ਹਰਿਆਣਾ

ਹਰਿਆਣਾ ਵਿਜੀਲੈਂਸ ਬਿਊਰੋ ਨੇਮੈਡੀਕਲ ਅਧਿਕਾਰੀ ਰਿਸ਼ਵਤ ਲੈਂਦੇ ਹੋਏ ਫੜਿਆ

ਕੌਮੀ ਮਾਰਗ ਬਿਊਰੋ | March 30, 2024 08:40 PM

ਚੰਡੀਗੜ੍ਹ- ਹਰਿਆਣਾ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੇਰ ਸ਼ਾਮ ਫਰੀਦਾਬਾਦ ਵਿਚ ਨਗਰ ਨਿਗਮ ਫਰੀਦਾਬਾਦ ਦਫਤਰ ਵਿਚ ਕੰਮ ਕਰਦੇ ਮੈਡੀਕਲ ਅਧਿਕਾਰੀ ਨੀਤਿਸ਼ ਪਰਵਲ ਨੂੰ 3 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫੜਿਆ| ਦੋਸ਼ੀ ਖਿਲਾਫ ਵਿਜੀਲੈਂਸ ਬਿਊਰੋ ਫਰੀਦਾਬਾਦ ਵਿਚ ਐਫਆਈਆਈ ਦਰਜ ਕਰਦੇ ਹੋਏ ਕਾਰਵਾਈ ਕੀਤੀ ਗਈ ਹੈ|

            ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਵਿਭਾਗ ਦੇ ਬੁਲਾਰੇ ਨੇ ਦਸਿਆ ਕਿ ਹਰਿਆਣਾ ਵਿਜੀਲੈਂਸ ਬਿਊਰੋ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਦੋਸ਼ੀ ਨੀਤਿਸ਼ ਪਰਵਲ ਵੱਲੋਂ ਸ਼ਿਕਾਇਤਕਰਤਾ ਤੋਂ ਬਲਕ ਵੇਸਟ ਜਰਨੇਟ ਦੇ ਇੰਪੈਨਲਮੈਂਟ ਦਾ ਪ੍ਰਮਾਣ ਪੱਤਰ ਜਾਰੀ ਕਰਨ ਦੇ ਬਦਲੇ ਵਿਚ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀਮਾਮਲੇ ਦੀ ਜਾਂਚ ਕਰਦੇ ਹੋਏ ਦੋਸ਼ੀ ਨੂੰ ਫੜਣ ਲਈ ਯੋਜਨਾ ਬਣਾਈ ਗਈ ਅਤੇ ਵਿਜੀਲੈਂਸ ਟੀਮ ਨੇ ਦੋਸ਼ੀ ਨੂੰ ਲੱਖ ਰੁਪਏ ਦੀ ਰਿਸ਼ਵਤ ਦੇ ਦੋਸ਼ ਵਿਚ ਗ੍ਰਿਫਤਾਰ ਕਰ ਲਿਆਇਹ ਪੂਰੀ ਕਾਰਵਾਈ ਗਵਾਹਾਂ ਦੇ ਸਾਹਮਣੇ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈਇਸ ਮਾਮਲੇ ਵਿਚ ਸਾਰੇ ਸਬੂਤ ਇਕੱਠੇ ਕਰਦੇ ਹੋਏ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ|

            ਬਿਊਰੋ ਦੇ ਬੁਲਾਰੇ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਸਰਕਾਰੀ ਕੰਮ ਕਰਨ ਦੇ ਬਦਲੇ ਵਿਚ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਤੁਰੰਤ ਇਸ ਦੀ ਜਾਣਕਾਰੀ ਹਰਿਆਣਾ ਵਿਜੀਲੈਂਸ ਬਿਊਰੋ ਦੇ ਟੋਲ ਫਰੀ ਨੰਬਰ 1800-180-2022 ਜਾਂ 1064 'ਤੇ ਦੇਣ|

 

Have something to say? Post your comment

 

ਹਰਿਆਣਾ

ਜਿਲ੍ਹਾ ਚੋਣ ਆਈਕਨ ਦੇ ਸੈਲਫੀ ਪੁਆਇੰਟ ਵੋਟਰਾਂ ਨੂੰ ਕਰ ਰਹੇ ਹਨ ਆਕਰਸ਼ਿਤ - ਅਨੁਰਾਗ ਅਗਰਵਾਲ

ਦੇਸ਼ ਅਤੇ ਸੂਬੇ ਦੇ ਲੋਕਾਂ ਦਾ ਕਾਂਗਰਸ ਤੋਂ ਮੋਹ ਭੰਗ : ਨਾਇਬ ਸਿੰਘ ਸੈਣੀ

ਹਰਿਆਣਾ ਵਿਚ 2 ਕਰੋੜ 1 ਲੱਖ 87 ਹਜਾਰ ਵੋਟਰ ਕਰਣਗੇ ਲੋਕਸਭਾ ਦੇ ਚੋਣ ਵਿਚ ਵੋਟਿੰਗ

ਹਰਿਆਣਾ: ਦੋ ਵਾਰ ਸੰਸਦ ਮੈਂਬਰ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ

ਵੋਟਿੰਗ ਸਮੇਂ ਸਰਵਿਸ ਵੋਟਰਾਂ ਤੋਂ ਪ੍ਰਾਪਤ ਪੋਸਟਲ ਬੈਲੇਟ ਦੀ ਪਹਿਲਾਂ ਹੋਵੇਗੀ ਸਕੇਨਿੰਗ - ਮੁੱਖ ਚੋਣ ਅਧਿਕਾਰੀ

ਹਰਿਆਣਾ ਦੇ 22 ਜਿਲ੍ਹਿਆਂ ਅਤੇ 34 ਸਬ-ਡਿਵੀਜਨਾਂ ਵਿਚ ਦੂਜੀ ਕੌਮੀ ਲੋਕ ਅਦਾਲਤ ਦਾ ਕੀਤਾ ਪ੍ਰਬੰਧ, ਮੁਕਦਮਿਆਂ ਦਾ ਕੀਤਾ ਨਿਪਟਾਰਾ

2047 ਵਿੱਚ ਵਿਕਸਤ ਭਾਰਤ ਬਣਨ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਨਾਇਬ ਸੈਣੀ

ਹਰਿਆਣਾ ਕਮੇਟੀ ਵੱਲੋਂ ਧਰਮ ਪ੍ਰਚਾਰ ਸਬ ਦਫਤਰ ਦਾ ਗੁਰਦੁਆਰਾ ਨਾਢਾ ਸਾਹਿਬ ਵਿਖੇ ਕੀਤਾ ਗਿਆ ਉਦਘਾਟਨ

ਨੱਡਾ ਨੇ ਹਰਿਆਣਾ ਦੀ 10 ਲੋਕ ਸਭਾ ਸੀਟਾਂ ਦਾ ਫੀਡਬੈਕ ਲਿਆ

ਪੰਚਕੂਲਾ 'ਚ 10 ਮਈ ਨੂੰ ਜੇਪੀ ਨੱਡਾ ਦਾ ਵਿਸ਼ਾਲ ਰੋਡ ਸ਼ੋਅ ਹੋਵੇਗਾ, ਸੀਐਮ ਨਾਇਬ ਸੈਣੀ ਵੀ ਹੋਣਗੇ ਮੌਜੂਦ : ਗਿਆਨਚੰਦ ਗੁਪਤਾ