ਚੰਡੀਗੜ੍ਹ- ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਭਗਵਾਨ ਰਾਮ ਜੀ ਦੇ ਜਨਮ ਦਿਹਾੜੇ 'ਰਾਮ ਨੌਮੀ' ਦੇ ਸ਼ੁਭ ਮੌਕੇ ਪੰਜਾਬ ਅਤੇ ਚੰਡੀਗੜ੍ਹ ਵਾਸੀਆਂ ਨੂੰ ਨਿੱਘੀ ਵਧਾਈ ਦਿੱਤੀ ਹੈ।
ਇੱਕ ਸੰਦੇਸ਼ ਵਿੱਚ ਸ੍ਰੀ ਪੁਰੋਹਿਤ ਨੇ ਕਿਹਾ ਕਿ ਮਰਿਯਾਦਾ ਪੁਰਸ਼ੋਤਮ ਰਾਮ ਅਧਿਆਤਮਕਤਾ, ਨੇਕੀ ਅਤੇ ਦਇਆ ਦੀ ਮੂਰਤ ਹਨ। ਆਓ ਅਸੀਂ ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ ਅਤੇ ਗੁਣਾਂ ਨੂੰ ਆਪਣੇ ਜੀਵਨ ਵਿਚ ਅਪਣਾਈਏ ਅਤੇ ਭਗਵਾਨ ਰਾਮ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਂਦਿਆਂ ਆਪਣੇ ਜੀਵਨ ਵਿੱਚ ਸੱਚਾਈ, ਦਿਆਲਤਾ ਅਤੇ ਏਕਤਾ ਨੂੰ ਬਰਕਰਾਰ ਰੱਖਣ ਲਈ ਯਤਨ ਕਰੀਏ।
ਉਨ੍ਹਾਂ ਅੱਗੇ ਕਿਹਾ ਕਿ ਇਹ ਸ਼ੁਭ ਮੌਕਾ ਸਾਰਿਆਂ ਨੂੰ ਤਰੱਕੀ, ਸ਼ਾਂਤੀ ਅਤੇ ਖੁਸ਼ਹਾਲੀ ਪ੍ਰਦਾਨ ਕਰੇ।