ਪੰਜਾਬ

ਸਿਆਸੀ ਇਸ਼ਤਿਹਾਰਾਂ, ਪੇਡ ਨਿਊਜ਼ ਅਤੇ ਗੁੰਮਰਾਹਕੁੰਨ ਪੋਸਟਾਂ ’ਤੇ 24 ਘੰਟੇ ਰੱਖੀ ਜਾ ਰਹੀ ਹੈ ਤਿੱਖੀ ਨਜ਼ਰ: ਜਤਿੰਦਰ ਜੋਰਵਾਲ

ਕੌਮੀ ਮਾਰਗ ਬਿਊਰੋ/ ਦਲਜੀਤ ਕੌਰ | April 27, 2024 10:55 PM
 
ਸੰਗਰੂਰ- ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਤ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਰੂਮ ਦਾ ਦੌਰਾ ਕੀਤਾ। ਉਨ੍ਹਾਂ ਮੌਕੇ ’ਤੇ ਮੌਜੂਦ ਐਮ.ਸੀ.ਐਮ.ਸੀ ਸੈੱਲ ਦੀ ਚੌਕਸੀ ਟੀਮ ਨੂੰ ਸਿਆਸੀ ਇਸ਼ਤਿਹਾਰਾਂ, ਮੁੱਲ ਦੀਆਂ ਖ਼ਬਰਾਂ (ਪੇਡ ਨਿਊਜ਼) ਤੇ ਝੂਠੀਆਂ ਖ਼ਬਰਾਂ (ਫੇਕ ਨਿਊਜ਼) ’ਤੇ ਨਜ਼ਰ ਰੱਖਣ ਸਬੰਧੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਦੇ ਆਦੇਸ਼ ਦਿੱਤੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਲੈਕਟਰੋਨਿਕ ਮੀਡੀਆ, ਸੋਸ਼ਲ ਮੀਡੀਆ ਅਤੇ ਈ-ਪੇਪਰਾਂ ਵਿੱਚ ਕੋਈ ਵੀ ਸਿਆਸੀ ਇਸ਼ਤਿਹਾਰ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਦੀ ਅਗੇਤੀ ਪ੍ਰਵਾਨਗੀ ਤੋਂ ਬਿਨਾਂ ਜਾਰੀ ਨਹੀਂ ਕੀਤਾ ਜਾ ਸਕਦਾ ਅਤੇ ਜੇਕਰ ਟੀਮਾਂ ਦੇ ਧਿਆਨ ਵਿੱਚ ਅਜਿਹਾ ਕੋਈ ਵੀ ਮਾਮਲਾ ਆਉਂਦਾ ਹੈ ਤਾਂ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਿੰਟ ਮੀਡੀਆ ਵਿੱਚ ਵੋਟਾਂ ਵਾਲੇ ਦਿਨ ਅਤੇ ਵੋਟਾਂ ਵਾਲੇ ਦਿਨ ਤੋਂ ਇੱਕ ਦਿਨ ਪਹਿਲਾਂ ਕੋਈ ਵੀ ਸਿਆਸੀ ਇਸ਼ਤਿਹਾਰ ਐਮ.ਸੀ.ਐਮ.ਸੀ ਦੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਛਾਪਿਆ ਨਹੀਂ ਜਾ ਸਕਦਾ ਅਤੇ ਜੇਕਰ ਕੋਈ ਉਮੀਦਵਾਰ ਜਾਂ ਪਾਰਟੀ ਚੋਣ ਕਮਿਸ਼ਨ ਦੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰੇਗੀ ਤਾਂ ਉਸ ਖਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਟੀਮਾਂ ਨੂੰ ਫੇਕ ਨਿਊਜ਼ ਜਾਂ ਅਫਵਾਹਾਂ ਫੈਲਾਉਣ ਵਾਲੀਆਂ ਸੋਸ਼ਲ ਮੀਡੀਆ ਪੋਸਟ ’ਤੇ ਵੀ ਤਿੱਖੀ ਨਜ਼ਰ ਰੱਖਣ ਦੇ ਦਿਸ਼ਾ ਨਿਰਦੇਸ਼ ਦਿੱਤੇ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ 'ਤੇ ਆਉਣ ਵਾਲੀਆਂ ਖਬਰਾਂ ਦੇ ਤੱਥਾਂ ਦੀ ਪੁਸ਼ਟੀ ਕੀਤੇ ਬਿਨਾਂ ਅੱਗੇ ਸ਼ੇਅਰ ਨਾ ਕੀਤਾ ਜਾਵੇ ਤਾਂ ਜੋ ਝੂਠੀਆਂ ਖਬਰਾਂ ਦੇ ਪਸਾਰ ਨੂੰ ਰੋਕਿਆ ਜਾ ਸਕੇ।
 
 
ਇਸ ਮੌਕੇ ਉਨ੍ਹਾਂ ਨਾਲ ਸਵੀਪ ਦੇ ਜ਼ਿਲ੍ਹਾ ਨੋਡਲ ਅਫ਼ਸਰ ਵਿਨੀਤ ਕੁਮਾਰ ਤੇ ਸਹਾਇਕ ਰਿਟਰਨਿੰਗ ਅਫ਼ਸਰ ਧੂਰੀ ਅਮਿਤ ਗੁਪਤਾ ਵੀ ਹਾਜ਼ਰ ਸਨ।
 
 
ਫੋਟੋ ਕੈਪਸ਼ਨ: ਜ਼ਿਲ੍ਹਾ ਚੋਣ ਅਫਸਰ ਸ੍ਰੀ ਜਤਿੰਦਰ ਜੋਰਵਾਲ ਸੰਗਰੂਰ ਵਿਖੇ ਮੀਡੀਆ ਸਰਟੀਫਿਕੇਸਨ ਤੇ ਮੋਨੀਟਰਿੰਗ ਕਮੇਟੀ ਦੀ ਕਾਰਜ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਦਿਸ਼ਾ ਨਿਰਦੇਸ਼ ਦਿੰਦੇ ਹੋਏ।

Have something to say? Post your comment

 

ਪੰਜਾਬ

ਰਿਟਰਨਿੰਗ ਅਫ਼ਸਰ ਸੰਗਰੂਰ ਕੋਲ ਅੱਜ 16 ਨਾਮਜ਼ਦਗੀ ਪੱਤਰ ਦਾਖਲ ਹੋਏ

ਸ੍ਰੀ ਦਰਬਾਰ ਸਾਹਿਬ ਵਿਖੇ ਤੈਨਾਤ ਰਿਕਾਰਡ ਕੀਪਰ ਦੀ ਤੇਜਾਬ ਪੀਣ ਨਾਲ ਹੋਈ ਮੌਤ ਉੱਚ ਅਧਿਕਾਰੀਆਂ ਤੋਂ ਸੀ ਡਾਢਾ ਪਰੇਸ਼ਾਨ

ਲੋਕਾਂ ਨੂੰ ਤਾਨਾਸ਼ਾਹੀ ਖ਼ਿਲਾਫ਼ ਵੋਟ ਪਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ

ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਸ੍ਰੀ ਦਰਬਾਰ ਸਾਹਿਬ ਦੇ ਦਫਤਰ ਵਿਖੇ ਤੈਨਾਤ ਰਿਕਾਰਡ ਕੀਪਰ ਨੇ ਪੀਤਾ ਤੇਜਾਬ ਉਚ ਅਧਿਕਾਰੀਆਂ ਤੋਂ ਤੰਗ ਹੋ ਕੇ ਸਥਿਤੀ ਨਾਜ਼ੁਕ

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਅਤੇ 12ਵੀਂ ਦਾ ਸੀ. ਬੀ. ਐਸ. ਈ. ਪ੍ਰੀਖਿਆ ਦਾ ਨਤੀਜ਼ਾ ਰਿਹਾ ਸ਼ਾਨਦਾਰ

ਡਾ. ਸੁਰਜੀਤ ਸਿੰਘ ਪਾਤਰ ਦੀ ਮੌਤ ਦੇ ਬਾਬਾ ਬਲਬੀਰ ਸਿੰਘ ਨੇ ਗਹਿਰਾ ਦੁੱਖ ਪ੍ਰਗਟਾਇਆ

ਪ੍ਰਧਾਨ ਮੰਤਰੀ ਵੱਲੋਂ ’ਮੰਗਲਸੂਤਰ’ ਬਾਰੇ ਦਿੱਤੇ ਬਿਆਨ ਤੋਂ ਸਪਸ਼ਟ ਹੈ ਕਿ ਪਾਰਟੀ ’ਚ ਘਬਰਾਹਟ,ਅਗਲੀ ਸਰਕਾਰ ਨਹੀਂ ਬਣਾ ਸਕੇਗੀ ਭਾਜਪਾ-ਹਰਸਿਮਰਤ  ਬਾਦਲ

ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ

ਮੇਰੀ ਵੋਟ ਮੇਰਾ ਅਧਿਕਾਰ’ ਦੇ ਨਾਅਰਿਆਂ ਨਾਲ ਗੂੰਜੀ ਮਹਿਲਾ ਪੰਚਾਇਤ