ਨੈਸ਼ਨਲ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਗਿਆ ਸੱਦਾ ਪੱਤਰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 18, 2024 08:40 PM

ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਕਮੇਟੀ ਦੀ ਟੀਮ ਵੱਲੋਂ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨਾਲ ਮੁਲਾਕਾਤ ਕਰ ਕੇ ਉਹਨਾਂ ਨੂੰ ਦਿੱਲੀ ਫਤਿਹ ਦਿਵਸ ਸਮਾਗਮਾਂ ਦਾ ਸੱਦਾ ਦਿੱਤਾ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਇਸ ਸਾਲ ਦਿੱਲੀ ਫਤਿਹ ਦਿਵਸ 27 ਅਤੇ 28 ਅਪ੍ਰੈਲ ਨੂੰ ਲਾਲ ਕਿਲ੍ਹੇ ’ਤੇ ਮਨਾਇਆਜਾ ਰਿਹਾ ਹੈ। ਉਹਨਾਂ ਦੱਸਿਆ ਕਿ 27 ਅਪ੍ਰੈਲ ਨੂੰ ਕੀਰਤਨ ਦਰਬਾਰ ਹੋਵੇਗਾ ਤੇ 28 ਅਪ੍ਰੈਲ ਨੂੰ ਗੁਰੂ ਕੀਆਂ ਲਾਡੀਆਂ ਫੌਜਾਂ ਆਪਣੇ ਜੌਹਰ ਵਿਖਾਉਣਗੀਆਂ।
ਉਹਨਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪੰਥ ਦੀਆਂ ਸਮੂਹ ਜਥੇਬੰਦੀਆਂ ਨੂੰ ਇਹਨਾਂ ਪ੍ਰੋਗਰਾਮਾਂ ਵਾਸਤੇ ਸੱਦਾ ਦਿੱਤਾ ਜਾ ਰਿਹਾ ਹੈ ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਦੇ ਦਲ ਪੰਥ, ਸੰਤ ਸਮਾਜ ਨੂੰ ਵੀ ਸੱਦਾ ਪੱਤਰ ਦਿੱਤੇ ਜਾਣਗੇ ਜਿਹਨਾਂ ਵਾਸਤੇ ਦਿੱਲੀ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀਆਂ ਟੀਮਾਂ ਵੱਖ-ਵੱਖ ਸ਼ਹਿਰਾਂ ਵਿਚ ਪਹੁੰਚ ਕੇ ਸੱਦਾ ਪੱਤਰ ਦੇਣਗੀਆਂ।
ਉਹਨਾਂ ਦੱਸਿਆ ਕਿ ਇਸ ਵਾਰ ਦੇ ਪ੍ਰੋਗਰਾਮ ਮਾਤਾ ਗੁਜਰ ਕੌਰ ਜੀ ਨੂੰ ਸਮਰਪਿਤ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਗੁਰਬਾਣੀ ਕੀਰਤਨ ਦਰਬਾਰ ਤੋਂ ਅਗਲੇ ਦਿਨ ਨਿਹੰਗ ਸਿੰਘਾਂ ਦੀਆਂ ਜਥੇਬੰਦੀਆਂ ਆਪਣੇ ਜੌਹਰ ਵਿਖਾਉਣਗੀਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਇਤਿਹਾਸ ਤੋਂ ਸੰਗਤ ਨੂੰ ਫਿਰ ਤੋਂ ਜਾਣੂ ਕਰਵਾਇਆ ਜਾਵੇਗਾ।
ਉਹਨਾਂ ਦੱਸਿਆ ਕਿ ਇਹ ਸਮਾਗਮ ਲਾਲ ਕਿਲ੍ਹੇ ’ਤੇ ਆਯੋਜਿਤ ਕਰਨ ਦਾ ਮਕਸਦ ਸਿੱਖ ਪੰਥ ਦੇ ਅਮੀਰ ਤੇ ਵਿਲੱਖਣ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਹੈ। ਉਹਨਾਂ ਕਿਹਾ ਕਿ ਬਾਬਾ ਜੱਸਾ ਸਿੰਘ ਰਾਮਗੜ੍ਹੀਆ, ਬਾਬਾ ਜੱਸ ਸਿੰਘ ਆਹਲੂਵਾਲੀਆ ਤੇ ਬਾਬਾ ਬਘੇਲ ਸਿੰਘ ਵੱਲੋਂ ਦਿੱਲੀ ’ਤੇ ਕੀਤੀ ਫਤਿਹ ਦੀ ਯਾਦ ਵਿਚ ਇਹ ਦਿੱਲੀ ਫਤਿਹ ਦਿਵਸ ਮਨਾਇਆ ਜਾਂਦਾ ਹੈ ਜਿਸਨੂੰ ਲੈ ਕੇ ਸੰਗਤਾਂ ਵਿਚ ਬਹੁਤ ਉਤਸ਼ਾਹ ਹੈ। ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਸਮੇਤ ਸਾਰੀਆਂ ਥਾਵਾਂ ਹੁੰਮ ਹੁੰਮਾ ਕੇ ਪੁੱਜਣ ਤੇ ਪ੍ਰੋਗਰਾਮਾਂ ਵਿਚ ਹਾਜ਼ਰੀ ਲਗਵਾਉਣ।

 

Have something to say? Post your comment

 

ਨੈਸ਼ਨਲ

ਮੁੱਖ ਮੰਤਰੀ ਕੇਜਰੀਵਾਲ ਨੂੰ ਕੀਤੀ ਅਪੀਲ ਕਿ ਟਿਊਸ਼ਨ ਦੀ ਫੀਸ ਦੀ ਵਾਪਸੀ ਤੁਰੰਤ ਯਕੀਨੀ ਬਣਾਉਣ : ਜਸਵਿੰਦਰ ਸਿੰਘ ਜੌਲੀ

ਮੋਦੀ ਹਕੂਮਤ ਕਦੀ ਵੀ ਘੱਟ ਗਿਣਤੀ ਕੌਮਾਂ ਵਿਸੇਸ ਤੌਰ ਤੇ ਸਿੱਖ ਕੌਮ ਪ੍ਰਤੀ ਕੋਈ ਸੁਹਿਰਦਤਾ ਵਾਲੀ ਸੋਚ ਨਹੀ ਰੱਖਦੀ-ਮਾਨ

ਮਾਨ ਦਲ ਨੇ ਆਪਣੇ 13 ਉਮੀਦਵਾਰਾਂ ਨੂੰ ਸ਼ਾਨ ਨਾਲ ਜਿਤਾਉਣ ਲਈ ਪੰਜਾਬੀਆਂ ਨੂੰ ਕੀਤੀ ਅਪੀਲ

ਪ੍ਰਧਾਨ ਮੰਤਰੀ ਨੇ ਦੇਸ਼ ਦੀ ਤਰੱਕੀ ਅਤੇ ਵਿਕਾਸ ਦੀ ਕਾਮਨਾ ਨਾਲ ਤਖ਼ਤ ਪਟਨਾ ਸਾਹਿਬ 'ਤੇ ਮੱਥਾ ਟੇਕਿਆ, ਅਰਦਾਸ 'ਚ ਸ਼ਮੂਲੀਅਤ ਕੀਤੀ

ਦਿੱਲੀ ਤੇ ਪੰਜਾਬ 'ਚ 'ਆਪ' ਸਰਕਾਰਾਂ ਨੂੰ ਡੇਗਣ ਦੀ ਭਾਜਪਾ ਦੀ ਯੋਜਨਾ ਬੁਰੀ ਤਰ੍ਹਾਂ ਫੇਲ੍ਹ ਹੋਈ: ਅਰਵਿੰਦ ਕੇਜਰੀਵਾਲ

ਕੇਜਰੀਵਾਲ ਦੀ ਗਰੰਟੀ ਉੱਤੇ ਭਰੋਸਾ ਕਰਨਾ ਹੈ ਜਾਂ ਪੀਐਮ ਮੋਦੀ ਦੀ ਫੈਸਲਾ ਜਨਤਾ ਕਰੇਗੀ

ਜਲਾਵਤਨੀ ਆਗੂ ਭਾਈ ਖਨਿਆਣ ਜੀ ਦੇ ਮਾਤਾ ਸਤਵੰਤ ਕੌਰ ਜੀ ਦੀ ਅੰਤਮ ਅਰਦਾਸ ਮੌਕੇ ਪੰਥਕ ਸਖ਼ਸੀਅਤਾਂ ਨੇ ਭਰੀ ਹਾਜਰੀ

ਦਿੱਲੀ ਦੇ ਕਰੋਲ ਬਾਗ ਅਤੇ ਝੰਡੇਵਾਲਾ ਮੈਟਰੋ ਸਟੇਸ਼ਨਾਂ ਤੇ ਲਿਖੇ ਗਏ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ

ਦਿੱਲੀ ਦੇ ਦੋ ਵੱਡੇ ਹਸਪਤਾਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਮੇਲ ਰਾਹੀਂ ਮਿਲੀ ਧਮਕੀ

ਹਰਦੀਪ ਸਿੰਘ ਨਿੱਝਰ ਹੱਤਿਆਕਾਂਡ ਦੇ ਚੌਥੇ ਸ਼ੱਕੀ ਦੀ ਗ੍ਰਿਫਤਾਰੀ ਦਾ ਕੈਨੇਡੀਅਨ ਪੁਲਿਸ ਨੇ ਐਲਾਨ ਕੀਤਾ