ਨੈਸ਼ਨਲ

ਰਾਜੌਰੀ ਗਾਰਡਨ ਗੁਰਦੁਆਰਾ ਕਮੇਟੀ ਵੱਲੋਂ ਵੰਡੇ ਗਏ ਨਿਸ਼ਾਨ ਸਾਹਿਬ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 12, 2024 07:32 PM

ਨਵੀਂ ਦਿੱਲੀ-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਹੁਕਮਾਂ ਨੂੰ ਮੁੱਖ ਰੱਖਦਿਆਂ ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਦੀ ਕਮੇਟੀ ਨੇ ਰਾਜੌਰੀ ਗਾਰਡਨ ਦੀ ਸਮੁੱਚੀ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਘਰਾਂ ਵਿਚ ਨਿਸ਼ਾਨ ਸਾਹਿਬ ਲਗਾਉਣ ਅਤੇ ਸੰਗਤ ਨੂੰ ਵੱਡੀ ਗਿਣਤੀ ਵਿਚ ਨਿਸ਼ਾਨ ਸਾਹਿਬ ਵੀ ਵੰਡੇ।
ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ ਅਤੇ ਜਨਰਲ ਸਕੱਤਰ ਮਨਜੀਤ ਸਿੰਘ ਖੰਨਾ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਮੂਹ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਖ਼ਾਲਸਾ ਸਾਜਨਾ ਦਿਵਸ ਮੌਕੇ ਸਭ ਨੂੰ ਵੱਧ ਚੜ੍ਹ ਕੇ ਹਾਜ਼ਰੀ ਭਰਨ। ਦਫ਼ਤਰਾਂ ਆਦਿ ਵਿੱਚ ਨਿਸ਼ਾਨ ਸਾਹਿਬ ਲਗਾਏ ਗਏ, ਜਿਸ ਲਈ ਗੁਰਦੁਆਰਾ ਸਾਹਿਬ ਤੋਂ ਸੰਗਤਾਂ ਨੂੰ ਨਿਸ਼ਾਨ ਸਾਹਿਬ ਵੰਡੇ ਗਏ। ਉਨ੍ਹਾਂ ਕਿਹਾ ਕਿ ਸਾਰੇ ਗੁਰਦੁਆਰਾ ਸਾਹਿਬਾਨ ਵਿੱਚ ਨਿਸ਼ਾਨ ਸਾਹਿਬ ਲਹਿਰਾਏ ਜਾਂਦੇ ਹਨ, ਜੋ ਸਿੱਖਾਂ ਦੀ ਪਛਾਣ ਨੂੰ ਵੀ ਦਰਸਾਉਂਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਜਥੇਦਾਰ ਜੀ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ, ਇਸ ਨਾਲ ਸਾਡੀ ਏਕਤਾ ਵੀ ਦਿਖਾਈ ਦੇਵੇਗੀ।

 

Have something to say? Post your comment

 

ਨੈਸ਼ਨਲ

ਮੁੱਖ ਮੰਤਰੀ ਕੇਜਰੀਵਾਲ ਨੂੰ ਕੀਤੀ ਅਪੀਲ ਕਿ ਟਿਊਸ਼ਨ ਦੀ ਫੀਸ ਦੀ ਵਾਪਸੀ ਤੁਰੰਤ ਯਕੀਨੀ ਬਣਾਉਣ : ਜਸਵਿੰਦਰ ਸਿੰਘ ਜੌਲੀ

ਮੋਦੀ ਹਕੂਮਤ ਕਦੀ ਵੀ ਘੱਟ ਗਿਣਤੀ ਕੌਮਾਂ ਵਿਸੇਸ ਤੌਰ ਤੇ ਸਿੱਖ ਕੌਮ ਪ੍ਰਤੀ ਕੋਈ ਸੁਹਿਰਦਤਾ ਵਾਲੀ ਸੋਚ ਨਹੀ ਰੱਖਦੀ-ਮਾਨ

ਮਾਨ ਦਲ ਨੇ ਆਪਣੇ 13 ਉਮੀਦਵਾਰਾਂ ਨੂੰ ਸ਼ਾਨ ਨਾਲ ਜਿਤਾਉਣ ਲਈ ਪੰਜਾਬੀਆਂ ਨੂੰ ਕੀਤੀ ਅਪੀਲ

ਪ੍ਰਧਾਨ ਮੰਤਰੀ ਨੇ ਦੇਸ਼ ਦੀ ਤਰੱਕੀ ਅਤੇ ਵਿਕਾਸ ਦੀ ਕਾਮਨਾ ਨਾਲ ਤਖ਼ਤ ਪਟਨਾ ਸਾਹਿਬ 'ਤੇ ਮੱਥਾ ਟੇਕਿਆ, ਅਰਦਾਸ 'ਚ ਸ਼ਮੂਲੀਅਤ ਕੀਤੀ

ਦਿੱਲੀ ਤੇ ਪੰਜਾਬ 'ਚ 'ਆਪ' ਸਰਕਾਰਾਂ ਨੂੰ ਡੇਗਣ ਦੀ ਭਾਜਪਾ ਦੀ ਯੋਜਨਾ ਬੁਰੀ ਤਰ੍ਹਾਂ ਫੇਲ੍ਹ ਹੋਈ: ਅਰਵਿੰਦ ਕੇਜਰੀਵਾਲ

ਕੇਜਰੀਵਾਲ ਦੀ ਗਰੰਟੀ ਉੱਤੇ ਭਰੋਸਾ ਕਰਨਾ ਹੈ ਜਾਂ ਪੀਐਮ ਮੋਦੀ ਦੀ ਫੈਸਲਾ ਜਨਤਾ ਕਰੇਗੀ

ਜਲਾਵਤਨੀ ਆਗੂ ਭਾਈ ਖਨਿਆਣ ਜੀ ਦੇ ਮਾਤਾ ਸਤਵੰਤ ਕੌਰ ਜੀ ਦੀ ਅੰਤਮ ਅਰਦਾਸ ਮੌਕੇ ਪੰਥਕ ਸਖ਼ਸੀਅਤਾਂ ਨੇ ਭਰੀ ਹਾਜਰੀ

ਦਿੱਲੀ ਦੇ ਕਰੋਲ ਬਾਗ ਅਤੇ ਝੰਡੇਵਾਲਾ ਮੈਟਰੋ ਸਟੇਸ਼ਨਾਂ ਤੇ ਲਿਖੇ ਗਏ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ

ਦਿੱਲੀ ਦੇ ਦੋ ਵੱਡੇ ਹਸਪਤਾਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਮੇਲ ਰਾਹੀਂ ਮਿਲੀ ਧਮਕੀ

ਹਰਦੀਪ ਸਿੰਘ ਨਿੱਝਰ ਹੱਤਿਆਕਾਂਡ ਦੇ ਚੌਥੇ ਸ਼ੱਕੀ ਦੀ ਗ੍ਰਿਫਤਾਰੀ ਦਾ ਕੈਨੇਡੀਅਨ ਪੁਲਿਸ ਨੇ ਐਲਾਨ ਕੀਤਾ