ਖੇਡ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ

ਕੌਮੀ ਮਾਰਗ ਬਿਊਰੋ | September 28, 2023 07:17 PM
 
 
ਚੰਡੀਗੜ੍ਹ-ਹਾਂਗਜ਼ੂ ਵਿਖੇ ਚੱਲ ਰਹੀਆਂ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਬਿਹਤਰ ਪ੍ਰਦਰਸ਼ਨ ਜਾਰੀ ਹੈ। ਅੱਜ ਪੰਜਾਬ ਦੇ ਅਰਜੁਨ ਸਿੰਘ ਚੀਮਾ ਨੇ ਨਿਸ਼ਾਨੇਬਾਜ਼ੀ ਦੇ ਟੀਮ ਮੁਕਾਬਲੇ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ।
 
ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਰਜੁਨ ਸਿੰਘ ਚੀਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਏਸ਼ੀਅਨ ਗੇਮਜ਼ ਵਿੱਚ ਪੰਜਾਬ ਦੇ ਖਿਡਾਰੀ ਨਿੱਤ ਦਿਨ ਸੂਬੇ ਦਾ ਨਾਮ ਰੌਸ਼ਨ ਕਰ ਰਹੇ ਹਨ। ਸੂਬੇ ਨੂੰ ਆਪਣੇ ਖਿਡਾਰੀਆਂ ਉੱਤੇ ਮਾਣ ਹੈ। ਰੋਇੰਗ ਤੇ ਕ੍ਰਿਕਟ ਤੋਂ ਬਾਅਦ ਨਿਸ਼ਾਨੇਬਾਜ਼ੀ ਵਿੱਚ ਪੰਜਾਬ ਦੇ ਖਿਡਾਰੀ ਚੰਗਾ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ ਦੇ ਖਿਡਾਰੀਆਂ ਨੇ ਹੁਣ ਤੱਕ 3 ਸੋਨੇ, 2 ਚਾਂਦੀ ਤੇ 4 ਕਾਂਸੀ ਦੇ ਤਮਗ਼ੇ ਜਿੱਤੇ ਹਨ।
 
ਫਤਿਹਗੜ੍ਹ ਸਾਹਿਬ ਜ਼ਿਲੇ ਦੇ ਮੰਡੀ ਗੋਬਿੰਦਗੜ੍ਹ ਦੇ ਅਰਜੁਨ ਸਿੰਘ ਚੀਮਾ ਨੇ ਅੱਜ ਏਸ਼ੀਅਨ ਗੇਮਜ਼ ਵਿੱਚ ਪੁਰਸ਼ਾਂ ਦੇ 10 ਮੀਟਰ ਏਅਰ ਪਿਸਟਲ ਟੀਮ ਮੁਕਾਬਲੇ ਵਿੱਚ ਹਿੱਸਾ ਲੈਂਦਿਆ ਸੋਨੇ ਦਾ ਤਮਗ਼ਾ ਜਿੱਤਿਆ।
 

Have something to say? Post your comment

 

ਖੇਡ

ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਪੱਧਰ ਦਾ 6 ਏ ਸਾਈਡ ਚੋਥਾ ਹਾਕੀ ਟੂਰਨਾਂਮੈਂਟ ਦੀ ਸ਼ੁਰੂਆਤ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਖੋ-ਖੋ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਕੀਤੀ ਸ਼ਿਰਕਤ

ਮਨੂ ਭਾਕਰ ਅਤੇ ਗੁਕੇਸ਼ ਸਮੇਤ ਚਾਰ ਖਿਡਾਰੀਆਂ ਨੂੰ 'ਖੇਲ ਰਤਨ' ਨਾਲ ਸਨਮਾਨਿਤ ਕੀਤਾ ਗਿਆ

ਸਰਦਾਰ ਸਿੰਘ ਦਾ ਮੈਂਟਰ ਹੋਣਾ ਖਿਡਾਰੀਆਂ ਲਈ ਵਰਦਾਨ ਹੈ: ਸੁਰਮਾ ਹਾਕੀ ਕੋਚ ਬਾਰਟ

ਕੌਮੀ ਪੀਥੀਅਨ ਗੇਮਜ਼ : ਗੱਤਕਾ ਮੁਕਾਬਲਿਆਂ ‘ਚੋਂ ਹਰਿਆਣਾ ਰਿਹਾ ਜੇਤੂ - ਪੰਜਾਬ ਨੂੰ ਦੂਜਾ ਤੇ ਚੰਡੀਗੜ੍ਹ ਤੀਜੇ ਸਥਾਨ ‘ਤੇ ਰਿਹਾ

ਪੰਜਾਬ ਵਾਲੀਬਾਲ ਟੀਮ ਦੀ ਚੋਣ ਲਈ ਟਰਾਇਲ 24 ਦਸੰਬਰ ਨੂੰ

ਖਾਲਸਾ ਸਕੂਲ ਚੰਡੀਗੜ੍ਹ ਦੇ ਵਿਦਿਆਰਥੀ ਨੇ ਐਸਜੀਐਫਆਈ ਅੰਡਰ-19 ਸਕੂਲ ਖੇਡਾਂ ਵਿੱਚ ਜਿੱਤਿਆ ਕਾਂਸੀ ਦਾ ਤਗਮਾ

ਮਾਤਾ ਜੈਅੰਤੀ ਹਿੱਲਜ਼ ਹਾਫ ਮੈਰਾਥਨ 'ਚ 800 ਤੋਂ ਵੱਧ ਦੌੜਾਕਾਂ ਨੇ ਆਪਣੀ ਤਾਕਤ ਦਿਖਾਈ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ

ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਮੁੱਕੇਬਾਜ਼ੀ ’ਚ ਸ਼ਾਨਦਾਰ ਪ੍ਰਦਰਸ਼ਨ