਹਿਣਾ ਹੈ ਕਿ ਮਹਾਂਮਾਰੀ ਤੋਂ ਬਾਅਦ ਲੋਕਾਂ ਦਾ ਆਯੁਰਵੇਦ ਅਤੇ ਸਿਹਤ ਵੱਲ ਰੁਝਾਨ ਵਧਿਆ ਹੈ ਅਤੇ ਲੋਕਾਂ ਨੇ ਆਪਣੀ ਸਿਹਤ ਦਾ ਖਿਆਲ ਰੱਖਣਾ ਸ਼ੁਰੂ ਕਰ ਦਿੱਤਾ ਹੈ ਅਤੇ ਆਯੁਰਵੇਦ ਭਾਰਤੀਆਂ ਨੂੰ ਤੰਦਰੁਸਤ ਰੱਖਣ ਵਿੱਚ ਵੱਡੀ ਭੂਮਿਕਾ ਨਿਭਾਉਣ ਜਾ ਰਿਹਾ ਹੈ। ਇਸ ਮੌਕੇ ਇੰਟਰਨੈਸ਼ਨਲ ਦਸਤਾਰ ਕੋਚ ਗੁਰਜੀਤ ਸਿੰਘ ਵੱਲੋਂ ਨੌਜਵਾਨਾਂ ਨੂੰ ਦਸਤਾਰ ਬੰਨ੍ਹਣ ਦੀ ਸਿਖਲਾਈ ਦੇ ਕੇ ਸਿੱਖੀ ਦੇ ਪ੍ਰਚਾਰ ਪ੍ਰਸਾਰ ਵਿੱਚ ਪਾਏ ਬੇਮਿਸਾਲ ਯੋਗਦਾਨ ਲਈ ਗੋਲਡ ਮੈਡਲ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।