ਸੰਸਾਰ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 07, 2024 08:43 PM

ਨਵੀਂ ਦਿੱਲੀ-ਸਿੱਖ ਪੰਥ ਦੇ ਜਨਮ ਦਿਹਾੜੇ ਵਿਸਾਖੀ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਯੂਰੋਪ ਅੰਦਰ ਬੈਲਜੀਅਮ ਦੇ ਗੁਰਦੁਆਰਾ ਸੰਗਤ ਸਾਹਿਬ ਸਿੰਤਰੁਦਨ ਤੋਂ ਸਜਾਇਆ ਗਿਆ। ਹੈੱਡ ਗ੍ਰੰਥੀ ਸਾਹਿਬ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਨਗਰ ਕੀਰਤਨ ਗੁਰਦੁਆਰਾ ਸੰਗਤ ਸਾਹਿਬ ਸਿੰਤਰੁਦਨ ਤੋਂ ਸ਼ਹਿਰ ਦੀ ਪਰਿਕਰਮਾ ਲਈ ਰਵਾਨਾ ਹੋਇਆ। ਫੁੱਲਾਂ ਨਾਲ ਸਜੀ ਸੁੰਦਰ ਪਾਲਕੀ 'ਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ। ਸ਼ਬਦੀ ਜਥਿਆਂ ਵੱਲੋਂ ਨਗਰ ਕੀਰਤਨ ਦੀ ਸ਼ੋਭਾ ਵਧਾਈ ਗਈ। ਸੰਗਤਾਂ ਵੱਲੋਂ ਵੱਡੀ ਗਿਣਤੀ ਵਿਚ ਸ਼ਾਮਲ ਹੋ ਕੇ ਵੱਖ-ਵੱਖ ਪੜਾਵਾਂ 'ਤੇ ਨਗਰ ਕੀਰਤਨ ਦਾ ਜੈਕਾਰਿਆਂ ਦੀ ਗੂੰਜ ਨਾਲ ਸਵਾਗਤ ਕੀਤਾ ਗਿਆ ਉਪਰੰਤ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੇ ਮੁਹੱਲਿਆਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਸੈਂਟਰਮ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਵਿਚ ਪਹਿਲੀ ਵਾਰ ਸੰਗਤਾਂ ਉਪਰ ਹੈਲੀਕਾਪਟਰ ਰਾਹੀਂ ਫੁੱਲਾਂ ਦੀ ਵਰਖਾ ਕੀਤੀ ਗਈ ਜੋ ਕਿ ਹਾਜ਼ਰੀਨ ਸੰਗਤਾਂ ਲਈ ਬਹੁਤ ਹੀ ਮਨਮੋਹਕ ਯਾਦਗਾਰ ਬਣ ਗਿਆ ਸੀ ।
ਇਸ ਮੌਕੇ ਯੂਰੋਪੀਅਨ ਪਾਰਲੀਮੈਂਟ ਮੈਂਬਰ ਹਿਲਡੇ ਵੈਟਮਨਸ ਦੇ ਨਾਲ ਮੇਅਰ ਇੰਗਰਿੱਡ ਕੈਮਪੈਨੀਅਰ ਨੇ ਵੀ ਉਚੇਚੇ ਤੌਰ ਤੇ ਹਾਜ਼ਿਰੀ ਭਰੀ ਸੀ । ਪਾਰਲੀਮੈਂਟ ਮੈਂਬਰ ਹਿਲਡੇ ਵੈਟਮਨਸ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀ ਸਮੂਹ ਸਿੱਖ ਪੰਥ ਨੂੰ ਵਿਸਾਖੀ ਪੁਰਬ ਦੀ ਵਧਾਈ ਦੇਂਦੇ ਹਾਂ ਤੇ ਯੂਰੋਪ ਅੰਦਰ ਸਿੱਖਾਂ ਨੂੰ ਜੋ ਮੁਸ਼ਕਿਲਾਂ ਆ ਰਹੀਆਂ ਹਨ ਓਸ ਲਈ ਯੂਰੋਪੀਅਨ ਸਿੱਖ ਓਰਗੇਨਾਈਜੇਸ਼ਨ ਵਲੋਂ ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਦੇ ਕੀਤੇ ਜਾ ਰਹੇ ਜਤਨ ਦਾ ਅਸੀ ਪੂਰਾ ਸਾਥ ਦੇਵਾਂਗੇ । ਉਨ੍ਹਾਂ ਕਿਹਾ ਕਿ ਇਸੇ ਮਸਲੇ ਤੇ ਅਤੇ ਯੂਰੋਪੀਅਨ ਪਾਰਲੀਮੈਂਟ ਅੰਦਰ ਮਨਾਏ ਜਾ ਰਹੇ ਵਿਸਾਖੀ ਪੁਰਬ ਤੇ ਜੱਥੇਦਾਰ ਅਕਾਲ ਤਖਤ ਸਾਹਿਬ ਉਚੇਚੇ ਤੌਰ ਤੇ ਹਿੱਸਾ ਲੈਣ ਲਈ ਆ ਰਹੇ ਹਨ ਅਸੀ ਉਨ੍ਹਾਂ ਨੂੰ ਜੀ ਆਇਆ ਆਖਦੇ ਹਾਂ ।
ਅੰਤ ਵਿਚ ਗੁਰਦਵਾਰਾ ਸਾਹਿਬ ਦੇ ਪ੍ਰਧਾਨ ਸਰਦਾਰ ਕਰਮ ਸਿੰਘ ਅਤੇ ਮੈਂਬਰਾਂ ਨੇ ਨਗਰ ਕੀਰਤਨ ਵਿਚ ਸ਼ਾਮਿਲ ਹੋਈਆਂ ਸੰਗਤਾਂ ਦਾ ਧੰਨਵਾਦ ਕਰਣ ਦੇ ਨਾਲ ਯੂਰੋਪੀਅਨ ਸਿੱਖ ਓਰਗੇਨਾਈਜੇਸ਼ਨ ਦੇ ਮੁੱਖੀ ਸਰਦਾਰ ਬਿੰਦਰ ਸਿੰਘ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਇਸ ਨਗਰ ਕੀਰਤਨ ਨੂੰ ਯਾਦਗਾਰ ਬਣਾਉਣ ਵਿਚ ਬਹੁਤ ਮਿਹਨਤ ਕੀਤੀ ਸੀ ।

 

Have something to say? Post your comment

 

ਸੰਸਾਰ

ਕੈਲਗਰੀ ਕੈਨੇਡਾ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਜਾਇਆ ਗਿਆ ਸਲਾਨਾ ਨਗਰ ਕੀਰਤਨ, ਦੋ ਲੱਖ ਤੋਂ ਵੱਧ ਸੰਗਤਾਂ ਦਾ ਹੋਇਆ ਭਰਵਾਂ ਇਕੱਠ

ਕ੍ਰਿਕੇਟ ਸੇਵਾਵਾਂ ਸ਼ੁਰੂ ਕਰਨ ਲਈ ਪਿਕਸ ਸੋਸਾਇਟੀ ਅਤੇ ਐਲਐਮਐਸ ਕੈਨੇਡਾ ਬਣੇ ਆਪਸੀ ਸਾਂਝੇਦਾਰ

ਵੈਨਕੂਵਰ ਵਿਚਾਰ ਮੰਚ ਵੱਲੋਂ ਸਰੀ ਵਿਚ ਕਰਵਾਇਆ ਵਿਸਾਖੀ ਨੂੰ ਸਮਰਪਿਤ ਕਵੀ ਦਰਬਾਰ

ਜਸਵਿੰਦਰ ਹੇਅਰ ਬਣੇ ਤਰਕਸ਼ੀਲ ਸੁਸਾਇਟੀ ਸਰੀ ਯੂਨਿਟ ਦੇ ਨਵੇਂ ਪ੍ਰਧਾਨ

ਕਿਲੋਨਾ ਵਿਖੇ ਓਕਆਗਨ ਗੁਰਦੁਆਰਾ ਵੱਲੋਂ ਸਜਾਏ ਵਿਸਾਖੀ ਨਗਰ ਕੀਰਤਨ ਵਿਚ ਸ਼ਰਧਾਲੂ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਾਮਲ ਹੋਏ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼