ਖੇਡ

ਸਿਫ਼ਤ ਕੌਰ ਸਮਰਾ ਨੇ ਏਸ਼ੀਅਨ ਗੇਮਜ਼ ਵਿੱਚ ਇੱਕ ਸੋਨੇ ਤੇ ਇੱਕ ਚਾਂਦੀ ਦਾ ਤਮਗ਼ਾ ਜਿੱਤਿਆ

ਕੌਮੀ ਮਾਰਗ ਬਿਊਰੋ | September 27, 2023 10:21 PM

ਚੰਡੀਗੜ੍ਹ-ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੀ ਨਿਸ਼ਾਨੇਬਾਜ਼ ਸਿਫ਼ਤ ਕੌਰ ਸਮਰਾ ਨੇ ਅੱਜ ਭਾਰਤ ਲਈ ਇੱਕ ਸੋਨੇ ਅਤੇ ਇੱਕ ਚਾਂਦੀ ਦਾ ਤਮਗ਼ਾ ਜਿੱਤਿਆ। ਪੁਰਸ਼ਾਂ ਦੇ ਸਕੀਟ ਮੁਕਾਬਲੇ ਵਿੱਚ ਪੰਜਾਬ ਦੇ ਅੰਗਦ ਵੀਰ ਸਿੰਘ ਬਾਜਵਾ ਤੇ ਗੁਰਜੋਤ ਸਿੰਘ ਖੰਗੂੜਾ ਨੇ ਕਾਂਸੀ ਦਾ ਤਮਗ਼ਾ ਜਿੱਤਿਆ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਫਰੀਦਕੋਟ ਦੀ ਹੋਣਹਾਰ ਨਿਸ਼ਾਨੇਬਾਜ਼ ਸਿਫ਼ਤ ਤੇ ਦੋਵੇਂ ਸਕੀਟ ਨਿਸ਼ਾਨੇਬਾਜ਼ਾਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਆਪਣੇ ਬਿਹਤਰੀਨ ਪ੍ਰਦਰਸ਼ਨ ਨਾਲ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਦੇ ਸੁਫ਼ਨੇ ਨੂੰ ਸਿਫ਼ਤ ਜਿਹੀਆਂ ਖਿਡਾਰਨਾਂ ਹੀ ਪੂਰਾ ਕਰਨਗੀਆਂ।ਪੰਜਾਬ ਦੇ ਖਿਡਾਰੀ ਏਸ਼ੀਅਨ ਗੇਮਜ਼ ਵਿੱਚ ਨਿਰੰਤਰ ਵਧੀਆ ਪ੍ਰਦਰਸ਼ਨ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਸਿਫ਼ਤ ਦੀ ਇਹ ਪ੍ਰਾਪਤੀ ਪੰਜਾਬ ਵਿੱਚ ਨਵੀਂ ਉਮਰ ਦੇ ਖਿਡਾਰੀਆਂ ਖਾਸ ਕਰਕੇ ਲੜਕੀਆਂ ਲਈ ਪ੍ਰੇਰਨਾ ਸ੍ਰੋਤ ਹੈ। ਉਨ੍ਹਾਂ ਇਸ ਪ੍ਰਾਪਤੀ ਦਾ ਸਿਹਰਾ ਨਿਸ਼ਾਨੇਬਾਜ਼ ਦੀ ਸਖ਼ਤ ਮਿਹਨਤ ਅਤੇ ਉਸ ਦੇ ਮਾਪਿਆਂ ਤੇ ਕੋਚਾਂ ਸਿਰ ਬੰਨ੍ਹਿਆਂ। ਖੇਡਾਂ ਵਤਨ ਪੰਜਾਬ ਦੀਆਂ ਦੇ ਉਦਘਾਟਨੀ ਸਮਾਰੋਹ ਵਿੱਚ ਸਿਫ਼ਤ ਸਮਰਾ ਮਸ਼ਾਲ ਮਾਰਚ ਦਾ ਹਿੱਸਾ ਸੀ। ਏਸ਼ਿਆਈ ਖੇਡਾਂ ਦੀ ਤਿਆਰੀ ਲਈ ਪੰਜਾਬ ਸਰਕਾਰ ਨੇ ਸਾਰੇ ਪੰਜਾਬੀ ਖਿਡਾਰੀਆਂ ਨੂੰ 8-8 ਲੱਖ ਰੁਪਏ ਦਾ ਚੈੱਕ ਸੌਂਪਿਆ ਸੀ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੀ ਵਿਦਿਆਰਥਣ ਸਿਫ਼ਤ ਕੌਰ ਸਮਰਾ ਨੇ ਹਾਂਗਜ਼ੂ ਵਿਖੇ 50 ਮੀਟਰ ਰਾਈਫ਼ਲ ਥ੍ਰੀ ਪੁਜ਼ੀਸ਼ਨ ਵਿੱਚ ਵਿਅਕਤੀਗਤ ਵਰਗ ਵਿੱਚ 469.6 ਸਕੋਰ ਨਾਲ ਨਵੇਂ ਵਿਸ਼ਵ ਰਿਕਾਰਡ ਨਾਲ ਸੋਨੇ ਦਾ ਤਮਗ਼ਾ ਜਿੱਤਿਆ।ਇਸੇ ਮੁਕਾਬਲੇ ਵਿੱਚ ਭਾਰਤ ਦੀ ਇੱਕ ਹੋਰ ਨਿਸ਼ਾਨੇਬਾਜ਼ ਨੇ ਆਸ਼ੀ ਚੌਕਸੀ ਨੇ ਕਾਂਸੀ ਦਾ ਤਮਗ਼ਾ ਜਿੱਤਿਆ।ਸਿਫ਼ਤ ਨੇ ਭਾਰਤੀ ਟੀਮ ਵੱਲੋਂ ਖੇਡਦਿਆਂ 50 ਮੀਟਰ ਰਾਈਫ਼ਲ ਥ੍ਰੀ ਪੁਜ਼ੀਸ਼ਨ ਦੇ ਟੀਮ ਵਰਗ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ।

ਸਕੀਟ ਮੁਕਾਬਲੇ ਵਿੱਚ ਭਾਰਤੀ ਟੀਮ ਨੇ ਕਾਂਸੀ ਦਾ ਤਮਗ਼ਾ ਜਿੱਤਿਆ ਜਿਸ ਵਿੱਚ ਪੰਜਾਬ ਦੇ ਅੰਗਦ ਵੀਰ ਸਿੰਘ ਬਾਜਵਾ ਤੇ ਗੁਰਜੋਤ ਸਿੰਘ ਖੰਗੂੜਾ ਟੀਮ ਦਾ ਹਿੱਸਾ ਸਨ।

Have something to say? Post your comment

 

ਖੇਡ

ਸੇਲਿਬ੍ਰਿਟੀ ਕ੍ਰਿਕੇਟ ਲੀਗ ਦੇ ਫਾਈਨਲ ਵਿੱਚ ਪਹੁੰਚਣ ਲਈ ਟੀਮ "ਪੰਜਾਬ ਦੇ ਸ਼ੇਰ" 'ਤੇ ਮਾਣ: ਮਨਜੀਤ ਸਿੰਘ ਜੀਕੇ

28ਵੀਆਂ ਪੁਰੇਵਾਲ ਖੇਡਾਂ - ਕੁਸ਼ਤੀ ਵਿੱਚ ਭਾਰਤ ਸਮੇਤ ਇਰਾਨ, ਕੈਨੇਡਾ ਤੇ ਬ੍ਰਾਜ਼ੀਲ ਦੇ ਪਹਿਲਵਾਨਾਂ ਨੇ ਜ਼ੋਰ ਦਿਖਾਇਆ

ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਪੱਧਰ ਦਾ 6 ਏ ਸਾਈਡ ਚੋਥਾ ਹਾਕੀ ਟੂਰਨਾਂਮੈਂਟ ਦੀ ਸ਼ੁਰੂਆਤ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਖੋ-ਖੋ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਕੀਤੀ ਸ਼ਿਰਕਤ

ਮਨੂ ਭਾਕਰ ਅਤੇ ਗੁਕੇਸ਼ ਸਮੇਤ ਚਾਰ ਖਿਡਾਰੀਆਂ ਨੂੰ 'ਖੇਲ ਰਤਨ' ਨਾਲ ਸਨਮਾਨਿਤ ਕੀਤਾ ਗਿਆ

ਸਰਦਾਰ ਸਿੰਘ ਦਾ ਮੈਂਟਰ ਹੋਣਾ ਖਿਡਾਰੀਆਂ ਲਈ ਵਰਦਾਨ ਹੈ: ਸੁਰਮਾ ਹਾਕੀ ਕੋਚ ਬਾਰਟ

ਕੌਮੀ ਪੀਥੀਅਨ ਗੇਮਜ਼ : ਗੱਤਕਾ ਮੁਕਾਬਲਿਆਂ ‘ਚੋਂ ਹਰਿਆਣਾ ਰਿਹਾ ਜੇਤੂ - ਪੰਜਾਬ ਨੂੰ ਦੂਜਾ ਤੇ ਚੰਡੀਗੜ੍ਹ ਤੀਜੇ ਸਥਾਨ ‘ਤੇ ਰਿਹਾ

ਪੰਜਾਬ ਵਾਲੀਬਾਲ ਟੀਮ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ

ਖਾਲਸਾ ਸਕੂਲ ਚੰਡੀਗੜ੍ਹ ਦੇ ਵਿਦਿਆਰਥੀ ਨੇ ਐਸਜੀਐਫਆਈ ਅੰਡਰ-19 ਸਕੂਲ ਖੇਡਾਂ ਵਿੱਚ ਜਿੱਤਿਆ ਕਾਂਸੀ ਦਾ ਤਗਮਾ

ਮਾਤਾ ਜੈਅੰਤੀ ਹਿੱਲਜ਼ ਹਾਫ ਮੈਰਾਥਨ 'ਚ 800 ਤੋਂ ਵੱਧ ਦੌੜਾਕਾਂ ਨੇ ਆਪਣੀ ਤਾਕਤ ਦਿਖਾਈ