ਹਰਿਆਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਕੌਮੀ ਮਾਰਗ ਬਿਊਰੋ | April 22, 2024 07:07 PM

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਹਰਿਆਣਾ ਵਿਚ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੀ ਹਮਾਇਤ ਕਰੇਗਾ।
ਇਸ ਬਾਰੇ ਫੈਸਲਾ ਪਾਰਟੀ ਦ ਹਰਿਆਣਾ ਯੂਨਿਟ ਦੀ ਹੋਈ ਮੀਟਿੰਗ ਵਿਚ ਲਿਆ ਗਿਆ ਜਿਸਦੀ ਪ੍ਰਧਾਨਗੀ ਪਾਰਟੀ ਦੇ ਸੀਨੀਅਰ ਆਗੂ ਤੇ ਹਰਿਆਣਾ ਇਕਾਈ ਦੇ ਇੰਚਾਰਜ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ। ਅਕਾਲੀ ਦਲ ਦੇ ਹਰਿਆਣਾ ਇਕਾਈ ਦੇ ਪ੍ਰਧਾਨ ਸਰਦਾਰ ਸ਼ਰਨਜੀਤ ਸਿੰਘ ਸੋਥਾ ਵੀ ਇਸ ਮੌਕੇ ਹਾਜ਼ਰ ਸਨ।
ਇਨੈਲੋ ਦੇ ਜਨਰਲ ਸਕੱਤਰ ਸ੍ਰੀ ਅਭੈ ਚੌਟਾਲਾ ਵੀ ਅਕਾਲੀ ਦਲ ਦੇ ਮੁੱਖ ਦਫਤਰ ਵਿਚ ਹੋਈ ਮੀਟਿੰਗ ਵਿਚ ਸ਼ਾਮਲ ਹੋਏ ਤੇ ਉਹਨਾਂ ਨੇ ਹਰਿਆਣਾ ਇਕਾਈ ਵੱਲੋਂ ਦਿਲੋਂ ਇਨੈਲੋ ਦੀ ਹਮਾਇਤ ਕਰਨ ਦੇ ਫੈਸਲੇ ਲਈ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਇਨੈਲੋ ਅਤੇ ਅਕਾਲੀ ਦਲ ਰਵਾਇਤੀ ਗਠਜੋੜ ਦੇ ਭਾਈਵਾਲਾ ਹਨ ਅਤੇ ਇਹਨਾਂ ਦੀ ਏਕਤਾ ਸਦਕਾ ਆਉਂਦੀਆਂ ਚੋਣਾਂ ਵਿਚ ਇਨੈਲੋ ਜੇਤੂ ਹੋ ਕੇ ਨਿਤਰੇਗੀ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਖੇਤਰੀ ਪਾਰਟੀਆਂ ਨੂੰ ਹਾਸ਼ੀਏ ’ਤੇ ਲਿਆ ਕੇ ਖ਼ਤਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸਿਰਫ ਖੇਤਰੀ ਪਾਰਟੀਆਂ ਹੀ ਖਿੱਤੇ ਦੇ ਲੋਕਾਂ ਦੀਆਂ ਆਸਾਂ ਪੂਰੀਆਂ ਕਰ ਸਕਦੀਆਂ ਹਨ ਅਤੇ ਉਹਨਾਂ ਨੂੰ ਵਿਸ਼ਵਾਸ ਹੈ ਕਿ ਇਨੈਲੋ ਅਤੇ ਅਕਾਲੀ ਦਲ ਦੇ ਹੱਥ ਮਿਲਾਉਣ ਨਾਲ ਹਰਿਆਣਾ ਦੇ ਲੋਕਾਂ ਦੀਆਂ ਆਸਾਂ ਪੂਰੀਆਂ ਹੋ ਸਕਣਗੀਆਂ।
ਇਸ ਮੌਕੇ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਪਾਰਟੀ ਨੇ ਹਰਿਆਣਾ ਵਿਚ ਆਪਣੇ ਕੇਡਰ ਤੋਂ ਫੀਡਬੈਕ ਲਈ ਹੈ ਜਿਸ ਵਿਚ ਵਰਕਰਾਂ ਨੇ ਕਿਹਾ ਹੈ ਕਿ ਅਕਾਲੀ ਦਲ ਨੂੰ ਇਨੈਲੋ ਦੀ ਹਮਾਇਤ ਕਰਨੀ ਚਾਹੀਦੀ ਹੈ ਜੋ ਇਕਲੌਤੀ ਪਾਰਟੀ ਹੈ ਜੋ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਨਾਲ-ਨਾਲ ਗਰੀਬਾਂ ਅਤੇ ਦਬੇ ਕੁਚਲੇ ਲੋਕਾਂ ਲਈ ਖੜ੍ਹਦੀ ਹੈ। ਉਹਨਾਂ ਕਿਹਾ ਕਿ ਪਾਰਟੀ ਜਲਦੀ ਹੀ ਆਪਣੀ ਹਰਿਆਣਾ ਟੀਮ ਨੂੰ ਫੀਲਡ ਵਿਚ ਤਾਇਨਾਤ ਕਰੇਗੀ ਅਤੇ ਇਨੈਲੋ ਦੀ ਹਮਾਇਤ ਵਾਸਤੇ ਡਿਊਟੀਆਂ ਲਗਾਈਆਂ ਜਾਣਗੀਆਂ। ਉਹਨਾਂ ਇਹ ਵੀ ਦੱਸਿਆਕਿ ਹਰਿਆਣਾ ਇਕਾਈ ਨੇ ਸਰਬਸੰਮਤੀ ਨਾਲ ਹੀ ਫੈਸਲਾ ਲਿਆ ਹੈ।
ਇਸ ਮੌਕੇ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਕਾਇਮਪੁਰੀ, ਹਰਭਜਨ ਸਿੰਘ ਮਸਾਣਾ ਅਤੇ ਜਗਸੀਰ ਸਿੰਘ ਮਾਂਗੇਆਣਾ ਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਗੁਰਦੀਪ ਸਿੰਘ ਭਾਨੋ ਖੇੜੀ ਵੀ ਹਾਜ਼ਰ ਸਨ।

Have something to say? Post your comment

 

ਹਰਿਆਣਾ

ਹਰਿਆਣਾ ਵਿਚ 2 ਕਰੋੜ 1 ਲੱਖ 87 ਹਜਾਰ ਵੋਟਰ ਕਰਣਗੇ ਲੋਕਸਭਾ ਦੇ ਚੋਣ ਵਿਚ ਵੋਟਿੰਗ

ਹਰਿਆਣਾ: ਦੋ ਵਾਰ ਸੰਸਦ ਮੈਂਬਰ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ

ਵੋਟਿੰਗ ਸਮੇਂ ਸਰਵਿਸ ਵੋਟਰਾਂ ਤੋਂ ਪ੍ਰਾਪਤ ਪੋਸਟਲ ਬੈਲੇਟ ਦੀ ਪਹਿਲਾਂ ਹੋਵੇਗੀ ਸਕੇਨਿੰਗ - ਮੁੱਖ ਚੋਣ ਅਧਿਕਾਰੀ

ਹਰਿਆਣਾ ਦੇ 22 ਜਿਲ੍ਹਿਆਂ ਅਤੇ 34 ਸਬ-ਡਿਵੀਜਨਾਂ ਵਿਚ ਦੂਜੀ ਕੌਮੀ ਲੋਕ ਅਦਾਲਤ ਦਾ ਕੀਤਾ ਪ੍ਰਬੰਧ, ਮੁਕਦਮਿਆਂ ਦਾ ਕੀਤਾ ਨਿਪਟਾਰਾ

2047 ਵਿੱਚ ਵਿਕਸਤ ਭਾਰਤ ਬਣਨ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਨਾਇਬ ਸੈਣੀ

ਹਰਿਆਣਾ ਕਮੇਟੀ ਵੱਲੋਂ ਧਰਮ ਪ੍ਰਚਾਰ ਸਬ ਦਫਤਰ ਦਾ ਗੁਰਦੁਆਰਾ ਨਾਢਾ ਸਾਹਿਬ ਵਿਖੇ ਕੀਤਾ ਗਿਆ ਉਦਘਾਟਨ

ਨੱਡਾ ਨੇ ਹਰਿਆਣਾ ਦੀ 10 ਲੋਕ ਸਭਾ ਸੀਟਾਂ ਦਾ ਫੀਡਬੈਕ ਲਿਆ

ਪੰਚਕੂਲਾ 'ਚ 10 ਮਈ ਨੂੰ ਜੇਪੀ ਨੱਡਾ ਦਾ ਵਿਸ਼ਾਲ ਰੋਡ ਸ਼ੋਅ ਹੋਵੇਗਾ, ਸੀਐਮ ਨਾਇਬ ਸੈਣੀ ਵੀ ਹੋਣਗੇ ਮੌਜੂਦ : ਗਿਆਨਚੰਦ ਗੁਪਤਾ

ਪ੍ਰਧਾਨ ਮੰਤਰੀ ਮੋਦੀ ਨੇ ਸੇਵਾ, ਸੁਸ਼ਾਸਨ ਅਤੇ ਗਰੀਬਾਂ ਦੀ ਭਲਾਈ ਵਾਲੀ ਸਰਕਾਰ ਦਿੱਤੀ: ਨਾਇਬ ਸੈਣੀ

ਹਰਿਆਣਾ ਕਮੇਟੀ ਨੂੰ ਕੋਰਟ ਵਿੱਚ ਲਿਜਾਣ ਅਤੇ ਸਾਧਨਾਂ ਦੀ ਦੁਰਵਰਤੋਂ ਕਰਨ ਵਾਲੇ ਮੈਂਬਰ ਗੁਰੂਘਰ ਦੇ ਦੋਸ਼ੀ - ਭਾਈ ਅਜਰਾਣਾ