ਨੈਸ਼ਨਲ

ਦਿੱਲੀ ਗੁਰਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਪ੍ਰੇਰਨਾ ਸਦਕਾ 3 ਦਿਨਾਂ ਵਿਚ 125 ਪ੍ਰਾਣੀ ਅੰਮ੍ਰਿਤਪਾਨ ਕਰਨ ਦੇ ਹੋਏ ਇੱਛੁਕ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 01, 2024 06:44 PM

ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਵਲੋਂ ਪਰਮਜੀਤ ਸਿੰਘ ਖਾਲਸਾ ਦੇ ਜਥੇ ਦੇ ਨਾਲ ਘਰ ਘਰ ਜਾ ਕੇ ਖੰਡੇ ਬਾਟੇ ਦੀ ਪਾਹੁਲ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਜਿਸਦੇ ਸਿੱਟੇ ਵੱਜੋਂ ਮਾਤਰ ਤਿੰਨ ਦਿਨਾਂ ਵਿਚ 125 ਪ੍ਰਾਣੀਆਂ ਨੇ ਅੰਮ੍ਰਿਤ ਛਕਣ ਵਿਚ ਦਿਲਚਸਪੀ ਵਿਖਾਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਜਿਹੜੇ ਜਥੇ ਨਾਲ ਲਗਣਗੇ ਉਨ੍ਹਾਂ ਨੂੰ ਨਾਲ ਕੇ ਪ੍ਰਚਾਰ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਕਮੇਟੀ ਵੱਲੋਂ ਦਿੱਲੀ ਵਿਚ 27 ਮਾਰਚ ਤੋਂ 12 ਅਪ੍ਰੈਲ ਤੱਕ ਅੰਮ੍ਰਿਤ ਸੰਚਾਰ ਮੁਹਿੰਮ ਨੂੰ ਲੈ ਕੇ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ ਜਿਸ ਵਿਚ ਪੰਥ ਦੇ ਪ੍ਰਸਿੱਧ ਰਾਗੀ ਜੱਥੇ ਤੇ ਪੰਥ ਪ੍ਰਚਾਰਕ ਸੰਗਤਾ ਨੂੰ ਖੰਡੇ ਬਾਟੇ ਦੀ ਪਾਹੁਲ ਬਾਰੇ ਜਾਣਕਾਰੀ ਦੇ ਕੇ ਅੰਮ੍ਰਿਤ ਛੱਕਣ ਲਈ ਪ੍ਰੇਰਿਤ ਕਰਨਗੇ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਇਹ ਸਮਾਗਮ 27 ਮਾਰਚ ਤੋਂ 12 ਅਪ੍ਰੈਲ ਤੱਕ ਰੋਜ਼ਾਨਾ ਰਾਤ 8 ਤੋਂ 9 ਵਜੇ ਤੱਕ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਹੋਣਗੇ। ਉਹਨਾਂ ਸੰਗਤਾਂ ਨੂੰ ਇਹ ਅਪੀਲ ਵੀ ਕੀਤੀ ਕਿ ਜਿਹੜੀਆਂ ਸੰਗਤਾਂ ਆਪੋ ਆਪਣੇ ਇਲਾਕੇ ਵਿਚ ਇਹ ਪ੍ਰੋਗਰਾਮ ਕਰਵਾਉਣਾ ਚਾਹੁੰਦੀਆਂ ਹਨ, ਉਹ ਕਮੇਟੀ ਦਫਤਰ ਵਿਚ ਸੰਪਰਕ ਕਰਨ ਤਾਂ ਅਜਿਹੇ ਪ੍ਰੋਗਰਾਮ ਉਲੀਕੇ ਜਾਣਗੇ।
ਉਹਨਾਂ ਕਿਹਾ ਕਿ ਇਹਨਾਂ ਪ੍ਰੋਗਰਾਮਾਂ ਦਾ ਮਕਸਦ ਹੈ ਕਿ ਇਹਨਾਂ ਵਿਚ ਪੰਥ ਪ੍ਰਚਾਰਕ ਸਾਡੇ ਜੀਵਨ ਵਿਚ ਸਿਖੀ ਦੀ ਜੀਵਨ ਵਿਚ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕਰਨਗੇ।
ਉਹਨਾਂ ਕਿਹਾ ਕਿ ਜੇਕਰ ਅਸੀਂ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਕੂਲ ਵਿਚ ਸ਼ਾਮਲ ਹੋ ਕੇ ਖੰਡੇ ਬਾਟੇ ਦਾ ਅੰਮ੍ਰਿਤ ਨਹੀਂ ਛਕਿਆ ਤਾਂ ਫਿਰ ਇਹ ਮਨੁੱਖਾ ਜੀਵਨ ਕਿਤੇ ਲੇਖੇ ਨਹੀਂ ਲੱਗਣਾ। ਉਹਨਾਂ ਕਿਹਾ ਕਿ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਦੇ ਸਿੰਘ ਸੱਜ ਕੇ ਹੀ ਅਸੀਂ ਆਪਣੇ ਜੀਵਨ ਨੂੰ ਸਫਲਾ ਕਰ ਸਕਦੇ ਹਨ ਤੇ ਗੁਰਸਿੱਖੀ ਜੀਵਨ ਨਾਲ ਜੁੜ ਕੇ ਗੁਰਬਾਣੀ ਦੇ ਜਾਪ ਕਰ ਸਕਦੇ ਹਨ ਤੇ ਇਸ ਮਨੁੱਖੀ ਜੀਵਨ ਨੂੰ ਸਫਲ ਬਣਾਉਣ ਵਾਸਤੇ ਅਜਿਹਾ ਕਰਨਾ ਬਹੁਤ ਜ਼ਰੂਰੀ ਵੀ ਹੈ।
ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਇਹਨਾਂ ਪ੍ਰੋਗਰਾਮਾਂ ਪ੍ਰਤੀ ਭਰਵਾਂ ਹੁੰਗਾਰਾ ਦਿੱਤਾ ਜਾਵੇ।

 

Have something to say? Post your comment

 

ਨੈਸ਼ਨਲ

ਸੰਯੁਕਤ ਕਿਸਾਨ ਮੋਰਚੇ ਵੱਲੋਂ ਜਮਹੂਰੀ ਹੱਕਾਂ ਲਈ ਲੱਦਾਖ ਦੇ ਲੋਕਾਂ ਦੇ ਸੰਘਰਸ਼ ਨੂੰ ਪੂਰਣ ਸਮਰਥਨ; ਇਕਜੁੱਟਤਾ ਦਾ ਪ੍ਰਗਟਾਵਾ

ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਵਿਚੋਂ ਕੱਢਣ ਦਾ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਨਾ ਮੰਨ ਕੇ ਅਕਾਲੀ ਦਲ ਨੇ ਕੀਤਾ ਬੱਜਰ ਗੁਨਾਹ: ਕਾਲਕਾ/ਕਾਹਲੋਂ

ਨਵੰਬਰ 1984 ਸਿੱਖ ਕਤਲੇਆਮ ਮਾਮਲੇ 'ਚ ਨਾਮਜਦ ਜਗਦੀਸ਼ ਟਾਈਟਲਰ ਮਾਮਲੇ ਦੀ ਸੁਣਵਾਈ ਨਹੀ ਹੋ ਸਕੀ

ਕੈਨੇਡਾ ਦੇ ਬੀਸੀ ਵਿੱਚ ਸਿੱਖ ਸਮੂਹਾਂ ਵਲੋਂ ਭਾਰਤੀ ਕੌਂਸਲੇਟਾਂ ਨੂੰ ਬੰਦ ਕਰਨ ਦੀ ਮੰਗ

ਨਿਝਰ ਕਤਲ ਮਾਮਲੇ 'ਚ ਕੈਨੇਡਾ ਦੇ ਦੋਸ਼ ਗੰਭੀਰ, ਭਾਰਤ ਨੂੰ ਜਾਂਚ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ-ਅਮਰੀਕਾ

15 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਉਣ ਦਾ ਫੈਸਲਾ ਕੀਤਾ ਸਾਕਚੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ

ਪੰਜਾਬ ਵਿੱਚ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੇ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਜ਼ਰੂਰੀ: ਵਿਕਰਮਜੀਤ ਸਿੰਘ ਸਾਹਨੀ

ਪੰਥ ਦੀ ਪਿੱਠ ਵਿਚ ਛੁਰਾ ਮਾਰਨ ਵਾਲੇ ਵਿਰਸਾ ਸਿੰਘ ਵਲਟੋਹਾ ਨੂੰ ਪੰਥ ਵਿਚੋਂ ਛੇਕਿਆ ਜਾਵੇ: ਹਰਮੀਤ ਸਿੰਘ ਕਾਲਕਾ

ਭਾਰਤ ਸਰਕਾਰ ਨੇ ਮਿੱਲ ਮਾਲਕਾਂ ਤੇ ਆੜ੍ਹਤੀਆਂ ਦੀਆਂ ਮੁੱਖ ਮੰਗਾਂ ਮੰਨੀਆਂ-ਮੁੱਖ ਮੰਤਰੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਸਮੇਤ ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਮਹੱਲਾ ਖੇਡਿਆ ਗਿਆ