ਨੈਸ਼ਨਲ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 22, 2024 07:23 PM

ਨਵੀਂ ਦਿੱਲੀ-ਸਾਹਿਬ ਫਾਊਂਡੇਸ਼ਨ ਅਤੇ ਸ. ਜਤਿੰਦਰ ਸਿੰਘ ਸੋਨੂੰ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਦੇ ਖੇਤਰ ਵਿੱਚ ਕਈ ਵਰਿਆਂ ਤੋਂ ਉਪਰਾਲੇ ਕੀਤੇ ਜਾ ਰਹੇ ਹਨ । ਗੁਰਦੁਆਰਾ 12 ਬਲਾਕ ਵਿਖੇ ਧਰਮ ਪ੍ਰਚਾਰ ਦੀ ਇਸ ਕੜੀ ਵਿਚ ਅੰਮ੍ਰਿਤ ਸੰਚਾਰ ਸਮਾਗਮ ਜਤਿੰਦਰ ਸਿੰਘ ਸੋਨੂੰ ਅਤੇ ਉਸਦੇ ਸਹਿਯੋਗੀਆਂ ਵਲੋਂ ਪਿਛਲੇ ਦੱਸ ਸਾਲਾਂ ਤੋਂ ਕਰਵਾਇਆ ਜਾ ਰਿਹਾ ਹੈ । ਇਸ ਸਮਾਗਮ ਵਿਚ 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣੇ । ਮੀਡੀਆ ਨਾਲ ਗੱਲਬਾਤ ਕਰਦਿਆਂ ਜਤਿੰਦਰ ਸਿੰਘ ਸੋਨੂੰ ਨੇ ਦਸਿਆ ਕਿ ਖਾਲਸਾ ਜੀ ਦੇ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ 13 ਅਪ੍ਰੈਲ ਤੋਂ 21 ਅਪ੍ਰੈਲ ਤਕ ਲਗਾਤਾਰ ਲੜੀਵਾਰ ਗੁਰਮਤਿ ਸਮਾਗਮ ਕਰਵਾਏ ਗਏ ਸਨ ਜਿਨ੍ਹਾਂ ਅੰਦਰ ਪੰਥ ਦੇ ਪ੍ਰਸਿੱਧ ਰਾਗੀ ਜੱਥੇ ਅਤੇ ਕਥਾਵਾਚਕਾਂ ਨੇ ਸੰਗਤ ਨੂੰ ਗੁਰਬਾਣੀ ਦੇ ਇਲਾਹੀ ਕੀਰਤਨ ਨਾਲ ਜੋੜਿਆ ਅਤੇ ਕਥਾ ਰਾਹੀਂ ਖਾਲਸਾ ਜੀ ਦੇ ਜਨਮ ਬਾਰੇ ਵਿਸਥਾਰ ਨਾਲ ਦੱਸ ਕੇ ਵੱਡੀ ਗਿਣਤੀ ਅੰਦਰ ਸੰਗਤ ਨੂੰ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ । ਉਨ੍ਹਾਂ ਦਸਿਆ ਕਿ ਸਾਡਾ ਟੀਚਾ ਸਮੂਹ ਸਿੱਖਾਂ ਨੂੰ ਬਾਣੀ ਬਾਣੇ ਨਾਲ ਜੋੜਨਾ ਹੈ ਜਿਸ ਲਈ ਅਸੀ ਇਸ ਤਰ੍ਹਾਂ ਦੇ ਹੋਰ ਗੁਰਮਤਿ ਸਮਾਗਮ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਦਿੱਲੀ ਦੇ ਵੱਖ ਵੱਖ ਇਲਾਕਿਆ ਅੰਦਰ ਕਰਾਂਗੇ । ਅੰਤ ਵਿਚ ਉਨ੍ਹਾਂ ਨੇ ਇਸ ਸਮਾਗਮ ਨੂੰ ਸਫਲਾ ਬਣਾਉਣ ਲਈ ਸਹਿਯੋਗ ਕਰਣ ਵਾਲੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ 12 ਬਲਾਕ ਤਿਲਕ ਨਗਰ ਦੀ ਸਮੂਹ ਕਮੇਟੀ ਹਨ । ਉਹਨਾਂ ਵਲੋਂ ਸਮੂਹ ਵੀਰਾਂ ਭੈਣਾਂ ਅਤੇ ਜਥੇਬੰਦੀਆਂ ਦਾ ਧੰਨਵਾਦ ਕਰਦਿਆਂ ਅੱਗੇ ਵੀਂ ਇਸੇ ਤਰ੍ਹਾਂ ਸਹਿਯੋਗ ਮਿਲਣ ਦੀ ਉਮੀਦ ਜਤਾਈ ਹੈ ।

Have something to say? Post your comment

 

ਨੈਸ਼ਨਲ

ਮੁੱਖ ਮੰਤਰੀ ਕੇਜਰੀਵਾਲ ਨੂੰ ਕੀਤੀ ਅਪੀਲ ਕਿ ਟਿਊਸ਼ਨ ਦੀ ਫੀਸ ਦੀ ਵਾਪਸੀ ਤੁਰੰਤ ਯਕੀਨੀ ਬਣਾਉਣ : ਜਸਵਿੰਦਰ ਸਿੰਘ ਜੌਲੀ

ਮੋਦੀ ਹਕੂਮਤ ਕਦੀ ਵੀ ਘੱਟ ਗਿਣਤੀ ਕੌਮਾਂ ਵਿਸੇਸ ਤੌਰ ਤੇ ਸਿੱਖ ਕੌਮ ਪ੍ਰਤੀ ਕੋਈ ਸੁਹਿਰਦਤਾ ਵਾਲੀ ਸੋਚ ਨਹੀ ਰੱਖਦੀ-ਮਾਨ

ਮਾਨ ਦਲ ਨੇ ਆਪਣੇ 13 ਉਮੀਦਵਾਰਾਂ ਨੂੰ ਸ਼ਾਨ ਨਾਲ ਜਿਤਾਉਣ ਲਈ ਪੰਜਾਬੀਆਂ ਨੂੰ ਕੀਤੀ ਅਪੀਲ

ਪ੍ਰਧਾਨ ਮੰਤਰੀ ਨੇ ਦੇਸ਼ ਦੀ ਤਰੱਕੀ ਅਤੇ ਵਿਕਾਸ ਦੀ ਕਾਮਨਾ ਨਾਲ ਤਖ਼ਤ ਪਟਨਾ ਸਾਹਿਬ 'ਤੇ ਮੱਥਾ ਟੇਕਿਆ, ਅਰਦਾਸ 'ਚ ਸ਼ਮੂਲੀਅਤ ਕੀਤੀ

ਦਿੱਲੀ ਤੇ ਪੰਜਾਬ 'ਚ 'ਆਪ' ਸਰਕਾਰਾਂ ਨੂੰ ਡੇਗਣ ਦੀ ਭਾਜਪਾ ਦੀ ਯੋਜਨਾ ਬੁਰੀ ਤਰ੍ਹਾਂ ਫੇਲ੍ਹ ਹੋਈ: ਅਰਵਿੰਦ ਕੇਜਰੀਵਾਲ

ਕੇਜਰੀਵਾਲ ਦੀ ਗਰੰਟੀ ਉੱਤੇ ਭਰੋਸਾ ਕਰਨਾ ਹੈ ਜਾਂ ਪੀਐਮ ਮੋਦੀ ਦੀ ਫੈਸਲਾ ਜਨਤਾ ਕਰੇਗੀ

ਜਲਾਵਤਨੀ ਆਗੂ ਭਾਈ ਖਨਿਆਣ ਜੀ ਦੇ ਮਾਤਾ ਸਤਵੰਤ ਕੌਰ ਜੀ ਦੀ ਅੰਤਮ ਅਰਦਾਸ ਮੌਕੇ ਪੰਥਕ ਸਖ਼ਸੀਅਤਾਂ ਨੇ ਭਰੀ ਹਾਜਰੀ

ਦਿੱਲੀ ਦੇ ਕਰੋਲ ਬਾਗ ਅਤੇ ਝੰਡੇਵਾਲਾ ਮੈਟਰੋ ਸਟੇਸ਼ਨਾਂ ਤੇ ਲਿਖੇ ਗਏ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ

ਦਿੱਲੀ ਦੇ ਦੋ ਵੱਡੇ ਹਸਪਤਾਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਮੇਲ ਰਾਹੀਂ ਮਿਲੀ ਧਮਕੀ

ਹਰਦੀਪ ਸਿੰਘ ਨਿੱਝਰ ਹੱਤਿਆਕਾਂਡ ਦੇ ਚੌਥੇ ਸ਼ੱਕੀ ਦੀ ਗ੍ਰਿਫਤਾਰੀ ਦਾ ਕੈਨੇਡੀਅਨ ਪੁਲਿਸ ਨੇ ਐਲਾਨ ਕੀਤਾ