ਪੰਜਾਬ

ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਸੰਸਦ ਭਵਨ ਵਿੱਚ ਪੰਜਾਬੀ ਭਾਸ਼ਾ ਵਿੱਚ ਆਪਣਾ ਬਿਆਨ ਦਿੱਤਾ

ਕੌਮੀ ਮਾਰਗ ਬਿਊਰੋ/ ਮਨਪ੍ਰੀਤ ਸਿੰਘ ਖਾਲਸਾ | September 18, 2023 09:32 PM

ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਸੰਸਦ ਵਿੱਚ ਆਪਣਾ ਬਿਆਨ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਲਈ ਸ਼ੁਰੂ ਕੀਤਾ ਗਿਆ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਇਸੇ ਸਦਨ ਵਿੱਚ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਨੇ ਦੇਸ਼ ਦਾ ਸੰਵਿਧਾਨ ਤਿਆਰ ਕਰਕੇ ਸਦਨ ਵਿੱਚ ਪੇਸ਼ ਕੀਤਾ ਸੀ, ਜਿਸ ਨੂੰ ਬਚਾਉਣ ਲਈ ਅੱਜ ਆਮ ਆਦਮੀ ਪਾਰਟੀ ਵੱਲੋਂ ਸੰਘਰਸ਼ ਸ਼ੁਰੂ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ, ਕਿਉਂਕਿ ਪੰਜਾਬੀਆਂ ਨੇ ਦੇਸ਼ ਲਈ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ। ਉਹ ਸੰਵਿਧਾਨ ਦੇ ਗਠਨ ਤੋਂ ਲੈ ਕੇ ਹੁਣ ਤੱਕ ਸੰਸਦ ਦੇ 75 ਸਾਲਾਂ ਦੇ ਸਫ਼ਰ 'ਤੇ ਆਯੋਜਿਤ ਇਕ ਵਿਚਾਰ-ਚਰਚਾ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸੰਸਦ ਕੰਪਲੈਕਸ ਹੀ ਨਹੀਂ ਸਗੋਂ ਦੇਸ਼ ਦਾ ਲੋਕਤੰਤਰ ਦਾ ਮੰਦਰ ਹੈ। ਉਹ ਇਸ ਸਦਨ ਵਿੱਚ ਉਨ੍ਹਾਂ ਸਾਰੇ ਮਹਾਨ ਲੋਕਾਂ ਦੀ ਮੌਜੂਦਗੀ ਨੂੰ ਮਹਿਸੂਸ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਸੰਵਿਧਾਨ ਅਤੇ ਲੋਕਤੰਤਰ ਨੂੰ ਕਾਇਮ ਰੱਖਣ ਲਈ ਆਪਣਾ ਸੰਘਰਸ਼ ਜਾਰੀ ਰੱਖੇਗੀ। ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਆਪਣਾ ਪੂਰਾ ਬਿਆਨ ਪੰਜਾਬੀ ਭਾਸ਼ਾ ਵਿੱਚ ਹੀ ਰੱਖਿਆ। ਉਨ੍ਹਾਂ ਕਿਹਾ ਕਿ 'ਅਨੇਕਤਾ ਵਿੱਚ ਏਕਤਾ' ਸਾਡੇ ਦੇਸ਼ ਦਾ ਮੂਲ ਮੰਤਰ ਹੈ ਜੋ ਸਾਡੇ ਲੋਕਤੰਤਰ ਨੂੰ ਹੋਰ ਵੀ ਮਜ਼ਬੂਤ ਬਣਾਉਂਦਾ ਹੈ ਪਰ ਦੇਸ਼ ਦੇ ਲੋਕਾਂ ਨੂੰ ਵੰਡਣ ਦੀਆਂ ਕੋਸ਼ਿਸ਼ਾਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਲੋਕਤੰਤਰ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਦਾ ਹਮੇਸ਼ਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ।

 

Have something to say? Post your comment

 

ਪੰਜਾਬ

ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਤੋਂ ਗੁਰਦੁਆਰਾ ਬਾਉਲੀ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਸਿੱਖਿਆ ਦੇ ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਲਾਜ਼ਮੀ-ਵਿਧਾਇਕ ਬਣਾਂਵਾਲੀ

ਸ਼ਹੀਦਾਂ ਦੀ ਕੁਰਬਾਨੀ ਸਾਂਭਣਾ ਸਮੇਂ ਦੀ ਲੋੜ : ਵਿਧਾਇਕ ਬੁੱਧ ਰਾਮ

ਨਕੋਦਰ ਪੁਲਿਸ ਫਾਇਰਿੰਗ ਮਾਮਲੇ ਨਾਲ ਮੇਰਾ ਕੋਈ ਸਰੋਕਾਰ ਨਹੀਂ: ਦਰਬਾਰਾ ਸਿੰਘ ਗੁਰੂ

ਨਵੇਂ ਫੌਜਦਾਰੀ ਕਾਨੂੰਨਾਂ ਨੇ 70 ਸਾਲਾਂ 'ਚ ਲੋਕ ਦਬਾਅ ਹੇਠ ਬਣੇ ਲੋਕ-ਪੱਖੀ ਕਾਨੂੰਨੀ ਸੁਧਾਰਾਂ ’ਤੇ ਪੋਚਾ ਮਾਰਿਆ: ਬੈਂਸ

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ

ਯਾਦਗਾਰੀ ਹੋ ਨਿਬੜਿਆ ਗਿਆਨੀ ਦਿੱਤ ਸਿੰਘ ਜੀ ਦਾ 123ਵਾਂ ਬਰਸੀ ਸਮਾਗਮ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਰਹੀ ਪੱਲਵੀ ਰਾਜਪੂਤ ਦੀ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਚੋਣ

ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ