ਪੰਜਾਬ

ਬਾਬਾ ਬਲਬੀਰ ਸਿੰਘ ਵੱਲੋਂ ਸਾਬਕਾ ਸਪੀਕਰ ਮਿਨਹਾਸ ਦੇ ਅਕਾਲ ਚਲਾਣੇ ਤੇ ਅਫਸੋਸ ਦਾ ਪ੍ਰਗਟਾਵਾ

ਕੌਮੀ ਮਾਰਗ ਬਿਊਰੋ | April 25, 2024 07:08 PM

ਅੰਮ੍ਰਿਤਸਰ-ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਮੋਹਰੀ ਪ੍ਰਧਾਨ ਵਜੋਂ ਜਾਣੇ ਜਾਂਦੇ ਸ. ਸੁਰਜੀਤ ਸਿੰਘ ਮਿਨਹਾਸ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਦੇ ਅਕਾਲ ਚਲਾਣਾ ਕਰ ਜਾਣ ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅਤੇ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਪੂਰਨ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਸ. ਸੁਰਜੀਤ ਸਿੰਘ ਮਿਨਹਾਸ ਮਿੱਠ ਬੋਲੜੇ ਸਿੱਖ ਸਿਆਸਤ ਵਿੱਚ ਸਾਊ ਤੇ ਸੂਝਵਾਨ ਸਖਸ਼ੀਅਤ ਵਜੋਂ ਜਾਣੇ ਜਾਂਦੇ ਸਨ। ਸ. ਮਿਨਹਾਸ ਨੇ ਲੰਮਾ ਸਮਾਂ ਵਿਧਾਨ ਸਭਾ ਦੇ ਸਪੀਕਰ ਅਤੇ ਚੇਅਰਮੈਨ ਇੰਮਪਰੂਵਮੈਂਟ ਟਰੱਸਟ ਜਲੰਧਰ, ਵਜੋਂ ਵੀ ਸ਼ਾਨਦਾਰ ਸੇਵਾਵਾਂ ਨਿਭਾਈਆਂ। ਉਨ੍ਹਾਂ ਆਪਣੇ ਰਾਜਨੀਤਕ ਸਫ਼ਰ ਦੌਰਾਨ ਯਾਦਗਾਰੀ ਕਾਰਜ ਕੀਤੇ। ਉਨ੍ਹਾਂ ਦੇ ਜਾਣ ਨਾਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਪਰ ਅਕਾਲ ਪੁਰਖ ਦਾ ਭਾਣਾ ਹੈ ਸਭ ਨੂੰ ਪ੍ਰਵਾਨ ਕਰਨਾ ਹੀ ਪੈਣਾ ਹੈ। ਉਨ੍ਹਾਂ ਮਿਨਹਾਸ ਪ੍ਰੀਵਾਰ ਨਾਲ ਡੂੰਘੀ ਹਮਦਰਦੀ ਜ਼ਾਹਿਰ ਕੀਤੀ ਹੈ।

 

Have something to say? Post your comment

 

ਪੰਜਾਬ

ਭਗਵੰਤ ਮਾਨ ਨੇ ਬੀਜੇਪੀ ਅਤੇ ਅਕਾਲੀ ਦਲ 'ਤੇ ਲਈ ਚੁਟਕੀ, ਕਿਹਾ- ਇਨ੍ਹਾਂ ਦੀ ਦੋਸਤੀ ਕੱਛੂ-ਚੂਹੇ ਦੀ ਦੋਸਤੀ ਵਰਗੀ ਹੈ, ਇੱਕ ਦੂਜੇ ਨੂੰ ਮਰਵਾ ਦੇਣਗੇ

ਖਾਲਸਾ ਕਾਲਜ ਪਬਲਿਕ ਸਕੂਲ ਹੇਰ ਦਾ ਸੀ. ਬੀ. ਐਸ. ਈ. 10ਵੀਂ ਪ੍ਰੀਖਿਆ ਦਾ ਨਤੀਜ਼ਾ ਸ਼ਾਨਦਾਰ ਰਿਹਾ

ਖ਼ਾਲਸਾ ਕਾਲਜ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੀ ਵਿਦਿਆਰਥਣ ਨੇ ਪ੍ਰੀਖਿਆ ’ਚ ਪਹਿਲਾ ਸਥਾਨ ਹਾਸਲ ਕੀਤਾ

ਦੇਸ਼ ਵਿੱਚ ਤੀਜੀ ਵਾਰ ਭਾਜਪਾ ਨੂੰ ਆਉਣ ਤੋਂ ਕੋਈ ਵਿਰੋਧੀ ਪਾਰਟੀ ਨਹੀਂ ਸਕੇਗੀ ਰੋਕ : ਕਾਕਾ ਦਾਤੇਵਾਸ

ਪੰਜਾਬ ਵਿੱਚ ਵਗ ਰਿਹਾ ਹੈ ਲੁੱਟਾਂ-ਖੋਹਾਂ ਅਤੇ ਨਸ਼ਿਆਂ ਦਾ ਹੜ੍ਹ : ਬੀਬਾ ਬਾਦਲ

ਪੰਜਾਬ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਸੰਗਰੂਰ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੀ ਲੀਡਰਸ਼ਿਪ ਨੇ ਮੀਤ ਹੇਅਰ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਪ੍ਰਣ ਦੁਹਰਾਇਆ

ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 15 ਨਾਮਜ਼ਦਗੀ ਕਾਗਜ਼ ਦਾਖਲ : ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ 

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ