ਪੰਜਾਬ

ਮਾਰਕਫੈੱਡ ਦੇ ਐਮ.ਡੀ. ਵੱਲੋਂ ਖੰਨਾ ਦੀ ਅਨਾਜ ਮੰਡੀ 'ਚ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ

ਕੌਮੀ ਮਾਰਗ ਬਿਊਰੋ | April 20, 2024 07:32 PM

ਖੰਨਾ - ਮਾਰਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਨੇ ਅੱਜ ਖੰਨਾ ਦੀ ਦਾਣਾ ਮੰਡੀ ਵਿਖੇ ਕਣਕ ਦੇ ਖਰੀਦ ਕਾਰਜਾਂ ਦਾ ਨਿਰੀਖਣ ਕੀਤਾ।

ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਿੱਚ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਮੌਕੇ ਗਿਰੀਸ਼ ਦਿਆਲਨ ਦੇ ਨਾਲ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਮਾਰਕਫੈੱਡ ਦੇ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਸੰਦੀਪ ਸਿੰਘ ਗੜ੍ਹਾ, ਚੀਫ ਮੈਨੇਜਰ ਯਸ਼ਪਾਲ ਸ਼ਰਮਾ ਵੀ ਹਾਜ਼ਰ ਸਨ। ਸ੍ਰੀ ਦਿਆਲਨ ਨੇ ਦੱਸਿਆ ਕਿ ਕਣਕ ਦੀ ਲਿਫਟਿੰਗ, ਖਰੀਦ ਅਤੇ ਢੋਆ-ਢੁਆਈ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕੀਤੇ ਗਏ ਸਨ।

ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਸਾਰੇ ਭਾਈਵਾਲਾਂ ਦੇ ਸਰਗਰਮ ਸਹਿਯੋਗ ਨਾਲ ਨੇਪਰੇ ਚਾੜ੍ਹਨ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ। ਦਿਆਲਨ ਨੇ ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿਯਮਿਤ ਤੌਰ 'ਤੇ ਜ਼ਿਲ੍ਹਿਆਂ ਦਾ ਦੌਰਾ ਕਰਨ ਅਤੇ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਣ ਦੇ ਵੀ ਆਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਆਮਦ ਅਤੇ ਖਰੀਦ ਦੀ ਰਫ਼ਤਾਰ ਤੇਜ਼ ਹੋਵੇਗੀ, ਇਸ ਲਈ ਅਧਿਕਾਰੀਆਂ ਨੂੰ ਤੁਰੰਤ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਤਿਆਰ ਰਹਿਣ ਦੀ ਲੋੜ ਹੈ।

ਬਾਅਦ ਵਿੱਚ ਅਧਿਕਾਰੀਆਂ ਨੇ ਸਮਰਾਲਾ ਦੀ ਅਨਾਜ ਮੰਡੀ ਦਾ ਵੀ ਦੌਰਾ ਕੀਤਾ।

ਇਸ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧਾਂ ਸਦਕਾ ਅਨਾਜ ਮੰਡੀਆਂ ਵਿੱਚ ਪਈ ਫ਼ਸਲ ਨੂੰ ਖ਼ਰਾਬ ਮੌਸਮ ਤੋਂ ਬਚਾਇਆ ਜਾ ਸਕਿਆ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਅਨਾਜ ਮੰਡੀਆਂ ਵਿੱਚ 42372.90 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 77 ਫੀਸਦੀ ਏਜੰਸੀਆਂ ਵੱਲੋਂ ਖਰੀਦੀ ਗਈ ਹੈ। ਕਿਸਾਨਾਂ ਨੂੰ 44.982 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿੱਚ ਸੁੱਕੀ ਕਣਕ ਹੀ ਲਿਆਂਦੀ ਜਾਵੇ ਤਾਂ ਜੋ ਉਸਦੀ ਤੁਰੰਤ ਖਰੀਦ ਕੀਤੀ ਜਾ ਸਕੇ।

 

Have something to say? Post your comment

 

ਪੰਜਾਬ

ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਨੇ ਬਾਰ੍ਹਵੀਂ ਜਮਾਤ ਨੂੰ ਦਿੱਤੀ ਵਿਦਾਇਗੀ

ਪੰਜਾਬ ਸਰਕਾਰ  ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 21 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਡਾ. ਅੰਬੇਡਕਰ 'ਤੇ ਅਮਿਤ ਸ਼ਾਹ ਦੀ ਵਿਵਾਦਿਤ ਟਿੱਪਣੀ ਖ਼ਿਲਾਫ਼ ਪੰਜਾਬ ਭਰ 'ਚ 'ਆਪ' ਵੱਲੋਂ ਜ਼ੋਰਦਾਰ ਪ੍ਰਦਰਸ਼ਨ

ਪੰਜਾਬ ਵਿਧਾਨ ਸਭਾ ਸਪੀਕਰ ਨੇ ਓਮ ਪ੍ਰਕਾਸ਼ ਚੌਟਾਲਾ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਅਮਿਤ ਸ਼ਾਹ ਨੇ ਅੰਬੇਡਕਰ ਦਾ ਨਹੀਂ, ਦਲਿਤ ਭਾਈਚਾਰੇ ਦਾ ਅਪਮਾਨ ਕੀਤਾ ਹੈ- ਹਰਪਾਲ ਚੀਮਾ

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਸੁਖਬੀਰ ਧੜੇ ਨੇ ਅਸਤੀਫਿਆਂ ਨੂੰ ਲਮਕਾਉਣ, ਤਬਦੀਲੀ ਕਰਵਾਉਣ ਅਤੇ ਤਖ਼ਤ ਸਾਹਿਬ ਤੋ ਬਣੀ ਕਮੇਟੀ ਨੂੰ ਦਰਕਿਨਾਰ ਕਰਨ ਲਈ ਰਚੀ ਸਾਜਿਸ਼

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ’ਤੇ ਲੱਗੇ ਇਲਜ਼ਾਮਾਂ ਦੀ ਪੜਤਾਲ ਲਈ ਗਠਿਤ ਕੀਤੀ ਤਿੰਨ ਮੈਂਬਰੀ ਕਮੇਟੀ ਸ਼੍ਰੋਮਣੀ ਕਮੇਟੀ ਨੇ

22 ਦਸੰਬਰ ਅਤੇ 27 ਦਸੰਬਰ ਨੂੰ ਲਾਸਾਨੀ ਮਹਾਨ ਸ਼ਹਾਦਤ ਲਈ ਸੰਗਤਾਂ ਸਵੇਰੇ 10 ਵਜੇ 10 ਮਿੰਟ ਜਰੂਰ ਜਾਪ ਕਰਨ-ਜਥੇਦਾਰ ਸ੍ਰੀ ਅਕਾਲ ਤਖ਼ਤ

ਹਰਮਨਪ੍ਰੀਤ ਸਿੰਘ ਤੇ ਗੁਰਜੰਟ ਸਿੰਘ ਵੱਲੋਂ ਕਾਵਿ ਸੰਗ੍ਰਹਿ ‘ਕਿੱਥੇ ਖੋ ਗਏ ਚੱਜ ਦੇ ਬੰਦੇ’ ਨੂੰ ਕੀਤਾ ਲੋਕ ਅਰਪਣ