ਪੰਜਾਬ

ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਤੋਂ ਅੱਠ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ

ਦਵਿੰਦਰ ਸਿੰਘ ਕੋਹਲੀ/ ਕੌਮੀ ਮਾਰਗ ਬਿਊਰੋ | March 14, 2024 06:52 PM

ਚੰਡੀਗੜ੍ਹ- ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਲੋਕ ਸਭਾ ਚੋਣਾਂ 2024 ਲਈ ਅੱਠ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।

 ਸੂਚੀ ਵਿੱਚ ਪੰਜ ਮੰਤਰੀਆਂ ਦੇ ਨਾਂ ਸ਼ਾਮਲ ਹਨ।  ਸੰਗਰੂਰ ਤੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਅੰਮ੍ਰਿਤਸਰ ਤੋਂ ਕੁਲਦੀਪ ਧਾਲੀਵਾਲ, ਬਠਿੰਡਾ ਤੋਂ ਗੁਰਮੀਤ ਸਿੰਘ ਖੁੰਡੀਆਂ, ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ ਅਤੇ ਪਟਿਆਲਾ ਤੋਂ ਸਿਹਤ ਮੰਤਰੀ ਡਾ ਬਲਬੀਰ ਸਿੰਘ ਨੂੰ ਟਿਕਟ ਦਿੱਤੀ ਗਈ ਹੈ।

 ਪਿਛਲੇ ਸਾਲ ਜਲੰਧਰ ਤੋਂ ਚੋਣ ਜਿੱਤਣ ਵਾਲੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਦੂਜਾ ਮੌਕਾ ਦਿੱਤਾ ਗਿਆ ਹੈ।  ਪਾਰਟੀ ਨੇ ਫਰੀਦਕੋਟ ਤੋਂ ਪੰਜਾਬੀ ਕਲਾਕਾਰ ਕਰਮਜੀਤ ਅਨਮੋਲ ਅਤੇ ਹਾਲ ਹੀ ਵਿੱਚ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੂੰ ਫਤਹਿਗੜ੍ਹ ਸਾਹਿਬ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ।

 ਹਾਲ ਹੀ ਵਿੱਚ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਪਣੀ ਮੁਹਿੰਮ ਸ਼ੁਰੂ ਕੀਤੀ ਹੈ।  ਇਸ ਮੁਹਿੰਮ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ  'ਸੰਸਦ ਚ ਵੀ ਭਗਵੰਤ ਮਾਨ, ਖੁਸ਼ਹਾਲ ਪੰਜਾਬ ਤੇ ਵਧੇਗੀ ਸ਼ਾਨ' ਤੇ ਰੱਖਿਆ ਗਿਆ।  ਉਸ ਦੌਰਾਨ ਮਾਨ ਨੇ ਕਿਹਾ ਸੀ ਕਿ ਅਸੀਂ ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤਾਂਗੇ।  ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਸੀ ਕਿ ਉਹ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਉਣ ਵਿੱਚ ਮਦਦ ਕਰਨ।

Have something to say? Post your comment

 

ਪੰਜਾਬ

ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਤੋਂ ਗੁਰਦੁਆਰਾ ਬਾਉਲੀ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਸਿੱਖਿਆ ਦੇ ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਲਾਜ਼ਮੀ-ਵਿਧਾਇਕ ਬਣਾਂਵਾਲੀ

ਸ਼ਹੀਦਾਂ ਦੀ ਕੁਰਬਾਨੀ ਸਾਂਭਣਾ ਸਮੇਂ ਦੀ ਲੋੜ : ਵਿਧਾਇਕ ਬੁੱਧ ਰਾਮ

ਨਕੋਦਰ ਪੁਲਿਸ ਫਾਇਰਿੰਗ ਮਾਮਲੇ ਨਾਲ ਮੇਰਾ ਕੋਈ ਸਰੋਕਾਰ ਨਹੀਂ: ਦਰਬਾਰਾ ਸਿੰਘ ਗੁਰੂ

ਨਵੇਂ ਫੌਜਦਾਰੀ ਕਾਨੂੰਨਾਂ ਨੇ 70 ਸਾਲਾਂ 'ਚ ਲੋਕ ਦਬਾਅ ਹੇਠ ਬਣੇ ਲੋਕ-ਪੱਖੀ ਕਾਨੂੰਨੀ ਸੁਧਾਰਾਂ ’ਤੇ ਪੋਚਾ ਮਾਰਿਆ: ਬੈਂਸ

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ

ਯਾਦਗਾਰੀ ਹੋ ਨਿਬੜਿਆ ਗਿਆਨੀ ਦਿੱਤ ਸਿੰਘ ਜੀ ਦਾ 123ਵਾਂ ਬਰਸੀ ਸਮਾਗਮ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਰਹੀ ਪੱਲਵੀ ਰਾਜਪੂਤ ਦੀ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਚੋਣ

ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ