ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਮਹਾਂ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਮੌਕੇ ਲੋਕਾਂ ਨੂੰ ਵਧਾਈ ਦਿੱਤੀ।
ਆਪਣੇ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ ਕਿ ਮਹਾਂ ਸ਼ਿਵਰਾਤਰੀ ਭਗਵਾਨ ਸ਼ਿਵ ਦੇ ਲੱਖਾਂ ਸ਼ਰਧਾਲੂਆਂ ਲਈ ਸਭ ਤੋਂ ਸ਼ੁਭ ਅਤੇ ਮਹੱਤਵਪੂਰਨ ਅਧਿਆਤਮਿਕ ਤਿਉਹਾਰ ਹੈ ਅਤੇ ਹਰ ਸਾਲ ਇਸ ਦਿਨ ਨੂੰ ਪੂਰੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਉਹਨਾਂ ਆਸ ਪ੍ਰਗਟਾਈ ਕਿ ਇਹ ਤਿਉਹਾਰ ਸਾਡੇ ਸਾਰਿਆਂ ਦੇ ਜੀਵਨ ਵਿੱਚ ਪਿਆਰ, ਸਨੇਹ, ਸਦਭਾਵਨਾ ਅਤੇ ਭਾਈਚਾਰੇ ਦੇ ਵਿਚਾਰਾਂ ਨੂੰ ਪ੍ਰਫੁਲਿਤ ਕਰੇ।
ਰਾਜਪਾਲ ਨੇ ਆਸ ਪ੍ਰਗਟਾਈ ਕਿ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਕੇ ਦੇਸ਼ ਅਤੇ ਸੂਬੇ ਦੇ ਲੋਕਾਂ ਦੇ ਜੀਵਨ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਭਰਨ ਵਿੱਚ ਸਹਾਈ ਸਿੱਧ ਹੋਵੇਗਾ। ਬਨਵਾਰੀ ਲਾਲ ਪੁਰੋਹਿਤ ਨੇ ਲੋਕਾਂ ਨੂੰ ਆਪਣੀਆਂ ਕਮੀਆਂ ਦੂਰ ਕਰਨ ਲਈ ਬੁੱਧੀ ਅਤੇ ਹਿੰਮਤ ਬਖਸ਼ਣ ਵਾਸਤੇ ਭਗਵਾਨ ਸ਼ਿਵ ਅੱਗੇ ਪ੍ਰਾਰਥਨਾ ਕਰਨ ਲਈ ਪ੍ਰੇਰਿਤ ਕੀਤਾ।