ਹਰਿਆਣਾ

ਜਥੇਦਾਰ ਅਕਾਲ ਤਖਤ ਸਾਹਿਬ ਵੱਲੋਂ ਸਿੱਖਾਂ ਨੂੰ ਘਰਾਂ ਉੱਪਰ ਵਿਸਾਖੀ ਵਾਲੇ ਦਿਨ ਕੇਸਰੀ ਨਿਸ਼ਾਨ ਸਾਹਿਬ ਝੁਲਾਉਣ ਦਾ ਆਦੇਸ਼ ਸਲਾਘਯੋਗ - ਜਥੇਦਾਰ ਦਾਦੂਵਾਲ

ਕੌਮੀ ਮਾਰਗ ਬਿਊਰੋ | April 12, 2024 09:44 PM

 ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਨੇ ਦੱਬੇ ਕੁਚਲੇ ਲਤਾੜੇ ਲੋਕਾਂ ਨੂੰ ਉਭਾਰਨ, ਜਾਬਰਾਂ ਦੇ ਜ਼ੁਲਮ ਖਿਲਾਫ, ਮਜ਼ਲੂਮਾਂ ਦੀ ਰੱਖਿਆ ਵਾਸਤੇ ਖਾਲਸਾ ਪੰਥ ਦੀ ਸਿਰਜਣਾ ਕੀਤੀ ਸੰਨ 1699 ਦੀ ਵਿਸਾਖੀ ਵਾਲੇ ਦਿਨ ਪੰਜ ਸਿਰਾਂ ਦੀ ਭੇਟਾ ਲੈ ਕੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਦਾਤ ਦੇ ਕੇ ਪੰਜ ਪਿਆਰੇ ਸਾਜ ਖਾਲਸਾ ਪੰਥ ਦੀ ਸਿਰਜਣਾ ਕੀਤੀ ਇਤਿਹਾਸਕਾਰਾਂ ਅਨੁਸਾਰ ਵਿਸਾਖੀ ਦਾ ਦਿਹਾੜਾ ਸਿੱਖ ਪੰਥ ਵਿੱਚ ਗੁਰੂ ਅਮਰਦਾਸ ਮਹਾਰਾਜ ਵੇਲੇ ਤੋਂ ਮਨਾਇਆ ਜਾਂਦਾ ਆ ਰਿਹਾ ਹੈ ਅਤੇ ਇਸੇ ਦਿਨ ਹੀ ਸੰਗਤਾਂ ਦਾ ਵਿਸ਼ੇਸ਼ ਇਕੱਠ ਕਰਕੇ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਨੇ ਖਾਲਸਾ ਪੰਥ ਸਾਜਿਆ ਵਿਸਾਖੀ ਖਾਲਸਾ ਸਾਜਨਾ ਦਿਵਸ ਖਾਲਸਾਈ ਜਾਹੋ ਜਲਾਲ ਦਾ ਦਿਨ ਹੈ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹਰ ਸਿੱਖ ਨੂੰ ਆਪਣੇ ਘਰ ਉੱਤੇ ਕੇਸਰੀ ਨਿਸ਼ਾਨ ਸਾਹਿਬ ਝੁਲਾਉਣ ਦਾ ਆਦੇਸ਼ ਇੱਕ ਸਲਾਘਾਯੋਗ ਕਦਮ ਹੈ ਜਿਸ ਦੀ ਅਸੀਂ ਪ੍ਰਸ਼ੰਸਾ ਕਰਦੇ ਹਾਂ ਹਰ ਸਿੱਖ ਨੂੰ ਸਾਂਝੀਵਾਲਤਾ ਭਾਈਚਾਰੇ, ਖਾਲਸਾ ਪੰਥ ਦੀ ਚੜਦੀਕਲਾ ਦੇ ਪ੍ਰਤੀਕ ਕੇਸਰੀ ਨਿਸ਼ਾਨ ਸਾਹਿਬ ਆਪਣੇ ਘਰਾਂ ਦੇ ਉੱਪਰ ਝੁਲਾਉਣਾ ਚਾਹੀਦਾ ਹੈ ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਚੇਅਰਮੈਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਕ ਲਿਖਤੀ ਪ੍ਰੈਸ ਨੋਟ ਜਾਰੀ ਕਰਦਿਆਂ ਕੀਤਾ ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕਿ ਜੋ ਅਦੇਸ਼ ਸੰਦੇਸ਼ ਦੁਨੀਆਂ ਵਿੱਚ ਵੱਸਦੇ ਸਿੱਖ ਪੰਥ ਦੀ ਚੜਦੀਕਲਾ ਵਾਸਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਨਿਰਪੱਖਤਾ ਦੇ ਨਾਲ ਆਉਂਦੇ ਹਨ ਉਨਾਂ ਅੱਗੇ ਹਰ ਸਿੱਖ ਸੀਸ ਝੁਕਾਉਦਾ ਹੈ ਕਿਉਂਕਿ ਸ੍ਰੀ ਅਕਾਲ ਤਖਤ ਸਾਹਿਬ ਸਿੱਖ ਪ੍ਰਭੂਸੱਤਾ ਦਾ ਕੇਂਦਰ ਹੈ ਤੇ ਹਰ ਸਿੱਖ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੈ ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕੇ ਸਿੱਖ ਇੱਕ ਵੱਖਰੀ ਕੌਮ ਵੱਖਰਾ ਧਰਮ ਹੈ ਤੇ ਆਪਣੇ ਨਿਆਰੇਪਣ ਦਾ ਪ੍ਰਗਟਾਵਾ ਕਰਨ, ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲਤਖਤ ਸਾਹਿਬ ਦੇ ਹੁਕਮ ਨੂੰ ਸਿਰ ਮੱਥੇ ਮੰਨਦਿਆਂ ਹਰ ਸਿੱਖ ਨੂੰ ਆਪਣੇ ਘਰਾਂ ਉੱਪਰ ਕੇਸਰੀ ਨਿਸ਼ਾਨ ਸਾਹਿਬ ਜਰੂਰ ਝੁਲਾਉਣਾ ਚਾਹੀਦਾ ਹੈ।

 

Have something to say? Post your comment

 

ਹਰਿਆਣਾ

ਜਿਲ੍ਹਾ ਚੋਣ ਆਈਕਨ ਦੇ ਸੈਲਫੀ ਪੁਆਇੰਟ ਵੋਟਰਾਂ ਨੂੰ ਕਰ ਰਹੇ ਹਨ ਆਕਰਸ਼ਿਤ - ਅਨੁਰਾਗ ਅਗਰਵਾਲ

ਦੇਸ਼ ਅਤੇ ਸੂਬੇ ਦੇ ਲੋਕਾਂ ਦਾ ਕਾਂਗਰਸ ਤੋਂ ਮੋਹ ਭੰਗ : ਨਾਇਬ ਸਿੰਘ ਸੈਣੀ

ਹਰਿਆਣਾ ਵਿਚ 2 ਕਰੋੜ 1 ਲੱਖ 87 ਹਜਾਰ ਵੋਟਰ ਕਰਣਗੇ ਲੋਕਸਭਾ ਦੇ ਚੋਣ ਵਿਚ ਵੋਟਿੰਗ

ਹਰਿਆਣਾ: ਦੋ ਵਾਰ ਸੰਸਦ ਮੈਂਬਰ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ

ਵੋਟਿੰਗ ਸਮੇਂ ਸਰਵਿਸ ਵੋਟਰਾਂ ਤੋਂ ਪ੍ਰਾਪਤ ਪੋਸਟਲ ਬੈਲੇਟ ਦੀ ਪਹਿਲਾਂ ਹੋਵੇਗੀ ਸਕੇਨਿੰਗ - ਮੁੱਖ ਚੋਣ ਅਧਿਕਾਰੀ

ਹਰਿਆਣਾ ਦੇ 22 ਜਿਲ੍ਹਿਆਂ ਅਤੇ 34 ਸਬ-ਡਿਵੀਜਨਾਂ ਵਿਚ ਦੂਜੀ ਕੌਮੀ ਲੋਕ ਅਦਾਲਤ ਦਾ ਕੀਤਾ ਪ੍ਰਬੰਧ, ਮੁਕਦਮਿਆਂ ਦਾ ਕੀਤਾ ਨਿਪਟਾਰਾ

2047 ਵਿੱਚ ਵਿਕਸਤ ਭਾਰਤ ਬਣਨ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਨਾਇਬ ਸੈਣੀ

ਹਰਿਆਣਾ ਕਮੇਟੀ ਵੱਲੋਂ ਧਰਮ ਪ੍ਰਚਾਰ ਸਬ ਦਫਤਰ ਦਾ ਗੁਰਦੁਆਰਾ ਨਾਢਾ ਸਾਹਿਬ ਵਿਖੇ ਕੀਤਾ ਗਿਆ ਉਦਘਾਟਨ

ਨੱਡਾ ਨੇ ਹਰਿਆਣਾ ਦੀ 10 ਲੋਕ ਸਭਾ ਸੀਟਾਂ ਦਾ ਫੀਡਬੈਕ ਲਿਆ

ਪੰਚਕੂਲਾ 'ਚ 10 ਮਈ ਨੂੰ ਜੇਪੀ ਨੱਡਾ ਦਾ ਵਿਸ਼ਾਲ ਰੋਡ ਸ਼ੋਅ ਹੋਵੇਗਾ, ਸੀਐਮ ਨਾਇਬ ਸੈਣੀ ਵੀ ਹੋਣਗੇ ਮੌਜੂਦ : ਗਿਆਨਚੰਦ ਗੁਪਤਾ