ਧਰਮ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ

ਕੌਮੀ ਮਾਰਗ ਬਿਊਰੋ | May 09, 2024 09:00 PM

ਅੰਮ੍ਰਿਤਸਰ-ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਦੂਜੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ’ਤੇ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਲਈ ਪੁੱਜੇ ਕੌਂਸਲ ਦੇ ਆਨਰੇਰੀ ਸਕੱਤਰ ਸ੍ਰ. ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂੰਹ ਜਗਤ ਤੇ ਹਾਜ਼ਰ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਸਾਨੂੰ ਸ਼ਾਂਤੀ ਅਤੇ ਸੇਵਾ ਦਾ ਸੰਦੇਸ਼ ਦਿੱਤਾ, ਜਿਸ ਨੂੰ ਧਾਰਨ ਕਰਕੇ ਅਸੀ ਆਪਣੇ ਜੀਵਨ ਨੂੰ ਸਹੀ ਢੰਗ ਨਾਲ ਬਤੀਤ ਕਰ ਸਕਦੇ ਹਾਂ।


ਇਸ ਤੋਂ ਪਹਿਲਾਂ ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਦੇ ਵਿਦਿਆਰਥੀਆਂ ਨੇ ਰਸਭਿੰਨੇ ਕੀਰਤਨ ਦੁਆਰਾ ਆਈ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਉਪਰੰਤ ਸਿੱਖ ਇਤਿਹਾਸ ਮਾਹਿਰ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਮੂੰਹ ਸੰਗਤ ਨੂੰ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ ਦੇੇ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨ ਜੀ ਦੇ ਜੀਵਨ ਤੇ ਉਪਦੇਸ਼ਾਂ ’ਤੇ ਚਾਨਣਾ ਪਾਇਆ।

ਇਸ ਮੌਕੇ ਸ: ਛੀਨਾ ਨੇ ਹਰੇਕ ਇਨਸਾਨ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਮਾਰਗ ’ਤੇ ਚਲਦਿਆਂ ਸਰਬੱਤ ਦੇ ਭਲੇ ਦੇ ਕਾਰਜ ਕਰਨ ਲਈ ਪ੍ਰੇਰਿਤ ਕੀਤਾ। ਉਕਤ ਧਾਰਮਿਕ ਸਮਾਗਮ ਮੌਕੇ ਸ੍ਰ. ਛੀਨਾ ਨੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸਿਰੋਪਾਓ ਭੇਂਟ ਕੀਤੇ।

ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਲਖਵਿੰਦਰ ਸਿੰਘ ਢਿੱਲੋਂ, ਮੈਂਬਰ ਰਮਿੰਦਰ ਕੌਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਖ਼ਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਡਾਇਰੈਕਟਰ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਆਫ਼ ਫਿਜੀਕਲ ਐਜ਼ੂਕੇਸ਼ਨ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਸ: ਨਾਨਕ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ. ਐਸ. ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਜੀਤ ਕੰਬੋਜ਼, ਅੰਡਰ ਸੈਕਟਰੀ ਸ: ਡੀ. ਐਸ. ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

Have something to say? Post your comment

 

ਧਰਮ

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਐਡਵੋਕੇਟ ਧਾਮੀ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ

ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਸੰਗਤਾਂ ਨੂੰ ਵਧਾਈ ਦਿੱਤੀ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਕੇਂਦਰੀ ਮੰਤਰਾਲੇ ਵੱਲੋਂ ਬੰਦੀ ਛੋੜ ਦਿਵਸ ਸਬੰਧੀ ਪੋਸਟ ਹਟਾਉਣਾ ਦੁਖਦਾਈ- ਐਡਵੋਕੇਟ ਧਾਮੀ

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ