ਨੈਸ਼ਨਲ

ਵਿਸਾਖੀ ਦਾ ਤਿਉਹਾਰ ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵਿਖੇ ਧੂਮਧਾਮ ਨਾਲ ਮਨਾਇਆ ਗਿਆ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 14, 2024 09:06 PM

ਨਵੀਂ ਦਿੱਲੀ - ਸਿੱਖਾਂ ਦੇ ਮਹੱਤਵਪੂਰਨ ਤਿਉਹਾਰ ਵਿਸਾਖੀ ਦਾ ਤਿਉਹਾਰ ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ ਵਿਖੇ ਇੱਕ ਵਿਸ਼ੇਸ਼ ਇਕੱਠ ਨਾਲ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਖਾਸ ਗੱਲ ਇਹ ਸੀ ਕਿ ਵਿਦਿਆਰਥੀਆਂ ਵੱਲੋਂ ਰੰਗ-ਬਿਰੰਗੇ ਰਵਾਇਤੀ ਪਹਿਰਾਵੇ ਵਿੱਚ ਸਜੇ ਭੰਗੜਾ ਅਤੇ ਗਿੱਧਾ ਪੇਸ਼ ਕੀਤਾ ਗਿਆ। ਜਿੱਥੇ ਕੁਝ ਵਿਦਿਆਰਥੀਆਂ ਨੇ ਆਪਣੇ ਭਾਸ਼ਣ ਅਤੇ ਕਵਿਤਾ ਰਾਹੀਂ ਵਿਸਾਖੀ ਦੀ ਮਹੱਤਤਾ ਬਾਰੇ ਵਿਦਿਅਕ ਜਾਣਕਾਰੀ ਦਿੱਤੀ ਉੱਥੇ ਨਾਲ ਹੀ ਨਿੱਕੇ ਨਿੱਕੇ ਬੱਚਿਆਂ ਨੇ ਆਪਣੇ ਹੱਥਾਂ ਨਾਲ ਚਿੱਤਰਕਾਰੀ ਨਾਲ ਵੱਖ ਵੱਖ ਪੇਂਟਿੰਗ ਬਣਾਈਆਂ ਸਨ । ਵਿਦਿਆਰਥੀਆਂ ਨੂੰ ਤਿਉਹਾਰ ਦੀ ਭਾਵਨਾ ਵਿੱਚ ਹੋਰ ਲੀਨ ਕਰਨ ਲਈ, ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦੇ ਕੇ ਸੰਬੋਧਨ ਕੀਤਾ ਅਤੇ ਵਿਸਾਖੀ ਦੀ ਮਹੱਤਤਾ ਬਾਰੇ ਇੱਕ ਇੰਟਰਐਕਟਿਵ ਸੈਸ਼ਨ ਵਿੱਚ ਸ਼ਾਮਲ ਕੀਤਾ। ਪ੍ਰੋਗਰਾਮ ਦੇ ਅੰਤ ਵਿਚ ਉਨ੍ਹਾਂ ਨੇ ਇਹ ਕਹਿੰਦਿਆਂ ਕਿ ਇਸ ਸ਼ੁਭ ਦਿਨ ਦੀ ਸੁਨਹਿਰੀ ਫ਼ਸਲ ਤੁਹਾਡੇ ਜੀਵਨ ਵਿੱਚ ਖੁਸ਼ਹਾਲੀ, ਸਫਲਤਾ ਅਤੇ ਚੰਗੀ ਕਿਸਮਤ ਲਿਆਵੇ, ਵਿਦਿਆਰਥੀਆਂ ਦੇ ਉਤਸ਼ਾਹ ਅਤੇ ਲਗਨ ਦੀ ਸ਼ਲਾਘਾ ਕੀਤੀ।

Have something to say? Post your comment

 

ਨੈਸ਼ਨਲ

ਮੁੱਖ ਮੰਤਰੀ ਕੇਜਰੀਵਾਲ ਨੂੰ ਕੀਤੀ ਅਪੀਲ ਕਿ ਟਿਊਸ਼ਨ ਦੀ ਫੀਸ ਦੀ ਵਾਪਸੀ ਤੁਰੰਤ ਯਕੀਨੀ ਬਣਾਉਣ : ਜਸਵਿੰਦਰ ਸਿੰਘ ਜੌਲੀ

ਮੋਦੀ ਹਕੂਮਤ ਕਦੀ ਵੀ ਘੱਟ ਗਿਣਤੀ ਕੌਮਾਂ ਵਿਸੇਸ ਤੌਰ ਤੇ ਸਿੱਖ ਕੌਮ ਪ੍ਰਤੀ ਕੋਈ ਸੁਹਿਰਦਤਾ ਵਾਲੀ ਸੋਚ ਨਹੀ ਰੱਖਦੀ-ਮਾਨ

ਮਾਨ ਦਲ ਨੇ ਆਪਣੇ 13 ਉਮੀਦਵਾਰਾਂ ਨੂੰ ਸ਼ਾਨ ਨਾਲ ਜਿਤਾਉਣ ਲਈ ਪੰਜਾਬੀਆਂ ਨੂੰ ਕੀਤੀ ਅਪੀਲ

ਪ੍ਰਧਾਨ ਮੰਤਰੀ ਨੇ ਦੇਸ਼ ਦੀ ਤਰੱਕੀ ਅਤੇ ਵਿਕਾਸ ਦੀ ਕਾਮਨਾ ਨਾਲ ਤਖ਼ਤ ਪਟਨਾ ਸਾਹਿਬ 'ਤੇ ਮੱਥਾ ਟੇਕਿਆ, ਅਰਦਾਸ 'ਚ ਸ਼ਮੂਲੀਅਤ ਕੀਤੀ

ਦਿੱਲੀ ਤੇ ਪੰਜਾਬ 'ਚ 'ਆਪ' ਸਰਕਾਰਾਂ ਨੂੰ ਡੇਗਣ ਦੀ ਭਾਜਪਾ ਦੀ ਯੋਜਨਾ ਬੁਰੀ ਤਰ੍ਹਾਂ ਫੇਲ੍ਹ ਹੋਈ: ਅਰਵਿੰਦ ਕੇਜਰੀਵਾਲ

ਕੇਜਰੀਵਾਲ ਦੀ ਗਰੰਟੀ ਉੱਤੇ ਭਰੋਸਾ ਕਰਨਾ ਹੈ ਜਾਂ ਪੀਐਮ ਮੋਦੀ ਦੀ ਫੈਸਲਾ ਜਨਤਾ ਕਰੇਗੀ

ਜਲਾਵਤਨੀ ਆਗੂ ਭਾਈ ਖਨਿਆਣ ਜੀ ਦੇ ਮਾਤਾ ਸਤਵੰਤ ਕੌਰ ਜੀ ਦੀ ਅੰਤਮ ਅਰਦਾਸ ਮੌਕੇ ਪੰਥਕ ਸਖ਼ਸੀਅਤਾਂ ਨੇ ਭਰੀ ਹਾਜਰੀ

ਦਿੱਲੀ ਦੇ ਕਰੋਲ ਬਾਗ ਅਤੇ ਝੰਡੇਵਾਲਾ ਮੈਟਰੋ ਸਟੇਸ਼ਨਾਂ ਤੇ ਲਿਖੇ ਗਏ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ

ਦਿੱਲੀ ਦੇ ਦੋ ਵੱਡੇ ਹਸਪਤਾਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਮੇਲ ਰਾਹੀਂ ਮਿਲੀ ਧਮਕੀ

ਹਰਦੀਪ ਸਿੰਘ ਨਿੱਝਰ ਹੱਤਿਆਕਾਂਡ ਦੇ ਚੌਥੇ ਸ਼ੱਕੀ ਦੀ ਗ੍ਰਿਫਤਾਰੀ ਦਾ ਕੈਨੇਡੀਅਨ ਪੁਲਿਸ ਨੇ ਐਲਾਨ ਕੀਤਾ