ਧਰਮ

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | April 29, 2024 09:22 PM

ਅੰਮ੍ਰਿਤਸਰ-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਗੁਰਮਤਿ ਸਮਾਗਮ ਕੀਤੇ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਸਮਾਗਮ ਦੌਰਾਨ ਵੱਖ-ਵੱਖ ਰਾਗੀ ਜਥਿਆਂ ਨੇ ਵੀ ਗੁਰਬਾਣੀ ਕੀਰਤਨ ਕੀਤਾ।
ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਗਏ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ’ਤੇ ਦੀਪਮਾਲਾ ਵੀ ਕੀਤੀ ਗਈ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਬਲਵਿੰਦਰ ਸਿੰਘ, ਗਿਆਨੀ ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਬਾਬਾ ਸੁੱਚਾ ਸਿੰਘ, ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ ਸਾਹਿਬ, ਮੈਨੇਜਰ ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ, ਸ. ਸਤਿੰਦਰ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਨਿਸ਼ਾਨ ਸਿੰਘ ਜਫਰਵਾਲ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਆਦਿ ਹਾਜਰ ਸਨ।

 

Have something to say? Post your comment

 

ਧਰਮ

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਐਡਵੋਕੇਟ ਧਾਮੀ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ

ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਸੰਗਤਾਂ ਨੂੰ ਵਧਾਈ ਦਿੱਤੀ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਕੇਂਦਰੀ ਮੰਤਰਾਲੇ ਵੱਲੋਂ ਬੰਦੀ ਛੋੜ ਦਿਵਸ ਸਬੰਧੀ ਪੋਸਟ ਹਟਾਉਣਾ ਦੁਖਦਾਈ- ਐਡਵੋਕੇਟ ਧਾਮੀ

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ