ਸੰਸਾਰ

ਪਾਕਿਸਤਾਨੀ ਪੰਜਾਬ ਵਿੱਚ ਰਮੇਸ਼ ਸਿੰਘ ਅਰੋੜਾ ਪਹਿਲੀ ਵਾਰ ਸਿੱਖ ਮੰਤਰੀ ਬਣੇ' ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਗਵਰਨਰ ਹਾਊਸ ਪੁੱਜ ਕੇ ਦਿੱਤੀ ਮੁਬਾਰਕ

ਕੌਮੀ ਮਾਰਗ ਬਿਊਰੋ | March 06, 2024 09:10 PM

ਲਾਹੌਰ-ਪਾਕਿਸਤਾਨੀ ਪੰਜਾਬ ਵਿੱਚ ਅੱਜ ਸਃ ਰਮੇਸ਼ ਸਿੰਘ ਅਰੋੜਾ ਪਹਿਲੀ ਵਾਰ ਸਿੱਖ ਮੰਤਰੀ ਬਣੇ ਹਨ। ਕੁਝ ਦਿਨ ਪਹਿਲਾ ਹੀ ਉਨ੍ਹਾਂ ਨੂੰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਸੀ।
ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋ ਕੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਗਵਰਨਰ ਹਾਊਸ ਪੁੱਜ ਕੇ ਉਨ੍ਹਾ ਨੂੰ ਮੁਬਾਰਕ ਦਿੱਤੀ। ਸਃ ਅਰੋੜਾ ਨੇ ਸ਼੍ਰੀ ਨਨਕਾਣਾ ਸਾਹਿਬ ਦੇ ਹੈੱਡ ਗਰੰਥੀ ਭਾਈ ਦਯਾ ਸਿੰਘ ਤੇ ਡਾ. ਕਲਿਆਣ ਸਿੰਘ ਕਲਿਆਣ ਰਾਹੀਂ ਪ੍ਰੋ. ਗੁਰਭਜਨ ਸਿੰਘ ਗਿੱਲ ਨੂੰ ਸੱਦਾ ਪੱਤਰ ਭੇਜਿਆ ਸੀ ਜੋ ਸਬੱਬ ਨਾਲ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਲਾਹੌਰ ਪਹੁੰਚੇ ਹੋਏ ਸਨ। ਪ੍ਰੋ, ਗਿੱਲ ਪਿਛਲੇ ਕਈ ਸਾਲਾਂ ਤੋਂ ਸ. ਰਮੇਸ਼ ਸਿੰਘ ਅਰੋੜਾ ਨਾਲ ਜੁੜੇ ਹੋਏ ਹਨ।

ਪੋ. ਗੁਰਭਜਨ ਸਿੰਘ ਗਿੱਲ ਨੂੰ ਰਮੇਸ਼ ਸਿੰਘ ਅਰੋੜਾ ਨੇ ਡਿਪਟੀ ਮੁੱਖ ਮੰਤਰੀ ਮੁਹਤਰਮਾ ਮਰੀਅਮ ਔਰੰਗਜ਼ੇਬ ਨਾਲ ਮਿਲਾਇਆ। ਪ੍ਰੋਃ ਗਿੱਲ ਨੇ ਮਰੀਅਮ ਔਰੰਗਜ਼ੋਬ ਸਾਹਿਬਾ ਨੂੰ ਲੁਧਿਆਣਾ ਤੋਂ ਲਿਆਂਦੀ ਫੁਲਕਾਰੀ ਭੇਂਟ ਕਰਕੇ ਆਸ਼ੀਰਵਾਦ ਤੇ ਅਸੀਸ ਦਿੱਤੀ। ਉਨ੍ਹਾ ਮਰੀਅਮ ਔਰੰਗਜ਼ੇਬ ਦਾ ਸ. ਰਮੇਸ਼ ਸਿੰਘ ਅਰੋੜਾ ਨੂੰ ਕੈਬਨਿਟ ਵਿੱਚ ਲੈਣ ਦਾ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵ ਅਮਨ ਦੀ ਸਲਾਮਤੀ ਲਈ ਹਿੰਦ ਪਾਕਿ ਰਿਸ਼ਤਿਆਂ ਨੂੰ ਹੋਰ ਸਮਰੱਥ ਬਣਾਉਞ ਲਈ ਵੀ ਅਪੀਲ ਕੀਤੀ।

 

Have something to say? Post your comment

 

ਸੰਸਾਰ

ਕੈਲਗਰੀ ਕੈਨੇਡਾ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਜਾਇਆ ਗਿਆ ਸਲਾਨਾ ਨਗਰ ਕੀਰਤਨ, ਦੋ ਲੱਖ ਤੋਂ ਵੱਧ ਸੰਗਤਾਂ ਦਾ ਹੋਇਆ ਭਰਵਾਂ ਇਕੱਠ

ਕ੍ਰਿਕੇਟ ਸੇਵਾਵਾਂ ਸ਼ੁਰੂ ਕਰਨ ਲਈ ਪਿਕਸ ਸੋਸਾਇਟੀ ਅਤੇ ਐਲਐਮਐਸ ਕੈਨੇਡਾ ਬਣੇ ਆਪਸੀ ਸਾਂਝੇਦਾਰ

ਵੈਨਕੂਵਰ ਵਿਚਾਰ ਮੰਚ ਵੱਲੋਂ ਸਰੀ ਵਿਚ ਕਰਵਾਇਆ ਵਿਸਾਖੀ ਨੂੰ ਸਮਰਪਿਤ ਕਵੀ ਦਰਬਾਰ

ਜਸਵਿੰਦਰ ਹੇਅਰ ਬਣੇ ਤਰਕਸ਼ੀਲ ਸੁਸਾਇਟੀ ਸਰੀ ਯੂਨਿਟ ਦੇ ਨਵੇਂ ਪ੍ਰਧਾਨ

ਕਿਲੋਨਾ ਵਿਖੇ ਓਕਆਗਨ ਗੁਰਦੁਆਰਾ ਵੱਲੋਂ ਸਜਾਏ ਵਿਸਾਖੀ ਨਗਰ ਕੀਰਤਨ ਵਿਚ ਸ਼ਰਧਾਲੂ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਾਮਲ ਹੋਏ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼