ਪੰਜਾਬ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਭਾਰਤੀ ਚੋਣ ਕਮਿਸ਼ਨ ਦੀ ਟੀਮ ਨੂੰ ਦਿਵਾਇਆ ਭਰੋਸਾ; ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ

ਕੌਮੀ ਮਾਰਗ ਬਿਊਰੋ | April 02, 2024 10:09 PM


ਚੰਡੀਗੜ੍ਹ-ਭਾਰਤੀ ਚੋਣ ਕਮਿਸ਼ਨ ਦੀ ਟੀਮ ਵੱਲੋਂ ਅੱਜ ਉਪ ਚੋਣ ਕਮਿਸ਼ਨਰ ਹਿਰਦੇਸ਼ ਕੁਮਾਰ ਅਤੇ ਅਜੇ ਭਾਦੂ ਦੀ ਅਗਵਾਈ ਵਿੱਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ, ਪੁਲਿਸ ਅਧਿਕਾਰੀਆਂ, ਵੱਖ-ਵੱਖ ਵਿਭਾਗਾਂ ਦੇ ਨੋਡਲ ਅਫ਼ਸਰਾਂ ਅਤੇ ਇਨਕਮ ਟੈਕਸ, ਈਡੀ, ਕਸਟਮਜ਼ ਸਮੇਤ ਇਨਫੋਰਸਮੈਂਟ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਚੋਣ ਪ੍ਰਬੰਧਾਂ ਤੇ ਕਾਨੂੰਨ ਵਿਵਸਥਾ ਦੇ ਤਾਲਮੇਲ ਦੀ ਸਮੀਖਿਆ ਕਰਨ ਲਈ ਅੰਤਰ-ਰਾਜੀ ਮੀਟਿੰਗ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਕਮਿਸ਼ਨ ਦੀ ਟੀਮ ਨੇ ਸੂਬੇ ਦੀਆਂ ਚੋਣ ਟੀਮਾਂ ਅਤੇ ਸਬੰਧਤ ਏਜੰਸੀਆਂ ਨੂੰ ਸਰਹੱਦਾਂ ’ਤੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਸੂਬੇ ਦੇ ਅਧਿਕਾਰੀਆਂ ਨੇ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅੰਤਰਰਾਜੀ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ। ਕਮਿਸ਼ਨ ਦੀ ਟੀਮ ਨੇ ਵਿਸ਼ੇਸ਼ ਤੌਰ ’ਤੇ ਗੁਆਂਢੀ ਰਾਜਾਂ ਦੀਆਂ ਅੰਤਰ-ਰਾਜੀ ਚੈਕ ਪੋਸਟਾਂ ’ਤੇ ਹੋਰ ਚੌਕਸੀ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਜੋ ਗੈਰ-ਕਾਨੂੰਨੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥਾਂ ਜਾਂ ਮੁਫਤ ਦੀਆਂ ਚੀਜ਼ਾਂ ਦੀ ਸਰਹੱਦ ਪਾਰ ਤੋਂ ਰੋਕ ਨੂੰ ਯਕੀਨੀ ਬਣਾਇਆ ਜਾ ਸਕੇ।

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਮਿਸ਼ਨ ਦੀ ਟੀਮ ਨੂੰ ਜਾਣਕਾਰੀ ਦਿੱਤੀ ਕਿ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਅਧਿਕਾਰੀਆਂ ਨੂੰ ਨਾਲ ਲੱਗਦੇ ਸਰਹੱਦੀ ਰਾਜਾਂ ਦੇ ਸਹਿਯੋਗ ਨਾਲ ਗੈਰ ਕਾਨੂੰਨੀ ਸਮਾਨ ਦੀਆਂ ਜ਼ਬਤੀਆਂ ਵਧਾਉਣ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉੱਥੇ ਹੀ ਕਮਿਸ਼ਨ ਦੀ ਟੀਮ ਨੇ ਵਿਸ਼ੇਸ਼ ਤੌਰ ’ਤੇ ਪੁਲਿਸ ਅਤੇ ਸੀਆਰਪੀਐਫ ਦੀਆਂ ਟੀਮਾਂ ਨੂੰ ਸਖ਼ਤ ਨਿਗਰਾਨੀ ਰੱਖਣ ਅਤੇ ਨਸ਼ਿਆਂ ਨੂੰ ਰੋਕਣ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਮਿਸ਼ਨ ਦੀ ਟੀਮ ਨੂੰ ਯਕੀਨ ਦਿਵਾਇਆ ਕਿ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਯੋਗ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Have something to say? Post your comment

 

ਪੰਜਾਬ

ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਤੋਂ ਗੁਰਦੁਆਰਾ ਬਾਉਲੀ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਸਿੱਖਿਆ ਦੇ ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਲਾਜ਼ਮੀ-ਵਿਧਾਇਕ ਬਣਾਂਵਾਲੀ

ਸ਼ਹੀਦਾਂ ਦੀ ਕੁਰਬਾਨੀ ਸਾਂਭਣਾ ਸਮੇਂ ਦੀ ਲੋੜ : ਵਿਧਾਇਕ ਬੁੱਧ ਰਾਮ

ਨਕੋਦਰ ਪੁਲਿਸ ਫਾਇਰਿੰਗ ਮਾਮਲੇ ਨਾਲ ਮੇਰਾ ਕੋਈ ਸਰੋਕਾਰ ਨਹੀਂ: ਦਰਬਾਰਾ ਸਿੰਘ ਗੁਰੂ

ਨਵੇਂ ਫੌਜਦਾਰੀ ਕਾਨੂੰਨਾਂ ਨੇ 70 ਸਾਲਾਂ 'ਚ ਲੋਕ ਦਬਾਅ ਹੇਠ ਬਣੇ ਲੋਕ-ਪੱਖੀ ਕਾਨੂੰਨੀ ਸੁਧਾਰਾਂ ’ਤੇ ਪੋਚਾ ਮਾਰਿਆ: ਬੈਂਸ

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ

ਯਾਦਗਾਰੀ ਹੋ ਨਿਬੜਿਆ ਗਿਆਨੀ ਦਿੱਤ ਸਿੰਘ ਜੀ ਦਾ 123ਵਾਂ ਬਰਸੀ ਸਮਾਗਮ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਰਹੀ ਪੱਲਵੀ ਰਾਜਪੂਤ ਦੀ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਚੋਣ

ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ