ਅੰਮ੍ਰਿਤਸਰ-ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਤੀਜ਼ੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਇਸ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ। ਇਸ ਪਾਵਨ ਪਵਿੱਤਰ ਦਿਹਾੜੇ ’ਤੇ ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਜੀ. ਟੀ. ਰੋਡ ਦੇ ਵਿਦਿਆਰਥੀਆਂ ਵੱਲੋਂ ਗੁਰ ਜਸ ਗਾਇਨ ਕਰਕੇ ਆਈ ਸੰਗਤ ਨੂੰ ਨਿਹਾਲ ਕੀਤਾ ਗਿਆ।
ਇਸ ਉਪਰੰਤ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਇਤਿਹਾਸ ਮਾਹਿਰ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਅਤੇ ਵਹਿਮਾਂ‐ਭਰਮਾਂ ਨੂੰ ਤਿਆਗ ਕੇ ਗੁਰਮਤੇ ਅਨੁਸਾਰੀ ਜ਼ਿੰਦਗੀ ਬਤੀਤ ਕਰਨ ਸਬੰਧੀ ਹਾਜ਼ਰ ਸੰਗਤ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ।
ਇਸ ਮੌਕੇ ਸ: ਛੀਨਾ ਨੇ ਸਮੂਹ ਸੰਗਤਾਂ ਅਤੇ ਦੇਸ਼-ਵਿਦੇਸ਼ ’ਚ ਵੱਸਦੇ ਲੋਕਾਂ ਨੂੰ ਪਵਿੱਤਰ ਦਿਹਾੜੇ ’ਤੇ ਵਧਾਈ ਦਿੰਦੇ ਹੋਏ ਕਿਹਾ ਕਿ ਗੁਰੂ ਸਾਹਿਬ ਜੀ ਨੇ ਸਾਨੂੰ ਸ਼ਾਂਤੀ ਅਤੇ ਸੇਵਾ ਦਾ ਸੰਦੇਸ਼ ਦਿੱਤਾ, ਜਿਸ ਨੂੰ ਧਾਰਨ ਕਰ ਕੇ ਅਸੀ ਆਪਣੇ ਜੀਵਨ ਨੂੰ ਸਹੀ ਢੰਗ ਨਾਲ ਬਤੀਤ ਕਰ ਸਕਦੇ ਹਾਂ। ‘ਉਨ੍ਹਾਂ ਕਿਹਾ ਕਿ ਹਰੇਕ ਇਨਸਾਨ ਨੂੰ ਗੁਰੂ ਮਹਾਰਾਜ ਵੱਲੋਂ ਵਿਖਾਏ ਮਾਰਗ ’ਤੇ ਚੱਲਦਿਆਂ ਸਰਬੱਤ ਦੇ ਭਲੇ ਦੇ ਲਈ ਕਾਰਜ ਕਰਨੇ ਚਾਹੀਦੇ ਹਨ। ਇਸ ਮੌਕੇ ਸ: ਛੀਨਾ ਨੇ ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਲਖਵਿੰਦਰ ਸਿੰਘ ਢਿੱਲੋਂ, ਮੈਂਬਰ ਸ੍ਰੀਮਤੀ ਰਮਿੰਦਰ ਕੌਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਫਿਜੀਕਲ ਐਜ਼ੂਕੇਸ਼ਨ ਡਾ. ਕੰਵਲਜੀਤ ਸਿੰਘ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਸ: ਨਾਨਕ ਸਿੰਘ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ. ਐਸ. ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਜੀਤ ਕੰਬੋਜ਼, ਅੰਡਰ ਸੈਕਟਰੀ ਸ: ਡੀ. ਐਸ. ਰਟੌਲ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।