ਪੰਜਾਬ

ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ- ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | April 24, 2024 09:34 PM



ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਵਿਖੇ ਬਾਬਾ ਤਰਸੇਮ ਸਿੰਘ ਦੇ ਕਤਲ ਮਾਮਲੇ ਵਿੱਚ ਸਥਾਨਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਦਾ ਨੋਟਿਸ ਲੈਂਦਿਆਂ ਉਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨੂੰ ਮਾਮਲੇ ਵਿਚ ਗੁਰਦੁਆਰਾ ਕਮੇਟੀ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਤੰਗ ਪ੍ਰੇਸ਼ਾਨ ਕਰਨ ਤੋਂ ਰੋਕਣ ਅਤੇ ਸਿੱਖ ਭਾਵਨਾਵਾਂ ਨੂੰ ਸਮਝਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਬਾ ਤਰਸੇਮ ਸਿੰਘ ਦਾ ਕਤਲ ਬੇਸ਼ੱਕ ਦੁੱਖਦਾਈ ਹੈ ਪ੍ਰੰਤੂ ਇਸ ਮਾਮਲੇ ਵਿੱਚ ਚੁਣੀ ਹੋਈ ਕਮੇਟੀ ਦੇ ਪ੍ਰਧਾਨ ਅਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਨਿਸ਼ਾਨੇ ਤੇ ਲੈਣਾ ਠੀਕ ਨਹੀਂ ਹੈ। ਉਨ੍ਹਾ ਉੱਤਰਾਖੰਡ ਦੇ ਮੁੱਖ ਮੰਤਰੀ ਨੂੰ ਇਤਿਹਾਸਿਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਪ੍ਰੇਸ਼ਾਨ ਕਰਨ ਵਾਲੀਆਂ ਪੁਲਿਸ ਪ੍ਰਸ਼ਾਸਨ ਦੀਆਂ ਹਰਕਤਾਂ ਤੇ ਰੋਕ ਲਗਾਉਣ ਲਈ ਆਖਿਆ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਬਹੁ ਗਿਣਤੀ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਨੂੰ ਸਾਂਝੇ ਤੌਰ 'ਤੇ ਪੱਤਰ ਲਿਖ ਕੇ ਇਹ ਖਦਸ਼ਾ ਪ੍ਰਗਟਾਇਆ ਹੈ ਕਿ ਸਰਕਾਰ ਬਾਬਾ ਤਰਸੇਮ ਸਿੰਘ ਕਤਲ ਮਾਮਲੇ ਦੀ ਆੜ ਵਿਚ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਆਪਣੇ ਹੱਥਾਂ ਵਿੱਚ ਲੈਣ ਲਈ ਕੋਸ਼ਿਸ਼ਾਂ ਕਰ ਰਹੀ ਹੈ। ਜੇਕਰ ਅਜਿਹਾ ਹੈ ਤਾਂ ਸਿੱਖ ਕੌਮ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾ ਕਿਹਾ ਕਿ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਚੁਣੀ ਹੋਈ ਪ੍ਰਬੰਧਕ ਕਮੇਟੀ ਸੰਗਤ ਦੀਆਂ ਭਾਵਨਾਵਾਂ ਦੀ ਤਰਜਮਾਨ ਹੈ, ਜਿਸ ਵਿੱਚ ਸਰਕਾਰੀ ਦਖਲ ਅੰਦਾਜੀ ਤੁਰੰਤ ਰੋਕੀ ਜਾਵੇ।  ਬਾਬਾ ਤਰਸੇਮ ਸਿੰਘ ਕਤਲ ਵਿੱਚ ਕਿਸੇ ਵੀ ਬੇਗੁਨਾਹ ਤੇ ਬੇਕਸੂਰ ਨੂੰ ਤੰਗ ਪਰੇਸ਼ਾਨ ਨਾ ਕੀਤਾ ਜਾਵੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਸੰਵਿਧਾਨਿਕ ਤੌਰ ‘ਤੇ ਉੱਤਰਾਖੰਡ ਸੂਬੇ ਦੇ ਮੁੱਖੀ ਹੁੰਦਿਆਂ ਮੁੱਖ ਮੰਤਰੀ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਸਿੱਖ ਮਸਲਿਆਂ ਦੀ ਸੰਜੀਦਗੀ ਨੂੰ ਸਮਝਣ ਅਤੇ ਤੁਰੰਤ ਆਦੇਸ਼ ਕਰਨ ਕਿ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਕਿਸੇ ਵੀ ਆਗੂ ਨੂੰ ਬੇਲੋੜਾ ਪਰੇਸ਼ਾਨ ਨਾ ਕੀਤਾ ਜਾਵੇ।

 

Have something to say? Post your comment

 

ਪੰਜਾਬ

ਰਿਟਰਨਿੰਗ ਅਫ਼ਸਰ ਸੰਗਰੂਰ ਕੋਲ ਅੱਜ 16 ਨਾਮਜ਼ਦਗੀ ਪੱਤਰ ਦਾਖਲ ਹੋਏ

ਸ੍ਰੀ ਦਰਬਾਰ ਸਾਹਿਬ ਵਿਖੇ ਤੈਨਾਤ ਰਿਕਾਰਡ ਕੀਪਰ ਦੀ ਤੇਜਾਬ ਪੀਣ ਨਾਲ ਹੋਈ ਮੌਤ ਉੱਚ ਅਧਿਕਾਰੀਆਂ ਤੋਂ ਸੀ ਡਾਢਾ ਪਰੇਸ਼ਾਨ

ਲੋਕਾਂ ਨੂੰ ਤਾਨਾਸ਼ਾਹੀ ਖ਼ਿਲਾਫ਼ ਵੋਟ ਪਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ

ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਸ੍ਰੀ ਦਰਬਾਰ ਸਾਹਿਬ ਦੇ ਦਫਤਰ ਵਿਖੇ ਤੈਨਾਤ ਰਿਕਾਰਡ ਕੀਪਰ ਨੇ ਪੀਤਾ ਤੇਜਾਬ ਉਚ ਅਧਿਕਾਰੀਆਂ ਤੋਂ ਤੰਗ ਹੋ ਕੇ ਸਥਿਤੀ ਨਾਜ਼ੁਕ

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਅਤੇ 12ਵੀਂ ਦਾ ਸੀ. ਬੀ. ਐਸ. ਈ. ਪ੍ਰੀਖਿਆ ਦਾ ਨਤੀਜ਼ਾ ਰਿਹਾ ਸ਼ਾਨਦਾਰ

ਡਾ. ਸੁਰਜੀਤ ਸਿੰਘ ਪਾਤਰ ਦੀ ਮੌਤ ਦੇ ਬਾਬਾ ਬਲਬੀਰ ਸਿੰਘ ਨੇ ਗਹਿਰਾ ਦੁੱਖ ਪ੍ਰਗਟਾਇਆ

ਪ੍ਰਧਾਨ ਮੰਤਰੀ ਵੱਲੋਂ ’ਮੰਗਲਸੂਤਰ’ ਬਾਰੇ ਦਿੱਤੇ ਬਿਆਨ ਤੋਂ ਸਪਸ਼ਟ ਹੈ ਕਿ ਪਾਰਟੀ ’ਚ ਘਬਰਾਹਟ,ਅਗਲੀ ਸਰਕਾਰ ਨਹੀਂ ਬਣਾ ਸਕੇਗੀ ਭਾਜਪਾ-ਹਰਸਿਮਰਤ  ਬਾਦਲ

ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ

ਮੇਰੀ ਵੋਟ ਮੇਰਾ ਅਧਿਕਾਰ’ ਦੇ ਨਾਅਰਿਆਂ ਨਾਲ ਗੂੰਜੀ ਮਹਿਲਾ ਪੰਚਾਇਤ