ਧਰਮ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | April 14, 2024 09:08 PM

ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਇਤਿਹਾਸ ਦੀਆਂ ਦੋ ਅਹਿਮ ਸ਼ਤਾਬਦੀਆਂ ਸ੍ਰੀ ਗੁਰੂ ਰਾਮਦਾਸ ਜੀ ਦਾ 450 ਸਾਲਾ ਗੁਰਤਾਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦਾ 450 ਸਾਲਾ ਜੋਤੀ ਜੋਤਿ ਦਿਵਸ ਕੌਮੀ ਜਾਹੋ-ਜਲਾਲ ਨਾਲ ਮਨਾਉਣ ਲਈ ਸਮਾਗਮਾਂ ਦੀ ਆਰੰਭਤਾ ਅੱਜ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਤੋਂ ਪੰਥਕ ਰਵਾਇਤਾਂ ਅਨੁਸਾਰ ਕੀਤੀ ਗਈ। ਇਹ ਸ਼ਤਾਬਦੀ ਦਿਹਾੜੇ 16 ਤੋਂ 18 ਸਤੰਬਰ 2024 ਦੌਰਾਨ ਮਨਾਏ ਜਾਣੇ ਹਨ। ਅੱਜ ਸਮਾਗਮਾਂ ਦੀ ਆਰੰਭਤਾ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਵਿਸ਼ਾਲ ਅੰਮ੍ਰਿਤ ਸੰਚਾਰ ਹੋਇਆ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਨੇ ਵੀ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਅੰਮ੍ਰਿਤ ਸੰਚਾਰ ਦੌਰਾਨ 491 ਪ੍ਰਾਣੀ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ, ਜਿਨ੍ਹਾਂ ਨੂੰ ਕਕਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਦਿੱਤੇ ਗਏ।

ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਵਿਸ਼ੇਸ਼ ਦਫ਼ਤਰ ਦਾ ਵੀ ਉਦਘਾਟਨ ਕੀਤਾ ਗਿਆ। ਇਸ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਸਿੱਖ ਕੌਮ ਵੱਲੋਂ ਸ਼ਤਾਬਦੀ ਦਿਹਾੜੇ ਖਾਲਸਈ ਜਾਹੋ-ਜਲਾਲ ਨਾਲ ਮਨਾਏ ਜਾਂਦੇ ਹਨ ਅਤੇ ਇਨ੍ਹਾਂ ਦੋਹਾਂ ਸ਼ਤਾਬਦੀਆਂ ਦੇ ਸਮਾਗਮ ਵੀ ਇਤਿਹਾਸਕ ਹੋਣਗੇ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ ਜ਼ੋਰਦਾਰ ਧਰਮ ਪ੍ਰਚਾਰ ਲਹਿਰ ਸਿਰਜੀ ਜਾਵੇਗੀ, ਜਿਸ ਲਈ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਖੋਲ੍ਹਿਆ ਗਿਆ ਦਫ਼ਤਰ ਕਾਰਜ ਕਰੇਗਾ।
ਇਸੇ ਦੌਰਾਨ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਲੰਗਰ ਹਾਲ ਤਿਆਰ ਕਰਨ ਦੀ ਸੇਵਾ ਵੀ ਸ਼ੁਰੂ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ। ਸੇਵਾ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਨੰਦ ਸਾਹਿਬ ਦਾ ਪਾਠ ਕਰਕੇ ਅਰਦਾਸ ਕੀਤੀ ਗਈ।
ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਅੰਤ੍ਰਿੰਗ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਜਸਵੰਤ ਸਿੰਘ ਪੁੜੈਣ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਗੁਰਬਚਨ ਸਿੰਘ ਕਰਮੂਵਾਲਾ, ਸ. ਅਮਰਜੀਤ ਸਿੰਘ ਬੰਡਾਲਾ, ਸ. ਗੁਰਮੀਤ ਸਿੰਘ ਬੂਹ, ਬੀਬੀ ਗੁਰਿੰਦਰ ਕੌਰ ਭੋਲੂਵਾਲ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਬਲਤੇਜ ਸਿੰਘ ਖੋਖ, ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ ਤੇ ਹੋਰ ਮੌਜੂਦ ਸਨ।

Have something to say? Post your comment

 

ਧਰਮ

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਐਡਵੋਕੇਟ ਧਾਮੀ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ

ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਸੰਗਤਾਂ ਨੂੰ ਵਧਾਈ ਦਿੱਤੀ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਕੇਂਦਰੀ ਮੰਤਰਾਲੇ ਵੱਲੋਂ ਬੰਦੀ ਛੋੜ ਦਿਵਸ ਸਬੰਧੀ ਪੋਸਟ ਹਟਾਉਣਾ ਦੁਖਦਾਈ- ਐਡਵੋਕੇਟ ਧਾਮੀ

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ