ਚੰਡੀਗੜ੍ਹ - ਹਰਿਆਣਾ ਸਰਕਾਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਨਗਰ ਕੀਰਤਨ ਦੇ ਸਬੰਧ ਵਿਚ ਚੰਡੀਗੜ੍ਹ ਸਥਿਤ ਆਪਣੇ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਦੇ ਸਾਰੇ ਕਰਮਚਾਰੀਆਂ ਲਈ 15 ਜਨਵਰੀ, 2024 (ਸੋਮਵਾਰ) ਨੂੰ ਅੱਧੇ ਦਿਨ (ਦੁਪਹਿਰ ਬਾਅਦ) ਨੂੰ ਜਨਤਕ ਛੁੱਟੀ ਐਲਾਨੀ ਹੈ|
ਮਨੁੱਖੀ ਸਰੋਤ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ|