ਹਰਿਆਣਾ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਕੌਮੀ ਮਾਰਗ ਬਿਊਰੋ | April 23, 2024 08:56 PM

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਵੱਲੋਂ ਸਿੱਖੀ ਪ੍ਰਚਾਰ ਪ੍ਰਸਾਰ ਵਿੱਚ ਇੱਕ ਵੱਡਾ ਫੈਸਲਾ ਲਿਆ ਗਿਆ ਇਸ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਪ੍ਰਬੰਧ ਅਧੀਨ ਆਉਂਦੇ ਸਕੂਲਾਂ ਵਿੱਚ ਬੱਚੇ ਬੱਚੀਆਂ ਨੂੰ ਮੁਫਤ ਵਿੱਦਿਆ ਅਤੇ ਕਾਲਜਾ ਵਿੱਚ ਵਜ਼ੀਫੇ ਦੇਣ ਦਾ ਐਲਾਨ ਕੀਤਾ ਹੈ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਸ੍ਰੀ ਨਾਢਾ ਸਾਹਿਬ ਪੰਚਕੂਲਾ ਸਭ ਦਫ਼ਤਰ ਵਿਖੇ ਹਾਜ਼ਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਸਾਹਿਬਾਨਾਂ ਵੱਲੋਂ ਸਿੱਖ ਸੰਗਤਾਂ ਦੀ ਭਲਾਈ ਲਈ ਇਹ ਫੈਸਲਾ ਕੀਤਾ ਗਿਆ ਮੀਡੀਆ ਨੂੰ ਇੱਕ ਪ੍ਰੈਸਨੋਟ ਜਾਰੀ ਕਰਦਿਆਂ ਹਰਿਆਣਾ ਕਮੇਟੀ ਦੇ ਸਪੋਕਸਮੈਨ ਸ. ਕੰਵਲਜੀਤ ਸਿੰਘ ਅਜਰਾਣਾ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਸ੍ਰੀ ਨਾਢਾ ਸਾਹਿਬ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਹੁਦੇਦਾਰ ਅਤੇ ਮੈਂਬਰ ਸਾਹਿਬਾਨਾਂ ਦੀ ਇੱਕ ਇਕੱਤਰਤਾ ਹੋਈ ਜਿਸ ਵਿੱਚ ਹਰਿਆਣਾ ਕਮੇਟੀ ਦੇ 28 ਮਾਰਚ ਨੂੰ ਮੁੱਖ ਦਫ਼ਤਰ ਕੁਰੂਕਸ਼ੇਤਰ ਵਿਖੇ ਹੋਏ ਜਰਨਲ ਇਜਲਾਸ ਵਿੱਚ ਚੁਣੇ ਗਏ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਅਸੰਧ, ਜਥੇਦਾਰ ਬਲਜੀਤ ਸਿੰਘ ਦਾਦੂਵਾਲ ਚੇਅਰਮੈਨ ਧਰਮ ਪ੍ਰਚਾਰ, ਸ.ਸੁਦਰਸ਼ਨ ਸਿੰਘ ਅੰਬਾਲਾ ਸੀਨੀਅਰ ਮੀਤ ਪ੍ਰਧਾਨ, ਸ. ਸੁਖਵਿੰਦਰ ਸਿੰਘ ਮੰਡੇਬਰ ਯਮੁਨਾਨਗਰ ਜਰਨਲ ਸਕੱਤਰ, ਸ. ਗੁਲਾਬ ਸਿੰਘ ਮੂਨਕ ਕਰਨਾਲ ਮੀਤ ਸਕੱਤਰ, ਜਥੇਦਾਰ ਬਲਦੇਵ ਸਿੰਘ ਖਾਲਸਾ ਟੋਹਾਣਾ ਅੰਤ੍ਰਿੰਗ ਮੈਂਬਰ, ਸ. ਤਜਿੰਦਰਪਾਲ ਸਿੰਘ ਨਾਰਨੌਲ ਅੰਤ੍ਰਿੰਗ ਮੈਂਬਰ, ਸ.ਤਰਵਿੰਦਰਪਾਲ ਸਿੰਘ ਅੰਬਾਲਾ ਅੰਤ੍ਰਿੰਗ ਮੈਂਬਰ, ਸ.ਸੁਦਰਸ਼ਨ ਸਿੰਘ ਭਿਵਾਨੀ ਅੰਤ੍ਰਿੰਗ ਮੈਂਬਰ, ਸ.ਗੁਰਵਿੰਦਰ ਸਿੰਘ ਧਮੀਜਾ ਸਲਾਹਕਾਰ, ਸ.ਕੰਵਲਜੀਤ ਸਿੰਘ ਅਜਰਾਨਾ ਸਪੋਕਸਮੈਨ ਵੀ ਹਾਜ਼ਰ ਸਨ ਸ.ਅਜਰਾਣਾ ਨੇ ਸਿੱਖ ਸੰਗਤਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਿਆਣਾ ਕਮੇਟੀ ਵੱਲੋਂ ਇਹ ਇੱਕ ਬਹੁਤ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਨਾਲ ਸਿੱਖ ਸੰਗਤਾਂ ਵਿੱਚ ਆਪਣੇ ਧਰਮ ਪ੍ਰਤੀ ਜਾਗਰੂਕਤਾ ਵਧੇਗੀ ਅਤੇ ਬੱਚੇ ਬੱਚੀਆਂ ਉਨਾਂ ਦੇ ਪਰਿਵਾਰ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਲੜ ਲੱਗਣਗੇ ਇਸ ਦੇ ਨਾਲ ਹੀ ਆਰਥਿਕ ਪੱਖੋਂ ਪਛੜੇ ਹੋਏ ਪਰਿਵਾਰ ਆਪਣੇ ਬੱਚੇ ਬੱਚੀਆਂ ਨੂੰ ਉੱਚ ਵਿੱਦਿਆ ਪ੍ਰਾਪਤ ਕਰਵਾ ਸਕਣਗੇ ਹਰਿਆਣਾ ਕਮੇਟੀ ਦੇ ਪ੍ਰਬੰਧ ਹੇਠ ਆਉਂਦੇ ਸਕੂਲਾਂ ਕਾਲਜਾਂ ਵਿੱਚ ਬੱਚੇ ਬੱਚੀਆਂ ਵਿੱਦਿਆ ਪ੍ਰਾਪਤ ਕਰਕੇ ਜਦੋਂ ਉੱਚ ਅਹੁਦਿਆਂ ਨੂੰ ਹਾਸਿਲ ਕਰਨਗੇ ਤਾਂ ਹਰਿਆਣਾ ਕਮੇਟੀ ਹਰਿਆਣਾ ਸਿੱਖ ਸੰਗਤਾਂ ਵਾਸਤੇ ਮਾਣ ਵਾਲੀ ਗੱਲ ਹੋਵੇਗੀ ਇਸ ਨਾਲ ਇੱਕ ਚੰਗੇ ਸਾਫ ਸੁਥਰੇ ਸਮਾਜ ਦੀ ਸਿਰਜਣਾ ਵੀ ਹੋ ਸਕੇਗੀ ਮੀਟਿੰਗ ਦੌਰਾਨ ਧਰਮ ਪ੍ਰਚਾਰ ਸਕੱਤਰ ਸਰਬਜੀਤ ਸਿੰਘ ਜੰਮੂ, ਭਾਈ ਬਲਜੀਤ ਸਿੰਘ ਪੀ ਏ ਪ੍ਰਧਾਨ ਸਾਹਿਬ, ਸਤਪਾਲ ਸਿੰਘ ਮੀਤ ਸਕੱਤਰ, ਅਮਰਿੰਦਰ ਸਿੰਘ ਮੀਤ ਸਕੱਤਰ, ਭਾਈ ਰਣਜੀਤ ਸਿੰਘ ਮੱਟੂ ਮੈਨੇਜਰ ਨਾਢਾ ਸਾਹਿਬ ਵੀ ਹਾਜ਼ਰ ਸਨ

 

Have something to say? Post your comment

 

ਹਰਿਆਣਾ

ਹਰਿਆਣਾ: ਦੋ ਵਾਰ ਸੰਸਦ ਮੈਂਬਰ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ

ਵੋਟਿੰਗ ਸਮੇਂ ਸਰਵਿਸ ਵੋਟਰਾਂ ਤੋਂ ਪ੍ਰਾਪਤ ਪੋਸਟਲ ਬੈਲੇਟ ਦੀ ਪਹਿਲਾਂ ਹੋਵੇਗੀ ਸਕੇਨਿੰਗ - ਮੁੱਖ ਚੋਣ ਅਧਿਕਾਰੀ

ਹਰਿਆਣਾ ਦੇ 22 ਜਿਲ੍ਹਿਆਂ ਅਤੇ 34 ਸਬ-ਡਿਵੀਜਨਾਂ ਵਿਚ ਦੂਜੀ ਕੌਮੀ ਲੋਕ ਅਦਾਲਤ ਦਾ ਕੀਤਾ ਪ੍ਰਬੰਧ, ਮੁਕਦਮਿਆਂ ਦਾ ਕੀਤਾ ਨਿਪਟਾਰਾ

2047 ਵਿੱਚ ਵਿਕਸਤ ਭਾਰਤ ਬਣਨ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਨਾਇਬ ਸੈਣੀ

ਹਰਿਆਣਾ ਕਮੇਟੀ ਵੱਲੋਂ ਧਰਮ ਪ੍ਰਚਾਰ ਸਬ ਦਫਤਰ ਦਾ ਗੁਰਦੁਆਰਾ ਨਾਢਾ ਸਾਹਿਬ ਵਿਖੇ ਕੀਤਾ ਗਿਆ ਉਦਘਾਟਨ

ਨੱਡਾ ਨੇ ਹਰਿਆਣਾ ਦੀ 10 ਲੋਕ ਸਭਾ ਸੀਟਾਂ ਦਾ ਫੀਡਬੈਕ ਲਿਆ

ਪੰਚਕੂਲਾ 'ਚ 10 ਮਈ ਨੂੰ ਜੇਪੀ ਨੱਡਾ ਦਾ ਵਿਸ਼ਾਲ ਰੋਡ ਸ਼ੋਅ ਹੋਵੇਗਾ, ਸੀਐਮ ਨਾਇਬ ਸੈਣੀ ਵੀ ਹੋਣਗੇ ਮੌਜੂਦ : ਗਿਆਨਚੰਦ ਗੁਪਤਾ

ਪ੍ਰਧਾਨ ਮੰਤਰੀ ਮੋਦੀ ਨੇ ਸੇਵਾ, ਸੁਸ਼ਾਸਨ ਅਤੇ ਗਰੀਬਾਂ ਦੀ ਭਲਾਈ ਵਾਲੀ ਸਰਕਾਰ ਦਿੱਤੀ: ਨਾਇਬ ਸੈਣੀ

ਹਰਿਆਣਾ ਕਮੇਟੀ ਨੂੰ ਕੋਰਟ ਵਿੱਚ ਲਿਜਾਣ ਅਤੇ ਸਾਧਨਾਂ ਦੀ ਦੁਰਵਰਤੋਂ ਕਰਨ ਵਾਲੇ ਮੈਂਬਰ ਗੁਰੂਘਰ ਦੇ ਦੋਸ਼ੀ - ਭਾਈ ਅਜਰਾਣਾ

ਮੁੱਖ ਮੰਤਰੀ ਹਰਿਆਣਾ ਗੁਰਦੁਆਰਾ ਨਰਾਇਣਗੜ ਵਾਲੀ ਘਟਨਾ ਦੇ ਦੋਸ਼ੀਆਂ ਨੂੰ ਦੇਵੇ ਸਖਤ ਸਜ਼ਾ - ਜਥੇਦਾਰ ਦਾਦੂਵਾਲ