ਪੰਜਾਬ

ਆਪ’ ਵੱਲੋਂ ਆਨੰਦਪੁਰ ਸਾਹਿਬ ਤੋਂ ਮਲਵਿੰਦਰ ਕੰਗ ਅਤੇ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਰਾਜ ਕੁਮਾਰ ਚੱਬੇਵਾਲ ਨੂੰ ਉਮੀਦਵਾਰ ਬਣਾਇਆ

ਕੌਮੀ ਮਾਰਗ ਬਿਊਰੋ | April 02, 2024 08:55 PM

ਚੰਡੀਗੜ੍ਹ-ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਲੋਕ ਸਭਾ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰਦਿਆਂ ਦੋ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ ਵਿੱਚ 'ਆਪ' ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੂੰ ਆਨੰਦਪੁਰ ਸਾਹਿਬ ਤੋਂ ਟਿਕਟ ਦਿੱਤੀ ਗਈ ਹੈ ਅਤੇ ਡਾ ਰਾਜ ਕੁਮਾਰ ਚੱਬੇਵਾਲ ਨੂੰ ਹੁਸ਼ਿਆਰਪੁਰ, ਜੋ ਕਿ ਰਿਜਰਵ ਸੀਟ ਹੈ, ਤੋਂ ਟਿਕਟ ਦਿੱਤੀ ਹੈ।

ਰਾਜ ਕੁਮਾਰ ਚੱਬੇਵਾਲ ਕੁਝ ਦਿਨ ਪਹਿਲਾਂ ਕਾਂਗਰਸ ਛੱਡ ਕੇ 'ਆਪ' 'ਚ ਸ਼ਾਮਲ ਹੋ ਗਏ ਸਨ ਜਦਕਿ ਮਾਨ ਸਰਕਾਰ ਬਣਨ ਤੋਂ ਬਾਅਦ ਤੋਂ ਹੀ ਮਲਵਿੰਦਰ ਕੰਗ ਪੰਜਾਬ 'ਚ ਪਾਰਟੀ ਦੇ ਮੁੱਖ ਬੁਲਾਰੇ ਹਨ।ਪਹਿਲੀ ਸੂਚੀ ਵਿੱਚ ਪਾਰਟੀ ਨੇ 7 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤਾ ਸੀ। ਜਿਸ ਵਿੱਚ ਸੰਗਰੂਰ ਤੋਂ ਮੰਤਰੀ ਗੁਰਮੀਤ ਹੇਅਰ, ਪਟਿਆਲਾ ਤੋਂ ਮੰਤਰੀ ਡਾ ਬਲਬੀਰ ਸਿੰਘ, ਖਡੂਰ ਸਾਹਿਬ ਤੋਂ ਮੰਤਰੀ ਲਾਲਜੀਤ ਭੁੱਲਰ, ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਧਾਲੀਵਾਲ, ਬਠਿੰਡਾ ਤੋਂ ਮੰਤਰੀ ਗੁਰਮੀਤ ਖੁੱਡੀਆਂ, ਫਰੀਦਕੋਟ ਤੋਂ ਕਰਮਜੀਤ ਅਨਮੋਲ ਅਤੇ ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਜੀ.ਪੀ. ਸ਼ਾਮਲ ਹਨ। ‘ਆਪ’ ਦੀ ਦੂਜੀ ਸੂਚੀ ਤੋਂ ਬਾਅਦ ਜਲੰਧਰ, ਲੁਧਿਆਣਾ, ਗੁਰਦਾਸਪੁਰ ਅਤੇ ਫਿਰੋਜ਼ਪੁਰ ਸੀਟ ਤੋਂ ਉਮੀਦਵਾਰਾਂ ਦਾ ਐਲਾਨ ਹੋਣਾ ਬਾਕੀ ਹੈ।

 ਮਲਵਿੰਦਰ ਕੰਗ ਨੇ ਆਪਣੀ ਉਮੀਦਵਾਰੀ 'ਤੇ ਪ੍ਰਤੀਕਰੀਆ ਦਿੰਦਿਆਂ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ 'ਆਪ' ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦਾ ਉਨ੍ਹਾਂ 'ਤੇ ਭਰੋਸਾ ਕਰਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਉਨ੍ਹਾਂ ਵਰਗੇ ਸਧਾਰਨ ਵਰਕਰ ਨੂੰ ਸਨਮਾਨਿਤ ਕਰ ਰਹੀ ਹੈ |

Have something to say? Post your comment

 

ਪੰਜਾਬ

ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਤੋਂ ਗੁਰਦੁਆਰਾ ਬਾਉਲੀ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਸਿੱਖਿਆ ਦੇ ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਲਾਜ਼ਮੀ-ਵਿਧਾਇਕ ਬਣਾਂਵਾਲੀ

ਸ਼ਹੀਦਾਂ ਦੀ ਕੁਰਬਾਨੀ ਸਾਂਭਣਾ ਸਮੇਂ ਦੀ ਲੋੜ : ਵਿਧਾਇਕ ਬੁੱਧ ਰਾਮ

ਨਕੋਦਰ ਪੁਲਿਸ ਫਾਇਰਿੰਗ ਮਾਮਲੇ ਨਾਲ ਮੇਰਾ ਕੋਈ ਸਰੋਕਾਰ ਨਹੀਂ: ਦਰਬਾਰਾ ਸਿੰਘ ਗੁਰੂ

ਨਵੇਂ ਫੌਜਦਾਰੀ ਕਾਨੂੰਨਾਂ ਨੇ 70 ਸਾਲਾਂ 'ਚ ਲੋਕ ਦਬਾਅ ਹੇਠ ਬਣੇ ਲੋਕ-ਪੱਖੀ ਕਾਨੂੰਨੀ ਸੁਧਾਰਾਂ ’ਤੇ ਪੋਚਾ ਮਾਰਿਆ: ਬੈਂਸ

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ

ਯਾਦਗਾਰੀ ਹੋ ਨਿਬੜਿਆ ਗਿਆਨੀ ਦਿੱਤ ਸਿੰਘ ਜੀ ਦਾ 123ਵਾਂ ਬਰਸੀ ਸਮਾਗਮ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਰਹੀ ਪੱਲਵੀ ਰਾਜਪੂਤ ਦੀ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਚੋਣ

ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ