ਪੰਜਾਬ

ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ

ਕੌਮੀ ਮਾਰਗ ਬਿਊਰੋ | April 27, 2024 09:42 PM

ਚੰਡੀਗੜ੍ਹ-ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਦਿੱਤਾ। ਸ਼ਨੀਵਾਰ ਨੂੰ ਭਾਜਪਾ ਓਬੀਸੀ ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈਂਟੀ ਅਤੇ ਅਕਾਲੀ ਦਲ ਐਸਸੀ ਵਿੰਗ ਦੋਆਬਾ ਦੇ ਜਨਰਲ ਸਕੱਤਰ ਗੁਰਦਰਸ਼ਨ ਲਾਲ ਆਪਣੀ ਪੁਰਾਣੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਆਗੂਆਂ ਨੂੰ ਰਸਮੀ ਤੌਰ 'ਤੇ  ਪਾਰਟੀ 'ਚ ਸ਼ਾਮਲ ਕਰਵਾਇਆ ਅਤੇ 'ਆਪ' ਪਰਿਵਾਰ 'ਚ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ 'ਆਪ' ਦੇ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਅਤੇ ਸੀਨੀਅਰ ਮਹਿਲਾ ਆਗੂ ਰਾਜਵਿੰਦਰ ਕੌਰ ਥਿਆੜਾ ਵੀ ਹਾਜ਼ਰ ਸਨ।

ਅੱਜ ਆਮ ਆਦਮੀ ਪਾਰਟੀ ਨੂੰ ਦੋਆਬੇ ਦੇ ਨਾਲ-ਨਾਲ ਮਾਝਾ ਖੇਤਰ ਵਿੱਚ ਵੀ ਉਸ ਸਮੇਂ ਵੱਡੀ ਮਜਬੂਤੀ ਮਿਲੀ ਜਦੋਂ ਗੁਰਦਾਸਪੁਰ ਹਲਕੇ ਦੇ ਪ੍ਰਭਾਵਸ਼ਾਲੀ ਨੌਜਵਾਨ ਆਗੂ ਅਤੇ ਐਨਐਸਯੂਆਈ ਦੇ ਪੰਜਾਬ ਮੀਤ ਪ੍ਰਧਾਨ ਰਾਹੁਲ ਸ਼ਰਮਾ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। ਰਾਹੁਲ ਸ਼ਰਮਾ ਦੀ ਗੁਰਦਾਸਪੁਰ ਦੇ ਨੌਜਵਾਨਾਂ ਵਿੱਚ ਚੰਗੀ ਪੈਠ ਹੈ।

ਰਾਹੁਲ ਸ਼ਰਮਾ ਨੂੰ ਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਪਾਰਟੀ 'ਚ ਸਵਾਗਤ ਕੀਤਾ। ਰਾਹੁਲ ਸ਼ਰਮਾ ਦਾ ਕਾਂਗਰਸ ਪਾਰਟੀ ਛੱਡਣਾ ਗੁਰਦਾਸਪੁਰ 'ਚ ਕਾਂਗਰਸ ਲਈ ਇਕ ਵੱਡਾ ਝਟਕਾ ਹੈ।

ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ‘ਆਪ’ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹਰ ਵਰਗ ਦੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਪੰਜਾਬ ਨੂੰ ਮੁੜ "ਰੰਗਲਾ ਪੰਜਾਬ" ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਵੀ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਇਨ੍ਹਾਂ ਚੋਣਾਂ ਵਿੱਚ 13-0 ਨਾਲ ਜਿੱਤ ਦਰਜ ਕਰਕੇ ਇਤਿਹਾਸ ਰਚੇਗੀ।

Have something to say? Post your comment

 

ਪੰਜਾਬ

ਭਗਵੰਤ ਮਾਨ ਨੇ ਬੀਜੇਪੀ ਅਤੇ ਅਕਾਲੀ ਦਲ 'ਤੇ ਲਈ ਚੁਟਕੀ, ਕਿਹਾ- ਇਨ੍ਹਾਂ ਦੀ ਦੋਸਤੀ ਕੱਛੂ-ਚੂਹੇ ਦੀ ਦੋਸਤੀ ਵਰਗੀ ਹੈ, ਇੱਕ ਦੂਜੇ ਨੂੰ ਮਰਵਾ ਦੇਣਗੇ

ਖਾਲਸਾ ਕਾਲਜ ਪਬਲਿਕ ਸਕੂਲ ਹੇਰ ਦਾ ਸੀ. ਬੀ. ਐਸ. ਈ. 10ਵੀਂ ਪ੍ਰੀਖਿਆ ਦਾ ਨਤੀਜ਼ਾ ਸ਼ਾਨਦਾਰ ਰਿਹਾ

ਖ਼ਾਲਸਾ ਕਾਲਜ ਐਜ਼ੂਕੇਸ਼ਨ, ਰਣਜੀਤ ਐਵੀਨਿਊ ਦੀ ਵਿਦਿਆਰਥਣ ਨੇ ਪ੍ਰੀਖਿਆ ’ਚ ਪਹਿਲਾ ਸਥਾਨ ਹਾਸਲ ਕੀਤਾ

ਦੇਸ਼ ਵਿੱਚ ਤੀਜੀ ਵਾਰ ਭਾਜਪਾ ਨੂੰ ਆਉਣ ਤੋਂ ਕੋਈ ਵਿਰੋਧੀ ਪਾਰਟੀ ਨਹੀਂ ਸਕੇਗੀ ਰੋਕ : ਕਾਕਾ ਦਾਤੇਵਾਸ

ਪੰਜਾਬ ਵਿੱਚ ਵਗ ਰਿਹਾ ਹੈ ਲੁੱਟਾਂ-ਖੋਹਾਂ ਅਤੇ ਨਸ਼ਿਆਂ ਦਾ ਹੜ੍ਹ : ਬੀਬਾ ਬਾਦਲ

ਪੰਜਾਬ ਵਿੱਚ ਕੁੱਲ 598 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ

ਸੰਗਰੂਰ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੀ ਲੀਡਰਸ਼ਿਪ ਨੇ ਮੀਤ ਹੇਅਰ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਪ੍ਰਣ ਦੁਹਰਾਇਆ

ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 15 ਨਾਮਜ਼ਦਗੀ ਕਾਗਜ਼ ਦਾਖਲ : ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ 

ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ