ਪੰਜਾਬ

ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਕੌਮੀ ਮਾਰਗ ਬਿਊਰੋ | April 25, 2024 08:43 PM

ਚੰਡੀਗੜ੍ਹ-ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਧਿਕਾਰੀ, ਲੁਧਿਆਣਾ ਦੇ ਦਫ਼ਤਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਅਮਨਦੀਪ ਸਿੰਘ ਨੂੰ 20, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਤੀਸ਼ ਕੁਮਾਰ ਵਾਸੀ ਪਿੰਡ ਕਿਸ਼ਨਪੁਰਾ, ਤਹਿਸੀਲ ਡੇਰਾਬੱਸੀ, ਐਸ.ਏ.ਐਸ. ਨਗਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਯੂਨਿਟ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਕਰਮਚਾਰੀ ਨੇ ਉਸਦੀ ਲੜਕੀ ਦੇ ਜਾਤੀ ਸਰਟੀਫਿਕੇਟ ਦੀ ਜਾਂਚ ਵਿੱਚ ਮੱਦਦ ਕਰਨ ਬਦਲੇ ਉਸ ਕੋਲੋਂ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਉਸ ਕੋਲੋਂ 20, 000 ਰੁਪਏ ਲੈ ਚੁੱਕਾ ਹੈ ਜੋ ਯੋਨੋ ਐਪ ਰਾਹੀਂ ਉਸਦੇ ਬੈਂਕ ਖਾਤੇ ਵਿੱਚ ਭੇਜੇ ਗਏ ਸਨ ਅਤੇ ਹੁਣ ਉਹ ਰਿਸ਼ਵਤ ਦੀ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਈ.ਓ.ਡਬਲਯੂ. ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 20, 000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖਿਲ਼ਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਈ.ਓ.ਡਬਲਯੂ. ਲੁਧਿਆਣਾ ਯੂਨਿਟ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

 

Have something to say? Post your comment

 

ਪੰਜਾਬ

ਭਗਵੰਤ ਮਾਨ ਨੇ ਬੀਜੇਪੀ ਅਤੇ ਅਕਾਲੀ ਦਲ 'ਤੇ ਲਈ ਚੁਟਕੀ, ਕਿਹਾ- ਇਨ੍ਹਾਂ ਦੀ ਦੋਸਤੀ ਕੱਛੂ-ਚੂਹੇ ਦੀ ਦੋਸਤੀ ਵਰਗੀ ਹੈ, ਇੱਕ ਦੂਜੇ ਨੂੰ ਮਰਵਾ ਦੇਣਗੇ

ਖਾਲਸਾ ਕਾਲਜ ਪਬਲਿਕ ਸਕੂਲ ਹੇਰ ਦਾ ਸੀ. ਬੀ. ਐਸ. ਈ. 10ਵੀਂ ਪ੍ਰੀਖਿਆ ਦਾ ਨਤੀਜ਼ਾ ਸ਼ਾਨਦਾਰ ਰਿਹਾ

ਖ਼ਾਲਸਾ ਕਾਲਜ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੀ ਵਿਦਿਆਰਥਣ ਨੇ ਪ੍ਰੀਖਿਆ ’ਚ ਪਹਿਲਾ ਸਥਾਨ ਹਾਸਲ ਕੀਤਾ

ਦੇਸ਼ ਵਿੱਚ ਤੀਜੀ ਵਾਰ ਭਾਜਪਾ ਨੂੰ ਆਉਣ ਤੋਂ ਕੋਈ ਵਿਰੋਧੀ ਪਾਰਟੀ ਨਹੀਂ ਸਕੇਗੀ ਰੋਕ : ਕਾਕਾ ਦਾਤੇਵਾਸ

ਪੰਜਾਬ ਵਿੱਚ ਵਗ ਰਿਹਾ ਹੈ ਲੁੱਟਾਂ-ਖੋਹਾਂ ਅਤੇ ਨਸ਼ਿਆਂ ਦਾ ਹੜ੍ਹ : ਬੀਬਾ ਬਾਦਲ

ਪੰਜਾਬ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਸੰਗਰੂਰ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੀ ਲੀਡਰਸ਼ਿਪ ਨੇ ਮੀਤ ਹੇਅਰ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਪ੍ਰਣ ਦੁਹਰਾਇਆ

ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 15 ਨਾਮਜ਼ਦਗੀ ਕਾਗਜ਼ ਦਾਖਲ : ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ 

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ