ਪੰਜਾਬ

ਸਾਇਲੋ ਪਲਾਂਟਾਂ ਨੂੰ ਭੰਡਾਰਨ ਅਤੇ ਖਰੀਦ ਕਰਨ ਦਾ ਫ਼ੈਸਲਾ ਪੰਜਾਬ ਸਰਕਾਰ ਵੱਲੋਂ ਵਾਪਸ ਲੈਣਾ, ਕਿਸਾਨ ਸੰਘਰਸ਼ ਦੀ ਜਿੱਤ: ਮਨਜੀਤ ਧਨੇਰ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ | April 02, 2024 10:17 PM

ਕਿਸਾਨ ਸੰਘਰਸ਼ ਦਾ ਸੇਕ ਨਾ ਝੱਲਦਿਆਂ ਪੰਜਾਬ ਮੰਡੀ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ, ਆਈ.ਏ.ਐਸ.ਵੱਲੋਂ ਪੰਜਾਬ ਦੀਆਂ 126 ਮੰਡੀਆਂ ਨੂੰ ਬੰਦ ਕਰਨ ਦਾ ਫ਼ੈਸਲਾ ਵਾਪਸ ਲੈਣ ਲਈ ਮਜ਼ਬੂਰ ਹੋਣਾ ਪਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਫ਼ੈਸਲਾ ਵਾਪਸ ਲੈਣ ਨੂੰ ਸਾਂਝੇ ਸੰਘਰਸ਼ ਦੇ ਬੱਝ ਰਹੇ ਜੱਕ ਦੀ ਜਿੱਤ ਕਰਾਰ ਦਿੱਤਾ ਹੈ।


ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਆਪਣੇ 15-03-2024 ਅਤੇ 22-03-2024 ਰਾਹੀਂ ਪੰਜਾਬ ਦੇ 9 ਸਾਇਲੋ ਪਲਾਂਟਾਂ ਨੂੰ ਕਣਕ ਭੰਡਾਰਨ ਦੇ ਅਧਿਕਾਰ ਦੇ ਦਿੱਤੇ ਸਨ। ਇਸ ਨਾਲ ਭੰਡਾਰਨ ਹੀ ਨਹੀਂ, ਇਨ੍ਹਾਂ ਸਾਇਲੋਜ ਨੂੰ ਕਣਕ ਦੀ ਖ੍ਰੀਦ ਅਤੇ ਵੇਚ ਦਾ ਅਧਿਕਾਰ ਵੀ ਮਿਲ ਜਾਣਾ ਸੀ। ਇਹ ਸਾਇਲੋ ਨਿੱਜੀ ਕਾਰਪੋਰੇਟ ਘਰਾਣਿਆਂ ਦੇ ਹਨ। ਵਕਤੀ ਤੌਰ 'ਤੇ ਭਾਵੇਂ ਇਨ੍ਹਾਂ ਸਾਇਲੋ ਮਾਲਕਾਂ ਨੇ ਕਿਸਾਨਾਂ ਨੂੰ ਫਾਇਦਾ ਹੋਣ (ਕਣਕ ਦੀ ਫ਼ਸਲ ਨੂੰ ਮੰਡੀ ਵਿੱਚ ਲਿਜਾਣ, ਖਰਚਾ/ਖੱਜਲ ਖ਼ੁਆਰੀ ਤੋਂ ਬਚਣ ਆਦਿ) ਦੇ ਸਬਜ਼ਬਾਗ ਵਿਖਾਏ ਸਨ। ਇਹ ਸਾਰੇ ਸਬਜ਼ਬਾਗ ਮੋਦੀ ਹਕੂਮਤ ਨੇ ਤਿੰਨ ਖੇਤੀ ਕਾਨੂੰਨ ਲਾਗੂ ਕਰਨ ਸਮੇਂ ਵੀ ਵਿਖਾਏ ਸਨ ਪਰ ਕਣਕ ਦੇ ਭੰਡਾਰ ਅਤੇ ਖ੍ਰੀਦ ਦਾ ਪ੍ਰਬੰਧ ਸਾਇਲੋ ਪਲਾਂਟਾਂ ਕੋਲ ਚਲੇ ਜਾਣ ਨਾਲ ਸਰਕਾਰੀ ਤੌਰ 'ਤੇ ਖ੍ਰੀਦ ਦਾ ਪੱਕੇ ਤੌਰ 'ਤੇ ਭੋਗ ਪਾਕੇ ਕਾਰਪੋਰੇਟ ਘਰਾਣਿਆਂ ਦੇ ਰਹਿਮੋ ਕਰਮ ਤੇ ਛੱਡਣਾ ਹੈ। ਅਜਿਹਾ ਹੋਣ ਨਾਲ ਮੰਡੀਆਂ ਵਿੱਚ ਕੰਮ ਕਰਦੇ ਲੱਖਾਂ ਮਜ਼ਦੂਰਾਂ ਦਾ ਰੁਜ਼ਗਾਰ ਖੁੱਸ ਜਾਵੇਗਾ। ਆੜ੍ਹਤੀਆਂ ਦਾ ਕਾਰੋਬਾਰ ਵੀ ਠੱਪ ਹੋ ਜਾਵੇਗਾ। ਅਜਿਹੀ ਸਾਰੀ ਹਾਲਤ ਅਤੇ ਪੰਜਾਬ ਸਰਕਾਰ ਦੀ ਲੋਕ ਵਿਰੋਧੀ ਨੀਤੀ ਨੂੰ ਸਮਝਦਿਆਂ ਹੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਮਜ਼ਦੂਰਾਂ -ਕਿਸਾਨਾਂ ਅਤੇ ਹੋਰ ਅਨੇਕਾਂ ਅਨਾਜ ਮੰਡੀ ਉੱਪਰ ਛੋਟੇ ਕਾਰੋਬਾਰੀਆਂ ਨੂੰ ਨਾਲ ਲੈਕੇ ਸਾਂਝੇ ਸੰਘਰਸ਼ ਲਈ ਲਾਮਬੰਦ ਹੋਣ ਦਾ ਸੱਦਾ ਦਿੱਤਾ ਸੀ।


ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਭਦੌੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫ਼ੈਸਲਾ ਵਾਪਸ ਲੈਣਾ ਪੱਕਾ ਹੱਲ ਨਹੀਂ ਹੈ। ਆਉਣ ਵਾਲੇ ਸਮੇਂ ਵਿੱਚ ਵਿਸ਼ਵ ਵਪਾਰ ਸੰਸਥਾ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਲਾਗੂ ਕਰਨ ਲਈ ਕੇਂਦਰੀ ਅਤੇ ਸੂਬਾਈ ਸਰਕਾਰਾਂ ਤਹੂ ਹਨ। ਇਨ੍ਹਾਂ ਲੋਕ ਵਿਰੋਧੀ ਨੀਤੀਆਂ ਨੂੰ ਪਿਛਲ ਮੋੜਾ ਦੇਣ ਲਈ ਸੰਘਰਸ਼ ਦਾ ਘੇਰਾ ਵਿਸ਼ਾਲ ਕਰਦਿਆਂ ਤਿੱਖੇ ਤਰਥੱਲ ਪਾਊ ਸੰਘਰਸ਼ਾਂ ਦੇ ਰਾਹ ਅੱਗੇ ਵਧਣਾ ਹੋਵੇਗਾ।

 

Have something to say? Post your comment

 

ਪੰਜਾਬ

ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਤੋਂ ਗੁਰਦੁਆਰਾ ਬਾਉਲੀ ਸਾਹਿਬ ਤੱਕ ਸਜਾਇਆ ਨਗਰ ਕੀਰਤਨ

ਸਿੱਖਿਆ ਦੇ ਨਾਲ ਨੌਜਵਾਨਾਂ ਦਾ ਖੇਡਾਂ ਨਾਲ ਜੁੜਨਾ ਵੀ ਲਾਜ਼ਮੀ-ਵਿਧਾਇਕ ਬਣਾਂਵਾਲੀ

ਸ਼ਹੀਦਾਂ ਦੀ ਕੁਰਬਾਨੀ ਸਾਂਭਣਾ ਸਮੇਂ ਦੀ ਲੋੜ : ਵਿਧਾਇਕ ਬੁੱਧ ਰਾਮ

ਨਕੋਦਰ ਪੁਲਿਸ ਫਾਇਰਿੰਗ ਮਾਮਲੇ ਨਾਲ ਮੇਰਾ ਕੋਈ ਸਰੋਕਾਰ ਨਹੀਂ: ਦਰਬਾਰਾ ਸਿੰਘ ਗੁਰੂ

ਨਵੇਂ ਫੌਜਦਾਰੀ ਕਾਨੂੰਨਾਂ ਨੇ 70 ਸਾਲਾਂ 'ਚ ਲੋਕ ਦਬਾਅ ਹੇਠ ਬਣੇ ਲੋਕ-ਪੱਖੀ ਕਾਨੂੰਨੀ ਸੁਧਾਰਾਂ ’ਤੇ ਪੋਚਾ ਮਾਰਿਆ: ਬੈਂਸ

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ

ਯਾਦਗਾਰੀ ਹੋ ਨਿਬੜਿਆ ਗਿਆਨੀ ਦਿੱਤ ਸਿੰਘ ਜੀ ਦਾ 123ਵਾਂ ਬਰਸੀ ਸਮਾਗਮ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਰਹੀ ਪੱਲਵੀ ਰਾਜਪੂਤ ਦੀ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਚੋਣ

ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ

ਅੰਬੇਡਕਰ ਇੰਸਟੀਚਿਊਟ ਫਾਰ ਕੈਰੀਅਰਜ਼ ਐਂਡ ਕੋਰਸਿਜ਼, ਐਸ.ਏ.ਐਸ ਨਗਰ ਦੇ ਗੈਸਟ ਫੈਕਲਟੀ ਮੈਂਬਰਾਂ ਦੇ ਮਾਣ ਭੱਤੇ ਵਿੱਚ ਵਾਧਾ: ਡਾ. ਬਲਜੀਤ ਕੌਰ