ਖੇਡ

ਮੀਤ ਹੇਅਰ ਨੇ ਓਲੰਪਿਕਸ ਕੋਟਾ ਹਾਸਲ ਕਰਨ ਉੱਤੇ ਨਿਸ਼ਾਨੇਬਾਜ਼ ਸਿਫ਼ਤ ਸਮਰਾ ਨੂੰ ਦਿੱਤੀ ਮੁਬਾਰਕਬਾਦ

ਕੌਮੀ ਮਾਰਗ ਬਿਊਰੋ | August 21, 2023 09:05 PM

ਚੰਡੀਗੜ੍ਹ-ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੂੰ ਅਗਲੇ ਸਾਲ ਹੋਣ ਵਾਲੀ ਪੈਰਿਸ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਉੱਤੇ ਮੁਬਾਰਕਬਾਦ ਦਿੱਤੀ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਵਿੱਚ ਜਿੱਥੇ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਉੱਤੇ ਪ੍ਰਾਪਤੀਆਂ ਕਰਨ ਉੱਤੇ ਮਾਣ-ਸਨਮਾਨ ਕਰਨਾ ਹੈ ਉਥੇ ਖਿਡਾਰੀਆਂ ਨੂੰ ਕੌਮਾਂਤਰੀ
ਮੰਚ ਤੱਕ ਲਿਜਾਣ ਉਤੇ ਜ਼ੋਰ ਦਿੱਤਾ ਗਿਆ ਹੈ।

ਫਰੀਦਕੋਟ ਦੀ ਰਹਿਣ ਵਾਲੀ ਸਿਫ਼ਤ ਕੌਰ ਸਮਰਾ ਨੇ ਬਾਕੂ ਵਿਖੇ ਚੱਲ ਰਹੀ ਆਈ.ਐਸ.ਐਸ.ਐਫ. ਵਿਸ਼ਵ ਚੈੰਪੀਅਨਸ਼ਿਪ ਵਿੱਚ ਮਹਿਲਾਵਾਂ ਦੀ 50 ਮੀਟਰ ਰਾਈਫਲ਼ ਥ੍ਰੀ ਪੁਜ਼ੀਸ਼ਨ ਦੇ ਕੁਆਲੀਫਿਕੇਸ਼ਨ ਰਾਊਂਡ ਵਿੱਚ 589 ਸਕੋਰ ਨਾਲ ਚੌਥਾ ਸਥਾਨ ਹਾਸਲ ਕਰਕੇ ਫ਼ਾਈਨਲ ਲਈ ਕੁਆਲੀਫਾਈ ਕੀਤਾ ਅਤੇ ਓਲੰਪਿਕ ਕੋਟਾ ਹਾਸਲ ਕੀਤਾ।

ਮੀਤ ਹੇਅਰ ਨੇ ਸਿਫ਼ਤ ਕੌਰ ਸਮਰਾ ਦੀ ਇਸ ਪ੍ਰਾਪਤੀ ਦਾ ਸਿਹਰਾ ਉਸ ਦੀ ਸਖ਼ਤ ਮਿਹਨਤ ਤੇ ਦ੍ਰਿੜ ਇਰਾਦਿਆਂ ਸਿਰ ਬੰਨ੍ਹਦਿਆਂ ਉਸ ਦੇ ਮਾਪਿਆਂ ਤੇ ਕੋਚ ਨੂੰ ਵੀ ਵਧਾਈ ਦਿੱਤੀ।

Have something to say? Post your comment

 

ਖੇਡ

ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਪੱਧਰ ਦਾ 6 ਏ ਸਾਈਡ ਚੋਥਾ ਹਾਕੀ ਟੂਰਨਾਂਮੈਂਟ ਦੀ ਸ਼ੁਰੂਆਤ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਖੋ-ਖੋ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਕੀਤੀ ਸ਼ਿਰਕਤ

ਮਨੂ ਭਾਕਰ ਅਤੇ ਗੁਕੇਸ਼ ਸਮੇਤ ਚਾਰ ਖਿਡਾਰੀਆਂ ਨੂੰ 'ਖੇਲ ਰਤਨ' ਨਾਲ ਸਨਮਾਨਿਤ ਕੀਤਾ ਗਿਆ

ਸਰਦਾਰ ਸਿੰਘ ਦਾ ਮੈਂਟਰ ਹੋਣਾ ਖਿਡਾਰੀਆਂ ਲਈ ਵਰਦਾਨ ਹੈ: ਸੁਰਮਾ ਹਾਕੀ ਕੋਚ ਬਾਰਟ

ਕੌਮੀ ਪੀਥੀਅਨ ਗੇਮਜ਼ : ਗੱਤਕਾ ਮੁਕਾਬਲਿਆਂ ‘ਚੋਂ ਹਰਿਆਣਾ ਰਿਹਾ ਜੇਤੂ - ਪੰਜਾਬ ਨੂੰ ਦੂਜਾ ਤੇ ਚੰਡੀਗੜ੍ਹ ਤੀਜੇ ਸਥਾਨ ‘ਤੇ ਰਿਹਾ

ਪੰਜਾਬ ਵਾਲੀਬਾਲ ਟੀਮ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ

ਖਾਲਸਾ ਸਕੂਲ ਚੰਡੀਗੜ੍ਹ ਦੇ ਵਿਦਿਆਰਥੀ ਨੇ ਐਸਜੀਐਫਆਈ ਅੰਡਰ-19 ਸਕੂਲ ਖੇਡਾਂ ਵਿੱਚ ਜਿੱਤਿਆ ਕਾਂਸੀ ਦਾ ਤਗਮਾ

ਮਾਤਾ ਜੈਅੰਤੀ ਹਿੱਲਜ਼ ਹਾਫ ਮੈਰਾਥਨ 'ਚ 800 ਤੋਂ ਵੱਧ ਦੌੜਾਕਾਂ ਨੇ ਆਪਣੀ ਤਾਕਤ ਦਿਖਾਈ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ

ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਮੁੱਕੇਬਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ