ਧਰਮ

ਦਸਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਤਖ਼ਤ ਪਟਨਾ ਸਾਹਿਬ ਕਮੇਟੀ ਨੇ ਰਿਹਾਇਸ਼ ਲਈ ਬਣੇ ਕਮਰਿਆਂ ਦੀ ਬੁਕਿੰਗ ਲਈ ਜਾਰੀ ਕੀਤਾ ਟੋਲ ਫ਼ਰੀ ਨੰਬਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | January 07, 2024 08:48 PM

ਨਵੀਂ ਦਿੱਲੀ-ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਕਮੇਟੀ ਵੱਲੋਂ ਟੋਲਫ਼੍ਰੀ ਨੰਬਰ 18008918967 ਜਾਰੀ ਕੀਤਾ ਗਿਆ ਹੈ ਜਿਸ ਦੇ ਚਲਦੇ ਸੰਗਤਾਂ ਦੇਸ਼-ਵਿਦੇਸ਼ ਤੋਂ ਟੈਲੀਫ਼ੋਨ ਕਰਕੇ 8 ਤੋਂ 20 ਜਨਵਰੀ ਤੱਕ ਰਿਹਾਇਸ਼ ਵਾਸਤੇ ਬੁਕਿੰਗ ਕਰ ਸਕਦੀਆਂ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਬੁਲਾਰੇ ਸੁਦੀਪ ਸਿੰਘ ਨੇ ਦੱਸਿਆ ਕਿ ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਸਾਧ ਸੰਗਤ ਅਤੇ ਬਿਹਾਰ ਸਰਕਾਰ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 15 ਤੋਂ 17 ਜਨਵਰੀ ਤੱਕ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਜਿਸ ਵਿਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਦੇ ਪਹੁੰਚਣ ਦਾ ਅੰਦਾਜ਼ਾ ਹੈ। ਇਸ ਲਈ ਸੰਗਤ ਨੂੰ ਰਿਹਾਇਸ਼ ਸਬੰਧੀ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਾ ਆਵੇ ਇਸ ਲਈ ਤਖ਼ਤ ਸਾਹਿਬ ਦੀ ਕਮੇਟੀ ਵੱਲੋਂ ਇੱਕ ਟੋਲ ਫਰੀ ਨੰਬਰ ਜਾਰੀ ਕੀਤਾ ਗਿਆ ਹੈ, ਜਿਸ ’ਤੇ ਸੰਗਤ ਕਾਲ ਕਰਕੇ ਆਪਣੀ ਰਿਹਾਇਸ਼ ਬੁੱਕ ਕਰ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਇਹ ਸਹੂਲਤ 8 ਜਨਵਰੀ ਤੋਂ 20 ਜਨਵਰੀ ਤੱਕ ਸੰਗਤਾਂ ਲਈ ਮੌਜੂਦ ਰਹੇਗੀ। ਇਸ ਦੇ ਨਾਲ ਹੀ ਸੰਗਤਾਂ ਲਈ ਲੰਗਰ-ਪ੍ਰਸ਼ਾਦਿ ਪ੍ਰਬੰਧ ਵੀ ਵੱਡੇ ਪੱਧਰ ਤੇ ਕੀਤਾ ਜਾ ਰਿਹਾ ਹੈ।

 

Have something to say? Post your comment

 

ਧਰਮ

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ

ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਸੰਗਤਾਂ ਨੂੰ ਵਧਾਈ ਦਿੱਤੀ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਕੇਂਦਰੀ ਮੰਤਰਾਲੇ ਵੱਲੋਂ ਬੰਦੀ ਛੋੜ ਦਿਵਸ ਸਬੰਧੀ ਪੋਸਟ ਹਟਾਉਣਾ ਦੁਖਦਾਈ- ਐਡਵੋਕੇਟ ਧਾਮੀ

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਪੰਜਾਬ ਸਰਕਾਰ ਵੱਲੋਂ "ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ‘ਤੇ  ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ