ਪੰਜਾਬ

ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਸ਼ਰਾਬ ਵਿਕ੍ਰੇਤਾਵਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਲਈ ਦਿਸ਼ਾ ਨਿਰਦੇਸ਼ ਜਾਰੀ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ | March 17, 2024 07:03 PM
ਸੰਗਰੂਰ- ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਐਡੀਸ਼ਨਲ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ ਨੇ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਅਤੇ ਸ਼ਰਾਬ ਦੇ ਵਿਕ੍ਰੇਤਾਵਾਂ ਨਾਲ ਮੀਟਿੰਗ ਕਰਦਿਆਂ ਲੋਕ ਸਭਾ ਚੋਣਾਂ ਸਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਦੌਰਾਨ ਵੋਟਰਾਂ ਨੂੰ ਲੁਭਾਉਣ ਲਈ ਵਰਤੇ ਜਾਣ ਵਾਲੇ ਹਰ ਤਰ੍ਹਾਂ ਦੇ ਸੰਭਾਵਿਤ ਢੰਗਾਂ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਆਦਰਸ਼ ਚੋਣ ਜ਼ਾਬਤੇ ਦੀ ਕਿਸੇ ਵੀ ਢੰਗ ਨਾਲ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
 
 
ਐਡੀਸ਼ਨਲ ਜ਼ਿਲ੍ਹਾ ਚੋਣ ਅਫ਼ਸਰ ਨੇ ਸ਼ਰਾਬ ਦਾ ਗੈਰ ਕਾਨੂੰਨੀ ਢੰਗ ਨਾਲ ਭੰਡਾਰ ਕਰਨ ਤੋਂ ਰੋਕਣ ਲਈ ਚੌਕਸੀ ਵਧਾਏ ਜਾਣ ਦੀ ਹਦਾਇਤ ਕੀਤੀ। ਉਨ੍ਹਾਂ ਅੰਤਰ ਰਾਜੀ ਨਾਕਿਆਂ ’ਤੇ ਤਿੱਖੀ ਨਜ਼ਰ ਰੱਖਣ, ਸ਼ਰਾਬ ਦੀ ਵਿਕਰੀ ਦਾ ਰਿਕਾਰਡ ਰੋਜ਼ਾਨਾ ਦੇ ਆਧਾਰ ’ਤੇ ਸਟਾਕ ਰਜਿਸਟਰਾਂ ਵਿੱਚ ਦਰਜ ਕਰਨ, ਕਿਸੇ ਵੀ ਠੇਕੇ ’ਤੇ ਸ਼ਰਾਬ ਦੀ ਵੱਧ ਵਿਕਰੀ ਦਾ ਮਾਮਲਾ ਸਾਹਮਣੇ ਆਉਣ ’ਤੇ ਫੌਰੀ ਕਾਰਵਾਈ ਕਰਨ, ਗੁਆਂਢੀ ਰਾਜ ਨਾਲ ਜੁੜਦੇ ਜ਼ਿਲ੍ਹਾ ਸੰਗਰੂਰ ਦੇ ਪਿੰਡਾਂ ਦੇ ਰਸਤਿਆਂ ’ਤੇ ਮੁਸਤੈਦੀ ਵਧਾਉਣ, ਸਮੇਂ ਸਮੇਂ ’ਤੇ ਛਾਪਾਮਾਰੀ ਕਰਨ, ਐਕਸਾਈਜ਼ ਟੀਮਾਂ ਨੂੰ ਪੁਲਿਸ ਨਾਲ ਤਾਲਮੇਲ ਰੱਖਣ, ਰਿਪੋਰਟਾਂ ਸਮੇਂ ਸਿਰ ਭੇਜਣ ਸਮੇਤ ਹੋਰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ।
 
ਮੀਟਿੰਗ ਦੌਰਾਨ ਏ.ਈ.ਟੀ.ਸੀ ਰੋਹਿਤ ਗਰਗ, ਏ.ਈ.ਟੀ.ਸੀ (ਜੀਐਸਟੀ) ਸੁਨੀਤਾ ਬੱਤਰਾ, ਈ.ਟੀ.ਓ ਰੁਪਿੰਦਰ ਰੰਧਾਵਾ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ ਸਮੇਤ ਜ਼ਿਲ੍ਹੇ ਭਰ ਤੋਂ ਸ਼ਰਾਬ ਦੇ ਠੇਕੇਦਾਰ ਵੀ ਹਾਜ਼ਰ ਸਨ।

Have something to say? Post your comment

 

ਪੰਜਾਬ

ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਤੋਂ ਗੁਰਦੁਆਰਾ ਬਾਉਲੀ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਸਿੱਖਿਆ ਦੇ ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਲਾਜ਼ਮੀ-ਵਿਧਾਇਕ ਬਣਾਂਵਾਲੀ

ਸ਼ਹੀਦਾਂ ਦੀ ਕੁਰਬਾਨੀ ਸਾਂਭਣਾ ਸਮੇਂ ਦੀ ਲੋੜ : ਵਿਧਾਇਕ ਬੁੱਧ ਰਾਮ

ਨਕੋਦਰ ਪੁਲਿਸ ਫਾਇਰਿੰਗ ਮਾਮਲੇ ਨਾਲ ਮੇਰਾ ਕੋਈ ਸਰੋਕਾਰ ਨਹੀਂ: ਦਰਬਾਰਾ ਸਿੰਘ ਗੁਰੂ

ਨਵੇਂ ਫੌਜਦਾਰੀ ਕਾਨੂੰਨਾਂ ਨੇ 70 ਸਾਲਾਂ 'ਚ ਲੋਕ ਦਬਾਅ ਹੇਠ ਬਣੇ ਲੋਕ-ਪੱਖੀ ਕਾਨੂੰਨੀ ਸੁਧਾਰਾਂ ’ਤੇ ਪੋਚਾ ਮਾਰਿਆ: ਬੈਂਸ

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ

ਯਾਦਗਾਰੀ ਹੋ ਨਿਬੜਿਆ ਗਿਆਨੀ ਦਿੱਤ ਸਿੰਘ ਜੀ ਦਾ 123ਵਾਂ ਬਰਸੀ ਸਮਾਗਮ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਰਹੀ ਪੱਲਵੀ ਰਾਜਪੂਤ ਦੀ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਚੋਣ

ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ