ਧਰਮ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | February 24, 2024 09:12 PM
 
ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤੇਜਿੰਦਰ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਨ ਕਰਵਾਇਆ। ਉਨ੍ਹਾਂ ਭਗਤ ਰਵਿਦਾਸ ਜੀ ਦੇ ਜੀਵਨ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭਗਤ ਜੀ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਪਾਵਨ ਬਾਣੀ ਅਕਾਲ ਪੁਰਖ ਦੀ ਭਗਤੀ ਦੀ ਪ੍ਰੇਰਣਾ ਦੇਣ ਦੇ ਨਾਲ-ਨਾਲ ਸਰਬ-ਸਾਂਝੀਵਾਲਤਾ ਦੀ ਗੱਲ ਕਰਦੀ ਹੈ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਨੇ ਬਾਣੀ ਅੰਦਰ ਪਰਮਾਤਮਾ ਨਾਲ ਜੁੜਨ ਦਾ ਰਸਤਾ ਦਿਖਾਇਆ। ਉਨ੍ਹਾਂ ਸੰਗਤ ਨੂੰ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ। ਇਸ ਮੌਕੇ ਸਜਾਏ ਗਏ ਧਾਰਮਿਕ ਦੀਵਾਨ ਵਿਚ ਢਾਡੀ, ਕਵੀਸ਼ਰ ਜਥਿਆਂ ਵੱਲੋਂ ਸੰਗਤਾਂ ਨੂੰ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਚੀਫ ਅਕਾਊਂਟੈਂਟ ਸ. ਮਿਲਖਾ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਨਿਸ਼ਾਨ ਸਿੰਘ ਜੱਫਰਵਾਲ, ਸ. ਬਿਕਰਮਜੀਤ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ ਤੇ ਸੰਗਤਾਂ ਮੌਜੂਦ ਸਨ।

Have something to say? Post your comment

 

ਧਰਮ

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ

ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਸੰਗਤਾਂ ਨੂੰ ਵਧਾਈ ਦਿੱਤੀ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਕੇਂਦਰੀ ਮੰਤਰਾਲੇ ਵੱਲੋਂ ਬੰਦੀ ਛੋੜ ਦਿਵਸ ਸਬੰਧੀ ਪੋਸਟ ਹਟਾਉਣਾ ਦੁਖਦਾਈ- ਐਡਵੋਕੇਟ ਧਾਮੀ

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ

ਪੰਜਾਬ ਸਰਕਾਰ ਵੱਲੋਂ "ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਦਿਹਾੜੇ’’ ਦੇ ਅਵਸਰ ‘ਤੇ  ਗੁਰਦਾਸਪੁਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ