ਪੰਜਾਬ

ਅਕਾਲੀ ਦਲ ਨੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਦੀ  ਹਮਾਇਤ ਕੀਤੀ, ਕਿਸਾਨਾਂ ਨਾਲ ਧੋਖਾ ਕੀਤਾ- ਨੀਲ ਗਰਗ

ਕੌਮੀ ਮਾਰਗ ਬਿਊਰੋ | April 26, 2024 08:39 PM

ਚੰਡੀਗੜ੍ਹ-ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਦੋਸ਼ਾਂ 'ਤੇ ਪਲਟਵਾਰ ਕਰਦਿਆਂ ਕਿਹਾ ਕਿ  ਅਕਾਲੀ ਦਲ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਝੂਠ ਬੋਲ ਰਿਹਾ ਹੈ। ਸੱਚ ਤਾਂ ਇਹ ਹੈ ਕਿ ਸਿਰਫ਼ ਆਮ ਆਦਮੀ ਪਾਰਟੀ ਹੀ ਮੁੱਦਿਆਂ ਅਤੇ ਆਪਣੇ ਦੋ ਸਾਲਾਂ ਦੇ ਕੰਮ ਦੇ ਆਧਾਰ 'ਤੇ ਚੋਣ ਲੜ ਰਹੀ ਹੈ।


ਸ਼ੁੱਕਰਵਾਰ ਨੂੰ ਇਕ ਬਿਆਨ ਜਾਰੀ ਕਰਦਿਆਂ ਆਪ ਬੁਲਾਰਾ ਨੀਲ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਇਹ ਲੋਕ ਸਭਾ ਚੋਣ ਸਿੱਖਿਆ, ਦਵਾਈ, ਬਿਜਲੀ, ਪਾਣੀ, ਖੇਤੀ  ਅਤੇ ਪੰਜਾਬ ਦਾ ਰੁਜ਼ਗਾਰ ਦੇ ਮੁੱਦਿਆਂ 'ਤੇ ਲੜ ਰਹੀ ਹੈ। ਅਕਾਲੀ ਦਲ ਦੱਸੇ, ਕੀ ਇਹ ਪੰਜਾਬ ਦਾ ਮੁੱਦੇ ਨਹੀਂ?


ਗਰਗ ਨੇ ਕਿਹਾ ਕਿ ਅਕਾਲੀ ਦਲ ਨੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਦਾ ਸਮਰਥਨ ਕੀਤਾ। ਇਹਨਾਂ ਨੇ ਹਮੇਸ਼ਾ ਕਿਸਾਨਾਂ ਨਾਲ ਧੋਖਾ ਕੀਤਾ ਹੈ। ਬਾਦਲ ਪਰਿਵਾਰ ਨਹਿਰ ਕੱਟ ਕੇ ਆਪਣੇ ਫਾਰਮ ਹਾਊਸ ਤੱਕ ਪਾਣੀ ਲੈ ਗਿਆ ਪਰ ਪੰਜਾਬ ਦੇ ਕਿਸਾਨਾਂ ਨੂੰ ਪਾਣੀ ਦੇਣ ਬਾਰੇ ਕਦੇ ਨਹੀਂ ਸੋਚਿਆ। ਉਥੇ ਹੀ ਮਾਨ ਸਰਕਾਰ ਕਿਸਾਨਾਂ ਦੀ ਸਹੂਲਤ ਲਈ ਪੰਜਾਬ ਦੇ ਹਰ ਕੋਨੇ ਤੱਕ ਨਹਿਰੀ ਪਾਣੀ ਪਹੁੰਚਾ ਰਹੀ ਹੈ।


ਅੱਜ ਸਰਕਾਰ ਆਮ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦੇ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਖੇਤੀ ਕਰਨ ਲਈ ਵੀ ਲੋੜੀਂਦੀ ਬਿਜਲੀ ਦੇ ਰਹੀ ਹੈ।  ਇਸ ਵਾਰ ਕਿਸਾਨਾਂ ਤੋਂ ਕਣਕ-ਝੋਨੇ ਦਾ ਇਕ-ਇਕ ਦਾਣਾ ਖਰੀਦਿਆ ਗਿਆ ਅਤੇ ਫਸਲਾਂ ਦੇ ਭਾਅ 24 ਘੰਟਿਆਂ ਦੇ ਅੰਦਰ-ਅੰਦਰ ਦਿੱਤੇ ਗਏ।


 ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਵਿੱਚ ਮਾਫੀਆ ਰਾਜ ਵਧਾਇਆ ਅਤੇ ਪੰਜਾਬ ਦੇ ਖਜ਼ਾਨੇ ਨੂੰ ਚੂਨਾ ਲਗਾ ਕੇ ਆਪਣਾ ਖਜ਼ਾਨਾ ਭਰਿਆ ਹੈ।  ਉਸ ਨੇ ਪੰਜਾਬ ਨੂੰ ਇੰਨੇ ਕਰਜ਼ੇ ਵਿੱਚ ਡੁਬੋ ਦਿੱਤਾ ਜਿਸ ਕਾਰਨ ਅੱਜ ਪੰਜਾਬ ਸਰਕਾਰ ਨੂੰ ਹਜ਼ਾਰਾਂ ਕਰੋੜ ਰੁਪਏ ਵਿਆਜ ਵਜੋਂ ਦੇਣੇ ਪੈ ਰਹੇ ਹਨ।  ਅਕਾਲੀ ਦਲ ਦੱਸੇ ਕਿ ਇੰਨੇ ਕਰਜ਼ੇ ਦੇ ਪੈਸੇ ਨਾਲ ਉਨ੍ਹਾਂ ਨੇ ਕੀ ਕੀਤਾ?


 ਨੀਲ ਗਰਗ ਨੇ ਕਿਹਾ ਕਿ ਅਕਾਲੀ ਦਲ ਨੇ ਕਦੇ ਵੀ ਪੰਜਾਬ ਦੇ ਮੁੱਦਿਆਂ 'ਤੇ ਕੁਝ ਨਹੀਂ ਕਿਹਾ। ਅੱਜ ਕੇਂਦਰ ਸਰਕਾਰ ਨੇ ਪੰਜਾਬ ਦੇ ਪੇਂਡੂ ਵਿਕਾਸ ਫੰਡ ਦੇ 5000 ਕਰੋੜ ਰੁਪਏ ਤੋਂ ਵੱਧ ਰੋਕ ਲਏ ਹਨ। ਇਸ ਤੋਂ ਇਲਾਵਾ ਪੰਜਾਬ ਦੇ ਸਿਹਤ ਮਿਸ਼ਨ ਦਾ ਹਜ਼ਾਰਾਂ ਕਰੋੜਾਂ ਰੁਪਏ ਰੋਕੇ ਜਾ ਰਹੇ ਹਨ ਅਤੇ ਕਈ ਮੁੱਦਿਆਂ 'ਤੇ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ ਪਰ ਅਕਾਲੀ ਦਲ ਇਨ੍ਹਾਂ ਸਾਰੇ ਮਾਮਲਿਆਂ 'ਤੇ ਚੁੱਪ ਹੈ।

Have something to say? Post your comment

 

ਪੰਜਾਬ

ਪੰਜਾਬ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਸੰਗਰੂਰ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੀ ਲੀਡਰਸ਼ਿਪ ਨੇ ਮੀਤ ਹੇਅਰ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਪ੍ਰਣ ਦੁਹਰਾਇਆ

ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 15 ਨਾਮਜ਼ਦਗੀ ਕਾਗਜ਼ ਦਾਖਲ : ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ 

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਅਸੀਂ ਭਾਜਪਾ ਵਾਂਗ ਜਾਤੀ-ਧਰਮ ਦੇ ਨਾਂ 'ਤੇ ਵੋਟਾਂ ਨਹੀਂ ਮੰਗਦੇ, ਅਸੀਂ ਕੀਤੇ ਕੰਮਾਂ ਦੇ ਨਾਂ 'ਤੇ ਵੋਟਾਂ ਮੰਗ ਰਹੇ ਹਾਂ-ਮੁੱਖ ਮੰਤਰੀ ਭਗਵੰਤ ਮਾਨ

ਇਕ ਅਧਿਆਪਕ ਨੇ ਆਪਣੇ ਵਿਛੜੇ ਵਿਦਿਆਰਥੀ ਨੂੰ ਦਿੱਤੀ ਸ਼ਰਧਾਂਜਲੀ

ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ

ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਕਾਂਗਰਸ ਤੇ ਅਕਾਲੀ ਦਲ ਪਾਰਟੀ 'ਚ ਸ਼ਾਮਲ

ਰਿਟਰਨਿੰਗ ਅਫ਼ਸਰ ਸੰਗਰੂਰ ਕੋਲ ਅੱਜ 16 ਨਾਮਜ਼ਦਗੀ ਪੱਤਰ ਦਾਖਲ ਹੋਏ