ਨੈਸ਼ਨਲ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | April 24, 2024 06:25 PM

ਨਵੀਂ ਦਿੱਲੀ-ਯੂਕੇ ਅੰਦਰ ਬੀਤੀ 20 ਅਪ੍ਰੈਲ ਨੂੰ ਸਿੱਖਾਂ ਦੇ ਆਪਸੀ ਮਸਲਿਆਂ ਨੂੰ ਸੁਲਝਾਉਣ ਲਈ "ਦ ਸਿੱਖ ਕੋਰਟ" ਦਾ ਉਦਘਾਟਨ ਕੀਤਾ ਗਿਆ ਹੈ ਦਿੱਲੀ ਦੇ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਬਰਤਾਨੀਆ ਦੇ ਸਿੱਖ ਕਾਨੂੰਨੀ ਪੇਸ਼ੇਵਰਾਂ ਵੱਲੋਂ ਯੂਕੇ ਵਿੱਚ ਪਹਿਲੀ ਸਿੱਖ ਅਦਾਲਤ ਦੇ ਉਦਘਾਟਨ ਦੀ ਸ਼ਲਾਘਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਯੂਕੇ ਸਿੱਖ ਭਾਈਚਾਰੇ ਵਿੱਚ ਸਿਵਲ ਅਤੇ ਪਰਿਵਾਰਕ ਝਗੜਿਆਂ ਨੂੰ ਸੁਲਝਾਉਣ ਲਈ ਇਹ ਇੱਕ ਸ਼ਲਾਘਾਯੋਗ ਕਦਮ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ, ਸਰਨਾ ਨੇ ਕਿਹਾ ਕਿ 2008 ਵਿੱਚ ਦਿੱਲੀ ਵਿੱਚ ਉੱਘੇ ਸਿੱਖ ਵਕੀਲ ਕੇ.ਟੀ.ਐਸ. ਤੁਲਸੀ ਦੀ ਸਹਾਇਤਾ ਨਾਲ ਇਸੇ ਤਰ੍ਹਾਂ ਦੇ ਵਿਚੋਲਗੀ ਅਤੇ ਸਾਲਸੀ ਫੋਰਮ ਦੀ ਸ਼ੁਰੂਆਤ ਕੀਤੀ ਗਈ ਸੀ ਜਿਸਦਾ ਮਕਸਦ ਸਿੱਖਾਂ ਦੇ ਮਸਲਿਆਂ ਨੂੰ ਸੁਲਝਾਣਾ ਸੀ ।
ਸਰਨਾ ਨੇ ਅੱਗੇ ਕਿਹਾ, "ਅਸੀਂ ਇਸ ਸ਼ਾਨਦਾਰ ਅਤੇ ਇਤਿਹਾਸਕ ਪਹਿਲਕਦਮੀ ਲਈ ਯੂਕੇ ਦੇ ਸਿੱਖਾਂ ਦੀ ਪ੍ਰਸ਼ੰਸਾ ਕਰਦੇ ਹਾਂ, ਜੋ ਕਿ ਭਾਈਚਾਰਕ ਵਿਚੋਲਗੀ ਰਾਹੀਂ ਸਿਵਲ ਅਤੇ ਪਰਿਵਾਰਕ ਮੁੱਦਿਆਂ ਨੂੰ ਹੱਲ ਕਰਨ ਵਿੱਚ ਬਹੁਤ ਮਦਦ ਕਰੇਗਾ।"
ਸਿੱਖ ਅਦਾਲਤ ਨੂੰ ਬਨਾਣ ਵਾਲੀ ਸਿੱਖਸ ਇਨ ਲਾਅ 2020 ਵਿੱਚ ਸਥਾਪਿਤ ਕੀਤੀ ਗਈ ਆਪਣੀ ਕਿਸਮ ਦਾ ਸਭ ਤੋਂ ਵੱਡਾ ਸਿੱਖ ਪੇਸ਼ੇਵਰ ਨੈਟਵਰਕ ਹੈ, ਜੋ ਯੂਨਾਈਟਿਡ ਕਿੰਗਡਮ ਵਿੱਚ ਵਿਦਿਆਰਥੀਆਂ, ਚਾਰਟਰਡ ਕਾਨੂੰਨੀ ਕਾਰਜਕਾਰੀ, ਸਾਲਿਸਟਰਾਂ, ਬੈਰਿਸਟਰਾਂ ਅਤੇ ਜੱਜਾਂ ਦੀ ਪ੍ਰਤੀਨਿਧਤਾ ਕਰਦਾ ਹੈ ।
ਪੰਥ, ਅਖੰਡਤਾ ਅਤੇ ਵਕਾਲਤ ਦੀਆਂ ਮੂਲ ਕਦਰਾਂ-ਕੀਮਤਾਂ ਰਾਹੀਂ ਇਹ ਆਪਣੇ ਸਾਰੇ ਮੈਂਬਰਾਂ ਨੂੰ ਜੋੜਨ, ਜੇਤੂ ਬਣਾਉਣ ਅਤੇ ਸਮਰਥਨ ਕਰਨ ਲਈ ਸਮਰਪਿਤ ਹੈ । ਸੰਸਥਾ ਆਪਣੇ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਪੇਸ਼ੇਵਰ ਵਿਕਾਸ ਵਿੱਚ ਸਹਾਇਤਾ ਕਰਨ, ਕਾਨੂੰਨੀ ਖੇਤਰ ਵਿੱਚ ਸਿੱਖ ਪ੍ਰੋਫਾਈਲ ਨੂੰ ਉੱਚਾ ਚੁੱਕਣ ਅਤੇ ਕਲਾਸਰੂਮ ਤੋਂ ਬੋਰਡਰੂਮ ਤੱਕ ਪਹਿਲਕਦਮੀਆਂ ਨੂੰ ਚਲਾਉਣ ਦੀ ਕੋਸ਼ਿਸ਼ ਕਰਦੀ ਹੈ।

Have something to say? Post your comment

 

ਨੈਸ਼ਨਲ

ਮੁੱਖ ਮੰਤਰੀ ਕੇਜਰੀਵਾਲ ਨੂੰ ਕੀਤੀ ਅਪੀਲ ਕਿ ਟਿਊਸ਼ਨ ਦੀ ਫੀਸ ਦੀ ਵਾਪਸੀ ਤੁਰੰਤ ਯਕੀਨੀ ਬਣਾਉਣ : ਜਸਵਿੰਦਰ ਸਿੰਘ ਜੌਲੀ

ਮੋਦੀ ਹਕੂਮਤ ਕਦੀ ਵੀ ਘੱਟ ਗਿਣਤੀ ਕੌਮਾਂ ਵਿਸੇਸ ਤੌਰ ਤੇ ਸਿੱਖ ਕੌਮ ਪ੍ਰਤੀ ਕੋਈ ਸੁਹਿਰਦਤਾ ਵਾਲੀ ਸੋਚ ਨਹੀ ਰੱਖਦੀ-ਮਾਨ

ਮਾਨ ਦਲ ਨੇ ਆਪਣੇ 13 ਉਮੀਦਵਾਰਾਂ ਨੂੰ ਸ਼ਾਨ ਨਾਲ ਜਿਤਾਉਣ ਲਈ ਪੰਜਾਬੀਆਂ ਨੂੰ ਕੀਤੀ ਅਪੀਲ

ਪ੍ਰਧਾਨ ਮੰਤਰੀ ਨੇ ਦੇਸ਼ ਦੀ ਤਰੱਕੀ ਅਤੇ ਵਿਕਾਸ ਦੀ ਕਾਮਨਾ ਨਾਲ ਤਖ਼ਤ ਪਟਨਾ ਸਾਹਿਬ 'ਤੇ ਮੱਥਾ ਟੇਕਿਆ, ਅਰਦਾਸ 'ਚ ਸ਼ਮੂਲੀਅਤ ਕੀਤੀ

ਦਿੱਲੀ ਤੇ ਪੰਜਾਬ 'ਚ 'ਆਪ' ਸਰਕਾਰਾਂ ਨੂੰ ਡੇਗਣ ਦੀ ਭਾਜਪਾ ਦੀ ਯੋਜਨਾ ਬੁਰੀ ਤਰ੍ਹਾਂ ਫੇਲ੍ਹ ਹੋਈ: ਅਰਵਿੰਦ ਕੇਜਰੀਵਾਲ

ਕੇਜਰੀਵਾਲ ਦੀ ਗਰੰਟੀ ਉੱਤੇ ਭਰੋਸਾ ਕਰਨਾ ਹੈ ਜਾਂ ਪੀਐਮ ਮੋਦੀ ਦੀ ਫੈਸਲਾ ਜਨਤਾ ਕਰੇਗੀ

ਜਲਾਵਤਨੀ ਆਗੂ ਭਾਈ ਖਨਿਆਣ ਜੀ ਦੇ ਮਾਤਾ ਸਤਵੰਤ ਕੌਰ ਜੀ ਦੀ ਅੰਤਮ ਅਰਦਾਸ ਮੌਕੇ ਪੰਥਕ ਸਖ਼ਸੀਅਤਾਂ ਨੇ ਭਰੀ ਹਾਜਰੀ

ਦਿੱਲੀ ਦੇ ਕਰੋਲ ਬਾਗ ਅਤੇ ਝੰਡੇਵਾਲਾ ਮੈਟਰੋ ਸਟੇਸ਼ਨਾਂ ਤੇ ਲਿਖੇ ਗਏ ਖਾਲਿਸਤਾਨ ਦੇ ਸਮਰਥਨ ਵਿੱਚ ਨਾਅਰੇ

ਦਿੱਲੀ ਦੇ ਦੋ ਵੱਡੇ ਹਸਪਤਾਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਮੇਲ ਰਾਹੀਂ ਮਿਲੀ ਧਮਕੀ

ਹਰਦੀਪ ਸਿੰਘ ਨਿੱਝਰ ਹੱਤਿਆਕਾਂਡ ਦੇ ਚੌਥੇ ਸ਼ੱਕੀ ਦੀ ਗ੍ਰਿਫਤਾਰੀ ਦਾ ਕੈਨੇਡੀਅਨ ਪੁਲਿਸ ਨੇ ਐਲਾਨ ਕੀਤਾ