ਪੰਜਾਬ

ਪੂਰਾ ਪੰਜਾਬ ਜਾਣਦਾ ਹੈ ਕਿ ਜਦੋਂ ਚਰਨਜੀਤ ਚੰਨੀ ਮੁੱਖ ਮੰਤਰੀ ਸੀ ਤਾਂ ਉਨ੍ਹਾਂ ਦੇ ਭਤੀਜੇ ਕੋਲੋਂ ਕਰੋੜਾਂ ਰੁਪਏ ਦੀ ਨਕਦੀ ਬਰਾਮਦ ਹੋਈ ਸੀ-ਚੀਮਾ

ਕੌਮੀ ਮਾਰਗ ਬਿਊਰੋ | May 15, 2024 09:14 PM

ਚੰਡੀਗੜ੍ਹ-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੀ ਆਬਕਾਰੀ ਨੀਤੀ 'ਤੇ ਦਿੱਤੇ ਬਿਆਨ 'ਤੇ ਆਮ ਆਦਮੀ ਪਾਰਟੀ ਨੇ ਪਲਟਵਾਰ ਕੀਤਾ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਦੇ ਰਾਜ ਦੌਰਾਨ ਪੰਜਾਬ ਵਿੱਚ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ। 'ਆਪ' ਸਰਕਾਰ ਦੇ ਸੱਤਾ 'ਚ ਆਉਣ ਤੋਂ ਬਾਅਦ ਅਸੀਂ ਸ਼ਰਾਬ ਮਾਫ਼ੀਆ ਨੂੰ ਖ਼ਤਮ ਕੀਤਾ ਅਤੇ ਮਾਲੀਆ ਵਧਾਇਆ।

ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਬਹੁਤ ਸਾਰੇ ਸੁਧਾਰ ਦੇ ਕੰਮ ਕੀਤੇ ਗਏ। ਅਰਵਿੰਦ ਕੇਜਰੀਵਾਲ ਦੀ ਰਹਿਨੁਮਾਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੁਸ਼ਲ ਅਗਵਾਈ ਸਦਕਾ ਪੰਜਾਬ ਸਰਕਾਰ ਦੇ ਮਾਲੀਏ ਵਿੱਚ ਕਈ ਗੁਣਾ ਵਾਧਾ ਹੋਇਆ ਹੈ। ਸ਼ਾਸਨ ਪ੍ਰਣਾਲੀ ਵਿੱਚ ਪਾਰਦਰਸ਼ਤਾ ਆਈ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਮੇਂ ਐਕਸਾਈਜ਼ ਤੋਂ 6000 ਕਰੋੜ ਰੁਪਏ ਦੀ ਆਮਦਨ ਹੁੰਦੀ ਸੀ, ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਹ ਵਧ ਕੇ 10000 ਕਰੋੜ ਰੁਪਏ ਹੋ ਗਈ ਹੈ 

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਤੋਂ ਵਿਰੋਧੀ ਪਾਰਟੀਆਂ ਡਰੀਆਂ ਹੋਈਆਂ ਹਨ ਕਿਉਂਕਿ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਨੂੰ ਬਹੁਤ ਪਸੰਦ ਕਰਦੇ ਹਨ। ਇੱਥੋਂ ਦੇ ਲੋਕ ਦਿੱਲੀ ਅਤੇ ਪੰਜਾਬ ਸਰਕਾਰਾਂ ਦੀਆਂ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਨ। ਇਸ ਲਈ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਆ ਰਹੇ ਅਰਵਿੰਦ ਕੇਜਰੀਵਾਲ ਦੇ ਸਵਾਗਤ ਲਈ ਪੰਜਾਬ ਦੇ ਲੋਕ ਕਾਫ਼ੀ ਉਤਸ਼ਾਹਿਤ ਹਨ।

ਚੀਮਾ ਨੇ ਕਿਹਾ ਕਿ ਜਿਹੜੇ ਲੋਕ ਆਪਣੀ ਸਰਕਾਰ ਵੇਲੇ ਮਾਫ਼ੀਆ ਰਾਜ ਚਲਾਉਂਦੇ ਸਨ, ਉਨ੍ਹਾਂ ਲੋਕਾਂ ਨੂੰ ਭ੍ਰਿਸ਼ਟਾਚਾਰ ਦੀ ਗੱਲ ਸ਼ੋਭਾ ਨਹੀਂ ਦਿੰਦੀ। ਉਨ੍ਹਾਂ ਕਿਹਾ ਕਿ ਸਾਰਾ ਪੰਜਾਬ ਜਾਣਦਾ ਹੈ ਕਿ ਚਰਨਜੀਤ ਚੰਨੀ ਦੇ ਤਿੰਨ ਮਹੀਨੇ ਲਈ ਪੰਜਾਬ ਦੇ ਮੁੱਖ ਮੰਤਰੀ ਰਹਿੰਦਿਆਂ ਉਨ੍ਹਾਂ ਦੇ ਭਤੀਜੇ ਕੋਲੋਂ ਭ੍ਰਿਸ਼ਟਾਚਾਰ ਦੇ ਕਰੋੜਾਂ ਰੁਪਏ ਬਰਾਮਦ ਹੋਏ ਸੀ।

Have something to say? Post your comment

 

ਪੰਜਾਬ

ਲੁਧਿਆਣਾ ਨਗਰ ਨਿਗਮ ਦਾ ਮੁਲਾਜ਼ਮ ਪੰਚਾਇਤੀ ਚੋਣ ਉਮੀਦਵਾਰ ਤੋਂ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

'ਆਪ' ਆਗੂਆਂ ਨੇ ਝੋਨੇ ਦੀ ਖਰੀਦ ਨੂੰ ਲੈ ਕੇ ਕੇਂਦਰ ਖਿਲਾਫ ਚੰਡੀਗੜ੍ਹ 'ਚ ਕੀਤਾ ਵੱਡਾ ਪ੍ਰਦਰਸ਼ਨ-ਕਈ ਵਰਕਰ ਜ਼ਖਮੀ, ਮੰਤਰੀ ਹਰਜੋਤ ਬੈਂਸ ਦੀ ਪੱਗ ਉਤਰੀ

ਖ਼ਾਲਸਾ ਕਾਲਜ ਐਜੂਕੇਸ਼ਨ ਜੀ. ਟੀ. ਰੋਡ ਵਿਖੇ ‘ਗ੍ਰੀਨ ਦੀਵਾਲੀ ਕਲੀਨ ਦੀਵਾਲੀ’ ਤਹਿਤ ਪ੍ਰੋਗਰਾਮ ਆਯੋਜਿਤ

ਸਮੂਹ ਨਿਹੰਗ ਸਿੰਘਾਂ ਵੱਲੋਂ ਦਿਵਾਲੀ 1 ਨਵੰਬਰ ਅਤੇ ਮਹੱਲਾ 2 ਨਵੰਬਰ ਨੂੰ ਖੇਡਿਆ ਜਾਵੇਗਾ- ਬਾਬਾ ਬਲਬੀਰ ਸਿੰਘ

ਪੰਜਾਬ ਰਾਜਪਾਲ  ਵੱਲੋਂ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ

ਈ-ਨਿਲਾਮੀ ਦੀ ਸਫ਼ਲਤਾ ਨੇ ਮਾਨ ਸਰਕਾਰ ਦੀਆਂ ਨਿਵੇਸ਼ ਪੱਖੀ ਨੀਤੀਆਂ 'ਤੇ ਲਗਾਈ ਮੋਹਰ

ਮੁੱਖ ਮੰਤਰੀ ਵੱਲੋਂ ਸੂਬਾ ਦੇ 6.50 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੀਵਾਲੀ ਦਾ ਤੋਹਫ਼ਾ

ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਲਈ ਬੀਕੇਯੂ (ਏਕਤਾ-ਉਗਰਾਹਾਂ) ਵੱਲੋਂ 52 ਪੱਕੇ ਮੋਰਚੇ ਬਾਦਸਤੂਰ ਜਾਰੀ

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਨਵਾਂ ਕੀਰਤੀਮਾਨ ਕਾਇਮ ਕਰਦਿਆਂ ‘ਖਾਲਸਾ ਯੂਨੀਵਰਸਿਟੀ’ ਕੀਤੀ ਸਥਾਪਿਤ